BREAKING NEWS
ਆਪ' ਨੇ ਰਾਜਨੀਤੀ ਵਿੱਚੋਂ ਪਰਿਵਾਰਵਾਦ ਨੂੰ ਖ਼ਤਮ ਕਰਕੇ ਆਮ ਘਰਾਂ ਦੇ ਨੌਜਵਾਨਾਂ ਨੂੰ ਪਛਾਣ ਦਿੱਤੀ: ਹਰਪਾਲ ਸਿੰਘ ਚੀਮਾਬਾਜਵਾ ਦੀ ਟਿੱਪਣੀ ਪੂਰੇ ਦਲਿਤ ਭਾਈਚਾਰੇ ਦਾ ਅਪਮਾਨ, 24 ਘੰਟਿਆਂ ਵਿੱਚ ਮੁਆਫ਼ੀ ਮੰਗੇ ਕਾਂਗਰਸ, ਨਹੀਂ ਤਾਂ ਹੋਵੇਗਾ ਸਖ਼ਤ ਐਕਸ਼ਨ:ਹਰਪਾਲ ਚੀਮਾਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲਸੰਧਵਾਂ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਬਕਾਇਆ ਫੰਡ ਜਲਦ ਤੋਂ ਜਲਦ ਜਾਰੀ ਕਰਨ ਦੀ ਕੀਤੀ ਅਪੀਲਨਿਵੇਸ਼ ਲਈ ਮੁੱਖ ਮੰਤਰੀ ਮਾਨ ਦੇ ਯਤਨ ਰੰਗ ਲਿਆਏ, ਖੇਤੀਬਾੜੀ ਖੇਤਰ ਵਿੱਚ ਤਕਨੀਕੀ ਮਦਦ ਲਈ ਅੱਗੇ ਆਇਆ ਦੱਖਣੀ ਕੋਰੀਆ

ਪੰਜਾਬ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਜੱਥੇਦਾਰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

ਕੌਮੀ ਮਾਰਗ ਬਿਊਰੋ | February 09, 2026 10:43 PM

 
ਐੱਸ. ਏ. ਐੱਸ. ਨਗਰ- ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿਰਲੱਥ ਯੋਧੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਸ਼ੇਰੇ ਪੰਜਾਬ ਕਵੀਸ਼ਰੀ ਜੱਥੇ ਨੇ 'ਬਚਨ ਕੇ ਬਲੀ ਸਿਰਲੱਥ ਯੋਧੇ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਜੀ' ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ । ਭਾਈ ਜਰਨੈਲ ਸਿੰਘ ਜੀ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਬਾਬਾ ਦੀਪ ਸਿੰਘ ਜੀ ਵਲੋ ਸ੍ਰੀ ਦਰਬਾਰ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਮੁਗਲਾਂ ਖਿਲਾਫ ਲੜੀ ਜੰਗ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ । ਭਾਈ ਲਖਵਿੰਦਰ ਸਿੰਘ ਸ੍ਰੀ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਇਸ ਤੋਂ ਇਲਾਵਾ ਭਾਈ ਮਨਦੀਪ ਸਿੰਘ ਜੀ ਦਮਦਮੀ ਟਕਸਾਲ, ਭਾਈ ਹਰਵਿੰਦਰ ਸਿੰਘ ਜੀ, ਭਾਈ ਜੋਗਿੰਦਰ ਸਿੰਘ ਜੀ, ਭਾਈ ਸੁਖਵਿੰਦਰ ਸਿੰਘ, ਭਾਈ ਇਕਬਾਲ ਸਿੰਘ, ਭਾਈ ਜਗਮੀਤ ਸਿੰਘ, ਭਾਈ ਸੰਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਮੀਰੀ ਪੀਰੀ ਪੰਥਕ ਢਾਡੀ ਜਥਾ, ਭਾਈ ਗੁਰਸੇਵਕ ਸਿੰਘ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ । ਦਰਬਾਰ ਸਾਹਿਬ ਜੀ ਨੂੰ ਬਾਹਰੋਂ ਅਤੇ ਗੇਟ ਤੱਕ ਦੇ ਰਸਤੇ ਨੂੰ ਵਿਸ਼ੇਸ਼ ਢੰਗ ਨਾਲ ਸਜਾਇਆ ਗਿਆ ਸੀ । ਇਸ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।

Have something to say? Post your comment

 
 
 
 

ਪੰਜਾਬ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਮਾਨ

ਬਿੱਟੂ ਨੇ ਕਾਂਗਰਸ-ਅਕਾਲੀ ਗਠਜੋੜ ਦੀ ਸਿਆਸਤ ਨੂੰ ਕੀਤਾ ਬੇਨਕਾਬ,ਮਾਨ ਨੇ ਸੱਤਾ ਦੇ ਭ੍ਰਿਸ਼ਟ ਗਠਜੋੜ ਨੂੰ ਤੋੜਿਆ: ਬਲਤੇਜ ਪੰਨੂ

ਗੁਰੂਆਂ ਦੀ ਪਵਿੱਤਰ ਧਰਤੀ ਪੰਜਾਬ ਵਿੱਚ ਨਸ਼ਿਆਂ ਲਈ ਕੋਈ ਥਾਂ ਨਹੀਂ: ਗੁਲਾਬ ਚੰਦ ਕਟਾਰੀਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਅੰਮ੍ਰਿਤਧਾਰੀ ਸਿੱਖ ਅਫ਼ਸਰਾਂ ਦੀ ਜਾਂਚ ਟੀਮ ਬਣਾਵੇ- ਜਥੇਦਾਰ ਸ੍ਰੀ ਅਕਾਲ ਤਖ਼ਤ

ਗੁਰੂ ਨਾਨਕ ਸਾਹਿਬ ਬਾਰੇ ਟਿਪਣੀਆਂ ਕਰਨ ਵਾਲਾ ਗੁਰਜੰਟ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼ਪਸ਼ਟੀਕਰਨ ਲੈ ਕੇ ਪਹੁੰਚਿਆ

ਦਮਦਮੀ ਟਕਸਾਲ ਦੇ ਮਹਾਪੁਰਖਾਂ ਤੇ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਗੁਰਮਤਿ ਸਮਾਗਮ 15 ਅਤੇ 16 ਫਰਵਰੀ ਨੂੰ- ਭਾਈ ਅਜਨਾਲਾ

ਆਪ' ਨੇ ਰਾਜਨੀਤੀ ਵਿੱਚੋਂ ਪਰਿਵਾਰਵਾਦ ਨੂੰ ਖ਼ਤਮ ਕਰਕੇ ਆਮ ਘਰਾਂ ਦੇ ਨੌਜਵਾਨਾਂ ਨੂੰ ਪਛਾਣ ਦਿੱਤੀ: ਹਰਪਾਲ ਸਿੰਘ ਚੀਮਾ

ਅੰਮ੍ਰਿਤਸਰ ਤੋਂ ਛੇ ਪਿਸਤੌਲਾਂ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਵਿਅਕਤੀ ਕਾਬੂ

ਪੰਜਾਬ ਸਰਕਾਰ ਐਸ ਸੀ/ਬੀ ਸੀ ਵਰਗਾਂ ਦੇ ਹੱਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ

ਜੋ ਨੌਜਵਾਨ ਖੇਡਾਂ ਨਾਲ ਜੁੜੇ ਰਹਿੰਦੇ ਹਨ, ਉਹ ਨਸ਼ੇ ਵਰਗੀਆਂ ਬੁਰਾਈਆਂ ਦੀ ਗ੍ਰਿਫ਼ਤ ਵਿੱਚ ਨਹੀਂ ਆ ਸਕਦੇ: ਹਰਪਾਲ ਸਿੰਘ ਚੀਮਾ