BREAKING NEWS
ਆਪ' ਨੇ ਰਾਜਨੀਤੀ ਵਿੱਚੋਂ ਪਰਿਵਾਰਵਾਦ ਨੂੰ ਖ਼ਤਮ ਕਰਕੇ ਆਮ ਘਰਾਂ ਦੇ ਨੌਜਵਾਨਾਂ ਨੂੰ ਪਛਾਣ ਦਿੱਤੀ: ਹਰਪਾਲ ਸਿੰਘ ਚੀਮਾਬਾਜਵਾ ਦੀ ਟਿੱਪਣੀ ਪੂਰੇ ਦਲਿਤ ਭਾਈਚਾਰੇ ਦਾ ਅਪਮਾਨ, 24 ਘੰਟਿਆਂ ਵਿੱਚ ਮੁਆਫ਼ੀ ਮੰਗੇ ਕਾਂਗਰਸ, ਨਹੀਂ ਤਾਂ ਹੋਵੇਗਾ ਸਖ਼ਤ ਐਕਸ਼ਨ:ਹਰਪਾਲ ਚੀਮਾਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲਸੰਧਵਾਂ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਬਕਾਇਆ ਫੰਡ ਜਲਦ ਤੋਂ ਜਲਦ ਜਾਰੀ ਕਰਨ ਦੀ ਕੀਤੀ ਅਪੀਲਨਿਵੇਸ਼ ਲਈ ਮੁੱਖ ਮੰਤਰੀ ਮਾਨ ਦੇ ਯਤਨ ਰੰਗ ਲਿਆਏ, ਖੇਤੀਬਾੜੀ ਖੇਤਰ ਵਿੱਚ ਤਕਨੀਕੀ ਮਦਦ ਲਈ ਅੱਗੇ ਆਇਆ ਦੱਖਣੀ ਕੋਰੀਆ

ਪੰਜਾਬ

ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣਾ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ-ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | February 09, 2026 07:16 PM

ਅੰਮ੍ਰਿਤਸਰ-ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜ੍ਹਤਾਲ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਆਖਿਆ ਕਿ ਇਹ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਬੀਤੇ ਦਿਨ ਅਧਿਆਪਕ ਯੋਗਤਾ ਪ੍ਰੀਖਿਆ ਲਈ ਬਠਿੰਡਾ ਦੇ ਪਿੰਡ ਭੋਖੜਾ ਵਿਖੇ ਦਿੱਲੀ ਪਬਲਿਕ ਸਕੂਲ ’ਚ ਬਣੇ ਪ੍ਰੀਖਿਆ ਕੇਂਦਰ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਬਹੁਗਿਣਤੀ ਸਿੱਖ ਵਸੋਂ ਵਾਲਾ ਖਿੱਤਾ ਹੈ, ਜਿਥੇ ਹਰ ਇਕ ਨੂੰ ਇਹ ਪਤਾ ਹੈ ਕਿ ਕੜਾ ਸਿੱਖਾਂ ਦਾ ਅਨਿੱਖੜਵਾਂ ਅੰਗ ਹਨ, ਪਰ ਇਸ ਦੇ ਬਾਵਜੂਦ ਵੀ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਉਣ ਦੀ ਹਰਕਤ ਮੰਦਭਾਗੀ ਹੈ। ਉਨ੍ਹਾਂ ਆਖਿਆ ਕਿ ਗੁਰੂਆਂ ਦੀ ਧਰਤੀ ਪੰਜਾਬ ਵਿਚ ਅਜਿਹੀਆਂ ਹਰਕਤਾਂ ਕਿਸ ਦੇ ਇਸ਼ਾਰੇ ’ਤੇ ਹੋ ਰਹੀਆਂ ਹਨ, ਇਹ ਜਾਂਚ ਦਾ ਵਿਸ਼ਾ ਹੈ। ਕੀ ਪੰਜਾਬ ਸਰਕਾਰ ਇਸ ਨੂੰ ਪ੍ਰਵਾਨਗੀ ਦੇ ਰਹੀ ਹੈ, ਜੇਕਰ ਅਜਿਹਾ ਹੈ ਤਾਂ ਇਸ ਤੋਂ ਦੁਖਦਾਈ ਹੋਰ ਕੀ ਹੋ ਸਕਦਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸੰਜੀਦਾ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਾਰਵਾਈ ਵਾਸਤੇ ਲਿਖਿਆ ਜਾਵੇਗਾ। ਫਿਲਹਾਲ ਇਸ ਦੀ ਪੜ੍ਹਤਾਲ ਕਰਵਾਈ ਜਾ ਰਹੀ ਹੈ। ਜਾਂਚ ਪੜ੍ਹਤਾਲ ਦੀ ਇਸ ਕਾਰਵਾਈ ਲਈ ਗੁਰਦੁਆਰਾ ਸ੍ਰੀ ਹਾਜੀਰਤਨ ਸਾਹਿਬ ਬਠਿੰਡਾ ਦੇ ਮੈਨੇਜਰ ਸ. ਦਰਸ਼ਨ ਸਿੰਘ, ਸਬ-ਆਫ਼ਿਸ ਤਲਵੰਡੀ ਸਾਬੋ ਦੇ ਇੰਚਾਰਜ ਸ. ਭੋਲਾ ਸਿੰਘ ਅਤੇ ਪ੍ਰਚਾਰਕ ਸਿੰਘਾਂ ਦੀ ਡਿਊਟੀ ਲਗਾਈ ਗਈ ਹੈ। ਇਸ ਕਮੇਟੀ ਦੀ ਜਾਂਚ ਰਿਪੋਰਟ ਅਨੁਸਾਰ ਬਣਦੀ ਕਰਵਾਈ ਹੋਵੇਗੀ।
ਐਡਵੋਕੇਟ ਧਾਮੀ ਨੇ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਅਜਿਹੀਆਂ ਹਰਕਤਾਂ ਦਾ ਮੌਕੇ ’ਤੇ ਹੀ ਵਿਰੋਧ ਦਰਜ ਕਰਵਾਇਆ ਜਾਵੇ। ਕਿਸੇ ਵੀ ਸਿੱਖ ਵਿਰੋਧੀ ਕਾਰਵਾਈ ਨੂੰ ਚੁਣੌਤੀ ਦਿੱਤੀ ਜਾਵੇ ਅਤੇ ਮੌਕੇ ’ਤੇ ਮੌਜੂਦ ਸਿੱਖ ਪ੍ਰਸੰਗ ਵਿਚ ਆਪਣੀ ਗੱਲ ਰੱਖ ਕੇ ਕੌਮੀ ਤਰਜਮਾਨੀ ਕਰਨਾ ਹਰ ਸਿੱਖ ਦਾ ਫ਼ਰਜ਼ ਹੈ ਅਤ ਜੇਕਰ ਅਜਿਹੀਆਂ ਹਰਕਤਾਂ ਨੂੰ ਮੂਕ ਪ੍ਰਵਾਨਗੀ ਮਿਲਦੀ ਰਹੀ ਤਾਂ ਸਿੱਖ ਵਿਰੋਧੀ ਅਨਸਰਾਂ ਦੇ ਹੌਂਸਲੇ ਹੋਰ ਵਧਣਗੇ।

Have something to say? Post your comment

 
 
 
 

ਪੰਜਾਬ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਮਾਨ

ਬਿੱਟੂ ਨੇ ਕਾਂਗਰਸ-ਅਕਾਲੀ ਗਠਜੋੜ ਦੀ ਸਿਆਸਤ ਨੂੰ ਕੀਤਾ ਬੇਨਕਾਬ,ਮਾਨ ਨੇ ਸੱਤਾ ਦੇ ਭ੍ਰਿਸ਼ਟ ਗਠਜੋੜ ਨੂੰ ਤੋੜਿਆ: ਬਲਤੇਜ ਪੰਨੂ

ਗੁਰੂਆਂ ਦੀ ਪਵਿੱਤਰ ਧਰਤੀ ਪੰਜਾਬ ਵਿੱਚ ਨਸ਼ਿਆਂ ਲਈ ਕੋਈ ਥਾਂ ਨਹੀਂ: ਗੁਲਾਬ ਚੰਦ ਕਟਾਰੀਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਅੰਮ੍ਰਿਤਧਾਰੀ ਸਿੱਖ ਅਫ਼ਸਰਾਂ ਦੀ ਜਾਂਚ ਟੀਮ ਬਣਾਵੇ- ਜਥੇਦਾਰ ਸ੍ਰੀ ਅਕਾਲ ਤਖ਼ਤ

ਗੁਰੂ ਨਾਨਕ ਸਾਹਿਬ ਬਾਰੇ ਟਿਪਣੀਆਂ ਕਰਨ ਵਾਲਾ ਗੁਰਜੰਟ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼ਪਸ਼ਟੀਕਰਨ ਲੈ ਕੇ ਪਹੁੰਚਿਆ

ਦਮਦਮੀ ਟਕਸਾਲ ਦੇ ਮਹਾਪੁਰਖਾਂ ਤੇ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਗੁਰਮਤਿ ਸਮਾਗਮ 15 ਅਤੇ 16 ਫਰਵਰੀ ਨੂੰ- ਭਾਈ ਅਜਨਾਲਾ

ਆਪ' ਨੇ ਰਾਜਨੀਤੀ ਵਿੱਚੋਂ ਪਰਿਵਾਰਵਾਦ ਨੂੰ ਖ਼ਤਮ ਕਰਕੇ ਆਮ ਘਰਾਂ ਦੇ ਨੌਜਵਾਨਾਂ ਨੂੰ ਪਛਾਣ ਦਿੱਤੀ: ਹਰਪਾਲ ਸਿੰਘ ਚੀਮਾ

ਅੰਮ੍ਰਿਤਸਰ ਤੋਂ ਛੇ ਪਿਸਤੌਲਾਂ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਵਿਅਕਤੀ ਕਾਬੂ

ਪੰਜਾਬ ਸਰਕਾਰ ਐਸ ਸੀ/ਬੀ ਸੀ ਵਰਗਾਂ ਦੇ ਹੱਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ

ਜੋ ਨੌਜਵਾਨ ਖੇਡਾਂ ਨਾਲ ਜੁੜੇ ਰਹਿੰਦੇ ਹਨ, ਉਹ ਨਸ਼ੇ ਵਰਗੀਆਂ ਬੁਰਾਈਆਂ ਦੀ ਗ੍ਰਿਫ਼ਤ ਵਿੱਚ ਨਹੀਂ ਆ ਸਕਦੇ: ਹਰਪਾਲ ਸਿੰਘ ਚੀਮਾ