BREAKING NEWS
ਆਪ' ਨੇ ਰਾਜਨੀਤੀ ਵਿੱਚੋਂ ਪਰਿਵਾਰਵਾਦ ਨੂੰ ਖ਼ਤਮ ਕਰਕੇ ਆਮ ਘਰਾਂ ਦੇ ਨੌਜਵਾਨਾਂ ਨੂੰ ਪਛਾਣ ਦਿੱਤੀ: ਹਰਪਾਲ ਸਿੰਘ ਚੀਮਾਬਾਜਵਾ ਦੀ ਟਿੱਪਣੀ ਪੂਰੇ ਦਲਿਤ ਭਾਈਚਾਰੇ ਦਾ ਅਪਮਾਨ, 24 ਘੰਟਿਆਂ ਵਿੱਚ ਮੁਆਫ਼ੀ ਮੰਗੇ ਕਾਂਗਰਸ, ਨਹੀਂ ਤਾਂ ਹੋਵੇਗਾ ਸਖ਼ਤ ਐਕਸ਼ਨ:ਹਰਪਾਲ ਚੀਮਾਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲਸੰਧਵਾਂ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਬਕਾਇਆ ਫੰਡ ਜਲਦ ਤੋਂ ਜਲਦ ਜਾਰੀ ਕਰਨ ਦੀ ਕੀਤੀ ਅਪੀਲਨਿਵੇਸ਼ ਲਈ ਮੁੱਖ ਮੰਤਰੀ ਮਾਨ ਦੇ ਯਤਨ ਰੰਗ ਲਿਆਏ, ਖੇਤੀਬਾੜੀ ਖੇਤਰ ਵਿੱਚ ਤਕਨੀਕੀ ਮਦਦ ਲਈ ਅੱਗੇ ਆਇਆ ਦੱਖਣੀ ਕੋਰੀਆ

ਪੰਜਾਬ

ਜੋ ਨੌਜਵਾਨ ਖੇਡਾਂ ਨਾਲ ਜੁੜੇ ਰਹਿੰਦੇ ਹਨ, ਉਹ ਨਸ਼ੇ ਵਰਗੀਆਂ ਬੁਰਾਈਆਂ ਦੀ ਗ੍ਰਿਫ਼ਤ ਵਿੱਚ ਨਹੀਂ ਆ ਸਕਦੇ: ਹਰਪਾਲ ਸਿੰਘ ਚੀਮਾ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ  | February 09, 2026 07:40 PM

ਸੰਗਰੂਰ- ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਨੂੰ ਸਿਹਤਮੰਦ ਮਾਹੌਲ ਪ੍ਰਦਾਨ ਕਰਨ ਦੇ ਲਗਾਤਾਰ ਯਤਨਾਂ ਅਧੀਨ, ਪਿੰਡ ਛਾਜਲੀ ਦੇ ਹਾਕੀ ਮੈਦਾਨ ਵਿੱਚ ਜਲਦ ਹੀ ਐਸਟ੍ਰੋਟਰਫ (ਸਿੰਥੈਟਿਕ ਟਰਫ) ਸਤਹਿ ਲਗਾਈ ਜਾਵੇਗੀ। ਇਸ ਸਬੰਧੀ ਐਲਾਨ ਵਿੱਤ ਅਤੇ ਯੋਜਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕੀਤਾ ਹੈ।

ਪਿੰਡ ਛਾਜਲੀ ਵਿਖੇ ਹਾਕੀ ਟੂਰਨਾਮੈਂਟ ਵਿੱਚ ਸ਼ਿਰਕਤ ਕਰਦਿਆਂ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਪੱਧਰ 'ਤੇ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ ਪੜਾਅ ਵਿੱਚ 4000 ਆਧੁਨਿਕ ਖੇਡ ਮੈਦਾਨ ਬਣਾਉਣ ਦਾ ਐਲਾਨ ਕੀਤਾ ਹੈ, ਜਿਸ ਵਿੱਚ ਪਿੰਡਾਂ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ, ਰਾਜ ਵਿੱਚ ਹਾਕੀ ਅਤੇ ਹੋਰ ਖੇਡਾਂ ਲਈ ਐਸਟ੍ਰੋਟਰਫ ਮੈਦਾਨਾਂ ਦੀ ਸਥਾਪਨਾ ਅਤੇ ਅਪਗ੍ਰੇਡੇਸ਼ਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਹ ਕਦਮ ਨੌਜਵਾਨਾਂ ਨੂੰ ਸਕਾਰਾਤਮਕ ਗਤੀਵਿਧੀਆਂ ਵੱਲ ਲੈ ਜਾਣ ਅਤੇ ਰਾਸ਼ਟਰੀ/ਅੰਤਰਰਾਸ਼ਟਰੀ ਪੱਧਰ ਤੇ ਪੰਜਾਬ ਦੀ ਸ਼ਾਨ ਵਧਾਉਣ ਲਈ ਚੁੱਕੇ ਗਏ ਹਨ। ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਲਈ ਲਗਭਗ 1000 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ ਅਤੇ 'ਖੇਡਾਂ ਵਤਨ ਪੰਜਾਬ ਦੀਆਂ' ਵਰਗੇ ਪ੍ਰੋਗਰਾਮਾਂ ਰਾਹੀਂ ਗ੍ਰਾਸਰੂਟ ਪੱਧਰ ਤੇ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਮੰਤਰੀ ਚੀਮਾ ਨੇ ਕਿਹਾ ਕਿ ਪਿੰਡ ਛਾਜਲੀ ਹਾਕੀ ਦਾ ਇੱਕ ਮਜ਼ਬੂਤ ਗੜ੍ਹ ਰਿਹਾ ਹੈ ਅਤੇ ਇੱਥੋਂ ਬਹੁਤ ਸਾਰੇ ਚੰਗੇ ਖਿਡਾਰੀ ਉੱਭਰੇ ਹਨ। ਹੁਣ ਐਸਟ੍ਰੋਟਰਫ ਮੈਦਾਨ ਲੱਗਣ ਨਾਲ ਖਿਡਾਰੀ ਵਧੀਆ ਅੰਤਰਰਾਸ਼ਟਰੀ ਪੱਧਰ ਦੀ ਸਹੂਲਤਾਂ ਵਾਲੇ ਮੈਦਾਨ ਤੇ ਖੇਡ ਸਕਣਗੇ, ਜਿਸ ਨਾਲ ਉਨ੍ਹਾਂ ਦੀ ਪ੍ਰਦਰਸ਼ਨ ਵਿੱਚ ਵਾਧਾ ਹੋਵੇਗਾ ਅਤੇ ਰਾਜ ਦੀ ਸ਼ਾਨ ਵਧੇਗੀ।

ਉਨ੍ਹਾਂ ਨੇ ਖਾਸ ਤੌਰ ਤੇ ਖੁਸ਼ੀ ਜ਼ਾਹਰ ਕੀਤੀ ਕਿ ਇਸ ਪਿੰਡ ਦੀਆਂ ਤਿੰਨ ਕੁੜੀਆਂ ਨੂੰ ਹਾਲ ਹੀ ਵਿੱਚ ਰਾਸ਼ਟਰੀ ਪੱਧਰ ਲਈ ਚੋਣ ਹੋਈ ਹੈ। ਇਹ ਪਿੰਡ ਦੀ ਖੇਡ ਸੱਭਿਆਚਾਰ ਅਤੇ ਨੌਜਵਾਨਾਂ ਦੀ ਮਿਹਨਤ ਦਾ ਸਿੱਟਾ ਹੈ।

ਸ. ਚੀਮਾ ਨੇ ਪ੍ਰਬੰਧਕਾਂ ਅਤੇ ਸਥਾਨਕ ਖੇਡ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਸਾਲ ਵਿੱਚ ਘੱਟੋ-ਘੱਟ ਦੋ ਵਾਰ ਵੱਖ-ਵੱਖ ਟੂਰਨਾਮੈਂਟ ਕਰਵਾਇਆ ਕਰਨ। ਇਸ ਨਾਲ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਵਿਖਾਉਣ ਦੇ ਵਧੇਰੇ ਮੌਕੇ ਮਿਲਣਗੇ ਅਤੇ ਖੇਡਾਂ ਦਾ ਪੱਧਰ ਵੀ ਉੱਚਾ ਹੋਵੇਗਾ।

ਉਨ੍ਹਾਂ ਜ਼ੋਰ ਦਿੱਤਾ ਕਿ ਜੋ ਨੌਜਵਾਨ ਖੇਡਾਂ ਜਾਂ ਖੇਡ ਮੈਦਾਨਾਂ ਨਾਲ ਜੁੜੇ ਰਹਿੰਦੇ ਹਨ, ਉਹ ਨਸ਼ੇ ਵਰਗੀਆਂ ਬੁਰਾਈਆਂ ਦੀ ਗ੍ਰਿਫ਼ਤ ਵਿੱਚ ਨਹੀਂ ਆ ਸਕਦੇ। ਖੇਡਾਂ ਨੌਜਵਾਨਾਂ ਨੂੰ ਸਿਹਤਮੰਦ, ਅਨੁਸ਼ਾਸਿਤ ਅਤੇ ਸਕਾਰਾਤਮਕ ਦਿਸ਼ਾ ਵੱਲ ਲੈ ਜਾਂਦੀਆਂ ਹਨ। ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਸਹਿਯੋਗ ਅਤੇ ਮੱਦਦ ਕਰਨ ਲਈ ਵਚਨਬੱਧ ਹੈ।

ਇਸ ਮੌਕੇ ਤੇ ਸਥਾਨਕ ਖੇਡ ਪ੍ਰੇਮੀਆਂ, ਪੰਚਾਇਤ ਮੈਂਬਰਾਂ ਅਤੇ ਗੁਰੂ ਸਿੱਖਿਆ ਪ੍ਰੇਮੀਆਂ ਨੇ ਮੰਤਰੀ ਦਾ ਧੰਨਵਾਦ ਕੀਤਾ ਅਤੇ ਇਸ ਐਲਾਨ ਨੂੰ ਪਿੰਡ ਲਈ ਵੱਡੀ ਸੌਗਾਤ ਦੱਸਿਆ।

Have something to say? Post your comment

 
 
 
 

ਪੰਜਾਬ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਮਾਨ

ਬਿੱਟੂ ਨੇ ਕਾਂਗਰਸ-ਅਕਾਲੀ ਗਠਜੋੜ ਦੀ ਸਿਆਸਤ ਨੂੰ ਕੀਤਾ ਬੇਨਕਾਬ,ਮਾਨ ਨੇ ਸੱਤਾ ਦੇ ਭ੍ਰਿਸ਼ਟ ਗਠਜੋੜ ਨੂੰ ਤੋੜਿਆ: ਬਲਤੇਜ ਪੰਨੂ

ਗੁਰੂਆਂ ਦੀ ਪਵਿੱਤਰ ਧਰਤੀ ਪੰਜਾਬ ਵਿੱਚ ਨਸ਼ਿਆਂ ਲਈ ਕੋਈ ਥਾਂ ਨਹੀਂ: ਗੁਲਾਬ ਚੰਦ ਕਟਾਰੀਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਅੰਮ੍ਰਿਤਧਾਰੀ ਸਿੱਖ ਅਫ਼ਸਰਾਂ ਦੀ ਜਾਂਚ ਟੀਮ ਬਣਾਵੇ- ਜਥੇਦਾਰ ਸ੍ਰੀ ਅਕਾਲ ਤਖ਼ਤ

ਗੁਰੂ ਨਾਨਕ ਸਾਹਿਬ ਬਾਰੇ ਟਿਪਣੀਆਂ ਕਰਨ ਵਾਲਾ ਗੁਰਜੰਟ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼ਪਸ਼ਟੀਕਰਨ ਲੈ ਕੇ ਪਹੁੰਚਿਆ

ਦਮਦਮੀ ਟਕਸਾਲ ਦੇ ਮਹਾਪੁਰਖਾਂ ਤੇ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਗੁਰਮਤਿ ਸਮਾਗਮ 15 ਅਤੇ 16 ਫਰਵਰੀ ਨੂੰ- ਭਾਈ ਅਜਨਾਲਾ

ਆਪ' ਨੇ ਰਾਜਨੀਤੀ ਵਿੱਚੋਂ ਪਰਿਵਾਰਵਾਦ ਨੂੰ ਖ਼ਤਮ ਕਰਕੇ ਆਮ ਘਰਾਂ ਦੇ ਨੌਜਵਾਨਾਂ ਨੂੰ ਪਛਾਣ ਦਿੱਤੀ: ਹਰਪਾਲ ਸਿੰਘ ਚੀਮਾ

ਅੰਮ੍ਰਿਤਸਰ ਤੋਂ ਛੇ ਪਿਸਤੌਲਾਂ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਵਿਅਕਤੀ ਕਾਬੂ

ਪੰਜਾਬ ਸਰਕਾਰ ਐਸ ਸੀ/ਬੀ ਸੀ ਵਰਗਾਂ ਦੇ ਹੱਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ

ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣਾ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ-ਐਡਵੋਕੇਟ ਧਾਮੀ