BREAKING NEWS
ਆਪ' ਨੇ ਰਾਜਨੀਤੀ ਵਿੱਚੋਂ ਪਰਿਵਾਰਵਾਦ ਨੂੰ ਖ਼ਤਮ ਕਰਕੇ ਆਮ ਘਰਾਂ ਦੇ ਨੌਜਵਾਨਾਂ ਨੂੰ ਪਛਾਣ ਦਿੱਤੀ: ਹਰਪਾਲ ਸਿੰਘ ਚੀਮਾਬਾਜਵਾ ਦੀ ਟਿੱਪਣੀ ਪੂਰੇ ਦਲਿਤ ਭਾਈਚਾਰੇ ਦਾ ਅਪਮਾਨ, 24 ਘੰਟਿਆਂ ਵਿੱਚ ਮੁਆਫ਼ੀ ਮੰਗੇ ਕਾਂਗਰਸ, ਨਹੀਂ ਤਾਂ ਹੋਵੇਗਾ ਸਖ਼ਤ ਐਕਸ਼ਨ:ਹਰਪਾਲ ਚੀਮਾਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲਸੰਧਵਾਂ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਬਕਾਇਆ ਫੰਡ ਜਲਦ ਤੋਂ ਜਲਦ ਜਾਰੀ ਕਰਨ ਦੀ ਕੀਤੀ ਅਪੀਲਨਿਵੇਸ਼ ਲਈ ਮੁੱਖ ਮੰਤਰੀ ਮਾਨ ਦੇ ਯਤਨ ਰੰਗ ਲਿਆਏ, ਖੇਤੀਬਾੜੀ ਖੇਤਰ ਵਿੱਚ ਤਕਨੀਕੀ ਮਦਦ ਲਈ ਅੱਗੇ ਆਇਆ ਦੱਖਣੀ ਕੋਰੀਆ

ਪੰਜਾਬ

ਪੰਜਾਬ ਸਰਕਾਰ ਐਸ ਸੀ/ਬੀ ਸੀ ਵਰਗਾਂ ਦੇ ਹੱਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | February 09, 2026 07:15 PM

ਚੰਡੀਗੜ੍ਹ- ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸਦੇ ਨਾਲ ਨਾਲ ਐਸ.ਸੀ ਅਤੇ ਬੀ.ਸੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸਮਾਜਿਕ–ਆਰਥਿਕ ਤਰੱਕੀ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।


ਪੰਜਾਬ ਭਵਨ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਐਸ.ਸੀ/ਬੀ.ਸੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਮੰਤਰੀ ਨੇ ਬੜੀ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ।


ਉਨ੍ਹਾਂ ਸਪਸ਼ਟ ਕੀਤਾ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ ’ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਨੂੰ ਤੁਰੰਤ ਅਤੇ ਸਮੇਂ-ਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇਗਾ। ਇਸਦੇ ਨਾਲ ਹੀ ਜਿਹੜੀਆਂ ਮੰਗਾਂ ਸਰਕਾਰ ਪੱਧਰ ’ਤੇ ਨੀਤੀਗਤ ਫੈਸਲੇ ਦੀ ਮੰਗ ਕਰਦੀਆਂ ਹਨ, ਉਨ੍ਹਾਂ ਨੂੰ ਸਰਕਾਰ ਨਾਲ ਜਲਦ ਤੋਂ ਜਲਦ ਟੇਕ ਅੱਪ ਕਰਕੇ ਯੋਗ ਹੱਲ ਯਕੀਨੀ ਬਣਾਇਆ ਜਾਵੇਗਾ।


ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਹ ਲਾਜ਼ਮੀ ਹੈ ਕਿ ਸਮਾਜ ਦਾ ਹਰ ਵਰਗ ਤਰੱਕੀ ਦੀ ਮੁੱਖ ਧਾਰਾ ਨਾਲ ਜੁੜੇ। ਉਨ੍ਹਾਂ ਕਿਹਾ ਕਿ ਐਸ.ਸੀ ਅਤੇ ਬੀ.ਸੀ ਵਰਗਾਂ ਨੂੰ ਸਨਮਾਨ, ਸਮਾਨ ਅਵਸਰ ਅਤੇ ਨਿਆਂ ਮਿਲੇ ਬਿਨਾਂ ਰੰਗਲਾ ਪੰਜਾਬ ਦੀ ਕਲਪਨਾ ਅਧੂਰੀ ਹੈ। “ਜਦੋਂ ਹਰ ਘਰ ਵਿੱਚ ਖੁਸ਼ਹਾਲੀ, ਹਰ ਮਨ ਵਿੱਚ ਵਿਸ਼ਵਾਸ ਅਤੇ ਹਰ ਵਰਗ ਨੂੰ ਅੱਗੇ ਵਧਣ ਦਾ ਮੌਕਾ ਮਿਲੇਗਾ, ਤਦੋਂ ਹੀ ਅਸਲ ਅਰਥਾਂ ਵਿੱਚ ਰੰਗਲਾ ਪੰਜਾਬ ਬਣੇਗਾ, ” ਉਨ੍ਹਾਂ ਭਰੋਸਾ ਦਿਵਾਇਆ।


ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਸੁਚੱਜੇ ਅਤੇ ਸਕਾਰਾਤਮਕ ਮਾਹੌਲ ਵਿੱਚ ਸੰਪੰਨ ਹੋਈ।

ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵੀ.ਕੇ. ਮੀਨਾ, ਆਈ.ਏ.ਐਸ, ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਵਿੰਮੀ ਭੁੱਲਰ, ਆਈ.ਏ.ਐਸ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਮਾਨ

ਬਿੱਟੂ ਨੇ ਕਾਂਗਰਸ-ਅਕਾਲੀ ਗਠਜੋੜ ਦੀ ਸਿਆਸਤ ਨੂੰ ਕੀਤਾ ਬੇਨਕਾਬ,ਮਾਨ ਨੇ ਸੱਤਾ ਦੇ ਭ੍ਰਿਸ਼ਟ ਗਠਜੋੜ ਨੂੰ ਤੋੜਿਆ: ਬਲਤੇਜ ਪੰਨੂ

ਗੁਰੂਆਂ ਦੀ ਪਵਿੱਤਰ ਧਰਤੀ ਪੰਜਾਬ ਵਿੱਚ ਨਸ਼ਿਆਂ ਲਈ ਕੋਈ ਥਾਂ ਨਹੀਂ: ਗੁਲਾਬ ਚੰਦ ਕਟਾਰੀਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਅੰਮ੍ਰਿਤਧਾਰੀ ਸਿੱਖ ਅਫ਼ਸਰਾਂ ਦੀ ਜਾਂਚ ਟੀਮ ਬਣਾਵੇ- ਜਥੇਦਾਰ ਸ੍ਰੀ ਅਕਾਲ ਤਖ਼ਤ

ਗੁਰੂ ਨਾਨਕ ਸਾਹਿਬ ਬਾਰੇ ਟਿਪਣੀਆਂ ਕਰਨ ਵਾਲਾ ਗੁਰਜੰਟ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼ਪਸ਼ਟੀਕਰਨ ਲੈ ਕੇ ਪਹੁੰਚਿਆ

ਦਮਦਮੀ ਟਕਸਾਲ ਦੇ ਮਹਾਪੁਰਖਾਂ ਤੇ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਗੁਰਮਤਿ ਸਮਾਗਮ 15 ਅਤੇ 16 ਫਰਵਰੀ ਨੂੰ- ਭਾਈ ਅਜਨਾਲਾ

ਆਪ' ਨੇ ਰਾਜਨੀਤੀ ਵਿੱਚੋਂ ਪਰਿਵਾਰਵਾਦ ਨੂੰ ਖ਼ਤਮ ਕਰਕੇ ਆਮ ਘਰਾਂ ਦੇ ਨੌਜਵਾਨਾਂ ਨੂੰ ਪਛਾਣ ਦਿੱਤੀ: ਹਰਪਾਲ ਸਿੰਘ ਚੀਮਾ

ਅੰਮ੍ਰਿਤਸਰ ਤੋਂ ਛੇ ਪਿਸਤੌਲਾਂ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਵਿਅਕਤੀ ਕਾਬੂ

ਜੋ ਨੌਜਵਾਨ ਖੇਡਾਂ ਨਾਲ ਜੁੜੇ ਰਹਿੰਦੇ ਹਨ, ਉਹ ਨਸ਼ੇ ਵਰਗੀਆਂ ਬੁਰਾਈਆਂ ਦੀ ਗ੍ਰਿਫ਼ਤ ਵਿੱਚ ਨਹੀਂ ਆ ਸਕਦੇ: ਹਰਪਾਲ ਸਿੰਘ ਚੀਮਾ

ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣਾ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ-ਐਡਵੋਕੇਟ ਧਾਮੀ