ਅੰਮ੍ਰਿਤਸਰ - ਹਰ ਸਾਲ ਦੀ ਤਰਾਂ ਦਮਦਮੀ ਟਕਸਾਲ ਦੇ ਮਹਾਪੁਰਖਾਂ ਤੇ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਇਕ ਵਿਸ਼ਾਲ ਗੁਰਮਤਿ ਸਮਾਗਮ 15 ਅਤੇ 16 ਫਰਵਰੀ ਨੂੰ ਗੁਰਮਤਿ ਵਿਦਆਲਾ ਦਮਦਮੀ ਟਕਸਾਲ ਅਜਨਾਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਦਮਦਮੀ ਟਕਸਾਲ ਅਜਨਾਲਾ ਦੇ ਪ੍ਰਬੰਧਕ ਭਾਈ ਅਮਰੀਕ ਸਿੰਘ ਅਜਨਾਲਾ ਨੇ ਦਸਿਆ ਕਿ 13 ਫਰਵਰੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਅਰੰਭ ਕੀਤੇ ਜਾਣਗੇ ਜਿਨਾ ਦਾ ਭੋਗ 15 ਫਰਵਰੀ ਨੂੰ ਪਵੇਗਾ। ਉਪਰੰਤ ਗੁਰਮਤਿ ਸਮਾਗਮ ਹੋਣਗੇ। ਭਾਈ ਅਜਨਾਲਾ ਨੇ ਦਸਿਆ ਕਿ ਇਨਾਂ ਗੁਰਮਤਿ ਸਮਾਗਮਾਂ ਵਿਚ ਭਾਈ ਅਨੋਖ ਸਿੰਘ, ਭਾਈ ਗੁਰਮੇਜ਼ ਸਿੰਘ ਦਮਦਮੀ ਟਕਸਾਲ, ਗਿਆਨੀ ਜਤਿੰਦਰ ਸਿੰਘ, ਭਾਈ ਗੁਰਕੀਰਤ ਸਿੰਘ, ਭਾਈ ਸੁਖਜੀਤ ਸਿੰਘ, ਗਿਆਨੀ ਬਲਕਾਰ ਸਿੰਘ ਦਮਦਮੀ ਟਕਸਾਲ ਦੇ ਰਾਗੀ ਜੱਥੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।ਉਪਰੰਦ ਭਾਈ ਅਮਰਜੀਤ ਸਿੰਘ ਦਾ ਕਵੀਸ਼ਰੀ ਜੱਥਾ ਸੰਗਤਾਂ ਨੂੰ ਨਿਹਾਲ ਕਰਨਗੇ। 17 ਫਰਵਰੀ ਨੂੰ ਅੰਮ੍ਰਿਤ ਸੰਚਾਰ ਸਮਾਗਮ ਹੋਣਗੇ।ਉਨਾਂ ਦੁਨੀਆਂ ਭਰ ਵਿਚ ਵਸਦੇ ਦਮਦਮੀ ਟਕਸਾਲ ਦੇ ਨਾਲ ਪਿਆਰ ਕਰਨ ਵਾਲੇ ਸਿੰਘਾਂ ਨੂੰ ਇਨਾਂ ਸਮਾਗਮਾਂ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।