BREAKING NEWS
ਆਪ' ਨੇ ਰਾਜਨੀਤੀ ਵਿੱਚੋਂ ਪਰਿਵਾਰਵਾਦ ਨੂੰ ਖ਼ਤਮ ਕਰਕੇ ਆਮ ਘਰਾਂ ਦੇ ਨੌਜਵਾਨਾਂ ਨੂੰ ਪਛਾਣ ਦਿੱਤੀ: ਹਰਪਾਲ ਸਿੰਘ ਚੀਮਾਬਾਜਵਾ ਦੀ ਟਿੱਪਣੀ ਪੂਰੇ ਦਲਿਤ ਭਾਈਚਾਰੇ ਦਾ ਅਪਮਾਨ, 24 ਘੰਟਿਆਂ ਵਿੱਚ ਮੁਆਫ਼ੀ ਮੰਗੇ ਕਾਂਗਰਸ, ਨਹੀਂ ਤਾਂ ਹੋਵੇਗਾ ਸਖ਼ਤ ਐਕਸ਼ਨ:ਹਰਪਾਲ ਚੀਮਾਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲਸੰਧਵਾਂ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਬਕਾਇਆ ਫੰਡ ਜਲਦ ਤੋਂ ਜਲਦ ਜਾਰੀ ਕਰਨ ਦੀ ਕੀਤੀ ਅਪੀਲਨਿਵੇਸ਼ ਲਈ ਮੁੱਖ ਮੰਤਰੀ ਮਾਨ ਦੇ ਯਤਨ ਰੰਗ ਲਿਆਏ, ਖੇਤੀਬਾੜੀ ਖੇਤਰ ਵਿੱਚ ਤਕਨੀਕੀ ਮਦਦ ਲਈ ਅੱਗੇ ਆਇਆ ਦੱਖਣੀ ਕੋਰੀਆ

ਨੈਸ਼ਨਲ

ਪ੍ਰੋ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਦਿੱਲੀ ਐੱਸਆਰਬੀ ਨੇ ਮੁੜ ਕੀਤਾ ਰੱਦ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | February 09, 2026 07:15 PM

ਨਵੀਂ ਦਿੱਲੀ - ਪੰਥਕ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ (ਐਸਆਰਬੀ) ਨੇ ਪ੍ਰੋ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ, ਜੋ ਇਸ ਸਮੇਂ ਸ੍ਰੀ ਅੰਮ੍ਰਿਤਸਰ ਦੇ ਗੁਰੂ ਨਾਨਕ ਅਸਪਤਾਲ ਵਿਚ ਪੁਲਿਸ ਨਿਗਰਾਨੀ ਹੇਠ ਇਲਾਜ ਅਧੀਨ ਹਨ। ਉਨ੍ਹਾਂ ਦਸਿਆ ਕਿ ਇਸ ਬਾਰੇ ਬੀਤੀ 23 ਦਸੰਬਰ ਨੂੰ ਇਹ ਨਮੋਸ਼ੀ ਭਰਿਆ ਫ਼ੈਸਲਾ ਲਿਆ ਗਿਆ ਸੀ । ਉਨ੍ਹਾਂ ਦਸਿਆ ਕਿ ਦਿੱਲੀ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਐਸਆਰਬੀ ਨੇ 23 ਦਸੰਬਰ ਨੂੰ 51 ਉਮਰ ਕੈਦੀਆਂ ਦੇ ਮਾਮਲਿਆਂ 'ਤੇ ਵਿਚਾਰ ਕਰਨ ਲਈ ਮੀਟਿੰਗ ਕੀਤੀ, ਜਿਨ੍ਹਾਂ ਨੇ ਆਪਣੀ ਸਜ਼ਾ ਵਿੱਚ ਛੋਟ ਦੀ ਮੰਗ ਕੀਤੀ ਸੀ। ਐਸਆਰਬੀ ਨੇ ਪ੍ਰੋ ਭੁੱਲਰ ਸਮੇਤ ਹੋਰਾਂ ਨੂੰ ਰੱਦ ਕਰਦੇ ਹੋਏ 26 ਦੋਸ਼ੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ। ਇਥੇ ਦਸਣਯੋਗ ਹੈ ਕਿ ਪ੍ਰੋ ਭੁੱਲਰ ਪਿਛਲੇ 33 ਸਾਲਾ ਤੋਂ ਜੇਲ੍ਹ ਦੀ ਸਜ਼ਾ ਭੁਗਤ ਰਹੇ ਹਨ ਤੇ ਐਸਆਰਬੀ ਵਲੋਂ ਜਿਹੜੇ 26 ਦੋਸ਼ੀਆਂ ਨੂੰ ਰਿਹਾਅ ਕਰਣ ਦੇ ਆਦੇਸ਼ ਦਿੱਤੇ ਹਨ ਉਨ੍ਹਾਂ ਵਿੱਚੋਂ ਬਹੁਤਿਆਂ ਨੇ 20 ਸਾਲ ਤੋਂ ਵੀ ਘੱਟ ਸਮਾਂ ਜੇਲ੍ਹ ਅੰਦਰ ਬਤੀਤ ਕੀਤਾ ਹੈ । 2019 ਤੋਂ ਬਾਅਦ ਇਹ ਨੌਵੀਂ ਵਾਰ ਸੀ ਜਦੋਂ ਪ੍ਰੋ ਭੁੱਲਰ ਦੀ ਪਟੀਸ਼ਨ ਨੂੰ ਬੋਰਡ ਨੇ ਰੱਦ ਕਰ ਦਿੱਤਾ ਹੈ । ਦਿੱਲੀ ਹਾਈ ਕੋਰਟ ਵਿਚ ਚਲ ਰਹੇ ਇਸ ਮਾਮਲੇ ਦੀ ਅਗਲੀ ਸੁਣਵਾਈ 13 ਫਰਵਰੀ ਨੂੰ ਹੋਵੇਗੀ ।

Have something to say? Post your comment

 
 
 
 

ਨੈਸ਼ਨਲ

ਦਿੱਲੀ ਪੁਲਿਸ ਨੇ ਸਾਬਕਾ ਫੌਜ ਮੁਖੀ ਦੀ ਅਣਪ੍ਰਕਾਸ਼ਿਤ ਕਿਤਾਬ ਦੇ ਸਰਕੂਲੇਸ਼ਨ 'ਤੇ ਐਫਆਈਆਰ ਦਰਜ ਕੀਤੀ

ਪ੍ਰੋ. ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਖਾਰਿਜ਼ ਕਰਕੇ ਬੰਦੀ ਸਿੰਘਾਂ ਮਾਮਲੇ 'ਚ ਭਾਜਪਾ ਨੇ ਫੜਿਆ ਆਪ ਦਾ ਰਾਹ : ਸਰਨਾ

ਸੂਰਜ ਕੁੰਡ ਹਾਦਸੇ ਮਾਮਲੇ ਵਿੱਚ ਬਣੀ ਐਸਆਈਟੀ ਡੀਜੀਪੀ ਕਰਾਈਮ ਦੀ ਨਿਗਰਾਨੀ ਹੇਠ ਹੋਵੇਗੀ ਜਾਂਚ

ਗੁਰੂ ਗੋਬਿੰਦ ਸਿੰਘ ਸਦਰ ਹਸਪਤਾਲ ਪਟਨਾ ਨੂੰ ਹੋਰ ਬਿਹਤਰ ਬਣਾਉਣ ਲਈ ਕਦਮ ਚੁੱਕੇ ਜਾਣਗੇ: ਲਖਵਿੰਦਰ ਸਿੰਘ, ਇੰਦਰਜੀਤ ਸਿੰਘ

ਭਾਰਤ-ਅਮਰੀਕਾ ਵਪਾਰ ਸੌਦਾ, ਸੰਯੁਕਤ ਕਿਸਾਨ ਮੋਰਚਾ ਨੇ ਪੀਯੂਸ਼ ਗੋਇਲ ਦੇ ਅਸਤੀਫੇ ਦੀ ਕੀਤੀ ਮੰਗ

ਮੁਜ਼ੱਫਰਨਗਰ ਦੰਗੇ: ਕਤਲ, ਲੁੱਟ ਅਤੇ ਅੱਗਜ਼ਨੀ ਦੇ ਮਾਮਲਿਆਂ ਦੇ ਸਾਰੇ 23 ਦੋਸ਼ੀ ਸਬੂਤਾਂ ਦੀ ਘਾਟ ਕਾਰਨ ਬਰੀ

ਘਾਤਕ ਸਾਬਤ ਹੋ ਰਹੀ ਔਨਲਾਈਨ ਅਤੇ ਮੋਬਾਈਲ ਗੇਮਿੰਗ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ: ਨੈਸ਼ਨਲ ਅਕਾਲੀ ਦਲ

ਹਰਵਿੰਦਰ ਸਿੰਘ ਸਰਨਾ ਨੂੰ ਪੰਥ ਵਿਚੋਂ ਛੇਕਣ ਅਤੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਦੇ ਮਾਮਲੇ ਵਿਚ ਬਾਕੀ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ: ਕਾਲਕਾ, ਕਾਹਲੋਂ

ਵਪਾਰ ਸਮਝੌਤੇ ਲਈ ਢਾਂਚਾ ਤਿਆਰ, ਭਾਰਤ-ਅਮਰੀਕਾ ਨੇ ਸਾਂਝਾ ਬਿਆਨ ਜਾਰੀ ਕੀਤਾ

ਗਤਕਾ ਖਿਡਾਰੀਆਂ ਦੀ ਇਤਿਹਾਸਕ ਜਿੱਤ ’ਤੇ ਡੀਐੱਸਜੀਐੱਮਸੀ ਵੱਲੋਂ ਸਨਮਾਨ ਸਮਾਰੋਹ- ਕਾਲਕਾ