BREAKING NEWS
ਸਿੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ; ਸਕੂਲ ਆਫ਼ ਐਮੀਨੈਂਸ ਭਵਿੱਖ ਦੇ ਆਗੂਆਂ ਨੂੰ ਆਕਾਰ ਦੇ ਰਹੇ ਹਨ: ਹਰਜੋਤ ਸਿੰਘ ਬੈਂਸ*90 ਦਿਨਾਂ ਵਿੱਚ ਦੂਜੀ ਵਾਰ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਲੈਣਾ ਪਿਆ ਐਸ.ਸੀ.ਕਮਿਸਨ ਨੂੰ ਨੋਟਿਸਆਪ' ਨੇ ਰਾਜਨੀਤੀ ਵਿੱਚੋਂ ਪਰਿਵਾਰਵਾਦ ਨੂੰ ਖ਼ਤਮ ਕਰਕੇ ਆਮ ਘਰਾਂ ਦੇ ਨੌਜਵਾਨਾਂ ਨੂੰ ਪਛਾਣ ਦਿੱਤੀ: ਹਰਪਾਲ ਸਿੰਘ ਚੀਮਾਬਾਜਵਾ ਦੀ ਟਿੱਪਣੀ ਪੂਰੇ ਦਲਿਤ ਭਾਈਚਾਰੇ ਦਾ ਅਪਮਾਨ, 24 ਘੰਟਿਆਂ ਵਿੱਚ ਮੁਆਫ਼ੀ ਮੰਗੇ ਕਾਂਗਰਸ, ਨਹੀਂ ਤਾਂ ਹੋਵੇਗਾ ਸਖ਼ਤ ਐਕਸ਼ਨ:ਹਰਪਾਲ ਚੀਮਾਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ

ਪੰਜਾਬ

ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਰੱਦ ਕਰਨ ’ਤੇ ਐਡਵੋਕੇਟ ਧਾਮੀ ਨੇ ਕੀਤਾ ਇਤਰਾਜ਼

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | February 10, 2026 06:59 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਮੁੜ ਰੱਦ ਕਰਨ ਦੇ ਫੈਸਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਨੂੰ ਸਿੱਖਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਕਈ ਵਾਰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਸਜ਼ਾ ਸਮੀਖਿਆ ਬੋਰਡ ਵੱਲੋਂ ਰੱਦ ਕੀਤੀ ਗਈ ਸੀ ਅਤੇ ਹੁਣ ਭਾਜਪਾ ਦੀ ਸਰਕਾਰ ਵੀ ਉਸੇ ਰਸਤੇ ’ਤੇ ਚੱਲਦਿਆਂ ਸਿੱਖ ਭਾਵਨਾਵਾਂ ਦੇ ਵਿਰੁੱਧ ਫੈਸਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਜ਼ਾ ਸਮੀਖਿਆ ਬੋਰਡ ਵੱਲੋਂ ਕਈ ਕੈਦੀਆਂ ਦੀ ਸਜ਼ਾ ਮੁਆਫ਼ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ, ਜਦਕਿ 33 ਸਾਲ ਤੋਂ ਸਜ਼ਾ ਭੁਗਤ ਰਹੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਮਾਨਵੀ ਅਧਿਕਾਰਾਂ ਦਾ ਉਲੰਘਣ ਹੈ, ਜਿਸ ਨਾਲ ਸਿੱਖ ਜਗਤ ਅੰਦਰ ਨਿਰਾਸ਼ਾ ਪੈਦਾ ਹੋ ਰਹੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਇਕ ਪਾਸੇ ਸਿੱਖ ਹਤੈਸ਼ੀ ਹੋਣ ਦਾ ਦਾਅਵਾ ਕਰਦੀ ਹੈ, ਪਰ ਸਿੱਖਾਂ ਨਾਲ ਸਬੰਧਤ ਮਾਮਲਿਆਂ ਵਿਚ ਸਰਕਾਰ ਦੀ ਪਹੁੰਚ ਉਸ ਦੇ ਦੋਹਰੇ ਚਿਹਰੇ ਨੂੰ ਬਿਆਨ ਕਰਦੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਦੇਸ਼ ਲਈ ਹਮੇਸ਼ਾ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਪ੍ਰੰਤੂ ਸਿੱਖਾਂ ਪ੍ਰਤੀ ਸਰਕਾਰਾਂ ਦੀ ਨਕਾਰਾਤਮਕ ਪਹੁੰਚ ਨੇ ਹਮੇਸ਼ਾ ਨਿਰਾਸ਼ਾ ਦਿੱਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਆਪਣੀ ਸਜ਼ਾ ਤੋਂ ਵਧੇਰੇ ਸਮਾਂ ਜੇਲ੍ਹ ਵਿਚ ਬਿਤਾ ਚੁੱਕੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਫੈਸਲੇ ਵਿਚ ਇਨਸਾਫ਼ ਕੀਤਾ ਜਾਵੇ ਅਤੇ ਉਨ੍ਹਾਂ ਦੀ ਤੁਰੰਤ ਰਿਹਾਈ ਕਰਨ ਦੇ ਆਦੇਸ਼ ਦਿੱਤੇ ਜਾਣ।

Have something to say? Post your comment

 
 
 
 

ਪੰਜਾਬ

ਸਿੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ; ਸਕੂਲ ਆਫ਼ ਐਮੀਨੈਂਸ ਭਵਿੱਖ ਦੇ ਆਗੂਆਂ ਨੂੰ ਆਕਾਰ ਦੇ ਰਹੇ ਹਨ: ਹਰਜੋਤ ਸਿੰਘ ਬੈਂਸ*

ਡੇਹਰਾਦੂਨ ਦੇ ਇਕ ਪਖੰਡੀ ਸਾਧ ਦੇ ਡੇਰੇ ਚੋ ਛੇ ਪਾਵਨ ਸਰੂਪ ਲਿਆਂਦੇ

ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਸਾਂਝੇ ਤੌਰ 'ਤੇ ਲੰਡਨ, ਸਿੰਗਾਪੁਰ ਅਤੇ ਵੈਨਕੂਵਰ ਲਈ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

90 ਦਿਨਾਂ ਵਿੱਚ ਦੂਜੀ ਵਾਰ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਲੈਣਾ ਪਿਆ ਐਸ.ਸੀ.ਕਮਿਸਨ ਨੂੰ ਨੋਟਿਸ

ਉਸਤਾਦ ਸੁਖਵੰਤ ਸਿੰਘ ਜੀ ਨੂੰ "ਸੰਤ ਸਰਵਣ ਸਿੰਘ ਗੰਧਰਵ ਐਵਾਰਡ" ਨਾਲ ਕੀਤਾ ਗਿਆ ਸਨਮਾਨਿਤ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ 12 ਫਰਵਰੀ ਨੂੰ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਮਾਨ

ਬਿੱਟੂ ਨੇ ਕਾਂਗਰਸ-ਅਕਾਲੀ ਗਠਜੋੜ ਦੀ ਸਿਆਸਤ ਨੂੰ ਕੀਤਾ ਬੇਨਕਾਬ,ਮਾਨ ਨੇ ਸੱਤਾ ਦੇ ਭ੍ਰਿਸ਼ਟ ਗਠਜੋੜ ਨੂੰ ਤੋੜਿਆ: ਬਲਤੇਜ ਪੰਨੂ

ਗੁਰੂਆਂ ਦੀ ਪਵਿੱਤਰ ਧਰਤੀ ਪੰਜਾਬ ਵਿੱਚ ਨਸ਼ਿਆਂ ਲਈ ਕੋਈ ਥਾਂ ਨਹੀਂ: ਗੁਲਾਬ ਚੰਦ ਕਟਾਰੀਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਅੰਮ੍ਰਿਤਧਾਰੀ ਸਿੱਖ ਅਫ਼ਸਰਾਂ ਦੀ ਜਾਂਚ ਟੀਮ ਬਣਾਵੇ- ਜਥੇਦਾਰ ਸ੍ਰੀ ਅਕਾਲ ਤਖ਼ਤ