BREAKING NEWS
ਸਿੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ; ਸਕੂਲ ਆਫ਼ ਐਮੀਨੈਂਸ ਭਵਿੱਖ ਦੇ ਆਗੂਆਂ ਨੂੰ ਆਕਾਰ ਦੇ ਰਹੇ ਹਨ: ਹਰਜੋਤ ਸਿੰਘ ਬੈਂਸ*90 ਦਿਨਾਂ ਵਿੱਚ ਦੂਜੀ ਵਾਰ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਲੈਣਾ ਪਿਆ ਐਸ.ਸੀ.ਕਮਿਸਨ ਨੂੰ ਨੋਟਿਸਆਪ' ਨੇ ਰਾਜਨੀਤੀ ਵਿੱਚੋਂ ਪਰਿਵਾਰਵਾਦ ਨੂੰ ਖ਼ਤਮ ਕਰਕੇ ਆਮ ਘਰਾਂ ਦੇ ਨੌਜਵਾਨਾਂ ਨੂੰ ਪਛਾਣ ਦਿੱਤੀ: ਹਰਪਾਲ ਸਿੰਘ ਚੀਮਾਬਾਜਵਾ ਦੀ ਟਿੱਪਣੀ ਪੂਰੇ ਦਲਿਤ ਭਾਈਚਾਰੇ ਦਾ ਅਪਮਾਨ, 24 ਘੰਟਿਆਂ ਵਿੱਚ ਮੁਆਫ਼ੀ ਮੰਗੇ ਕਾਂਗਰਸ, ਨਹੀਂ ਤਾਂ ਹੋਵੇਗਾ ਸਖ਼ਤ ਐਕਸ਼ਨ:ਹਰਪਾਲ ਚੀਮਾਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ

ਪੰਜਾਬ

ਉਸਤਾਦ ਸੁਖਵੰਤ ਸਿੰਘ ਜੀ ਨੂੰ "ਸੰਤ ਸਰਵਣ ਸਿੰਘ ਗੰਧਰਵ ਐਵਾਰਡ" ਨਾਲ ਕੀਤਾ ਗਿਆ ਸਨਮਾਨਿਤ

ਖਾਲਸਾ /ਕੌਮੀ ਮਾਰਗ ਬਿਊਰੋ | February 10, 2026 06:56 PM


ਲੁਧਿਆਣਾ -ਸਮੁੱਚੇ ਵਿਸ਼ਵ ਅੰਦਰ ਗੁਰਮਤਿ ਸੰਗੀਤ ਦੇ ਪ੍ਰਚਾਰ ਤੇ ਪ੍ਰਸਾਰ ਦੀ ਲਹਿਰ ਨੂੰ ਪ੍ਰਚੰਡ ਕਰਨ ਦੇ ਉਦੇਸ਼ ਨੂੰ ਲੈ ਕੇ ਗੁਰਮਤਿ ਸੰਗੀਤ ਵਿੱਦਿਆ ਦੇ ਉਸਤਾਦ ਸੁਖਵੰਤ ਸਿੰਘ ਵੱਲੋ ਕੀਤੇ ਜਾ ਰਹੇ ਸੁਹਿਰਦ ਕਾਰਜ ਸਮੁੱਚੀ ਕੌਮ ਲਈ ਪ੍ਰੇਣਾ ਦਾ ਸਰੋਤ ਹਨ! ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਤ ਬਾਬਾ ਪ੍ਰੀਤਮ ਸਿੰਘ ਜੀ ਵੱਲੋ ਗੁਰਦੁਆਰਾ ਕੁਟੀਆ ਸਾਹਿਬ, ਡੁਮੇਲੀ ਵਿਖੇ ਵਿਖੇ ਅੱਜ ਆਯੋਜਿਤ ਕੀਤੇ ਗਏ ਗੁਰਮਤਿ ਸਮਾਗਮ ਦੌਰਾਨ ਗੁਰਮਤਿ ਸੰਗੀਤ ਵਿੱਦਿਆ ਦੇ ਉਸਤਾਦ ਸੁਖਵੰਤ ਸਿੰਘ ਜੀ ਨੂੰ"ਸੰਤ ਸਰਵਣ ਸਿੰਘ ਗੰਧਰਵ ਐਵਾਰਡ" ਨਾਲ ਨਿਵਾਜਣ ਉਪਰੰਤ ਇਕੱਤਰ ਹੋਈਆਂ ਪ੍ਰਮੁੱਖ ਸ਼ਖਸੀਅਤਾਂ, ਗੁਰਮਤਿ ਸੰਗੀਤ ਪ੍ਰੇਮੀਆਂ ਤੇ ਇਕੱਤਰ ਹੋਈਆਂ ਸੰਗਤਾਂ ਨੂੰਸੰਬੋਧਨ ਕਰਦਿਆਂ ਹੋਇਆ ਕੀਤਾ! ਉਨ੍ਹਾਂ ਨੇ ਆਪਣੇ ਪ੍ਰਭਾਵਸ਼ਾਲੀ ਬੋਲਾਂ ਵਿੱਚ ਕਿਹਾ ਕਿ ਉਸਤਾਦ ਸੁਖਵੰਤ ਸਿੰਘ ਜੀ ਵੱਲੋ ਨਿਰਧਾਰਤ ਰਾਗਾਂ ਵਿੱਚ ਗੁਰਬਾਣੀ ਕੀਰਤਨ ਗਾਇਨ ਕਰਨ ਦੀ ਸ਼ੈਲੀ ਨੂੰ ਉਤਸ਼ਾਹਿਤ ਕਰਕੇ ਸੰਗਤਾਂ ਤੱਕ ਪਹੁੰਚਾਣ ਅਤੇ ਅਜੋਕੀ ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਤੰਤੀ ਸਾਜਾਂ ਰਾਹੀਂ ਗੁਰਮਤਿ ਸੰਗੀਤ ਦੀ ਸਿਖਲਾਈ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਮੁੱਖ ਰੱਖਦਿਆ ਅੱਜ ਅਸੀਂ ਉਨ੍ਹਾਂ ਨੂੰ"ਸੰਤ ਸਰਵਣ ਸਿੰਘ ਗੰਧਰਵ ਐਵਾਰਡ" ਭੇਟ ਕਰਨ ਵਿੱਚ ਮਾਣ ਮਹਿਸੂਸ ਕਰ ਰਹੇ ਹਾਂ!ਇਸ ਤੋ ਪਹਿਲਾਂ ਸੰਤ ਬਾਬਾ ਪ੍ਰੀਤਮ ਸਿੰਘ ਜੀ ਮੁਖੀ ਗੁਰਦੁਆਰਾ ਕੁਟੀਆ ਸਾਹਿਬ, ਡੁਮੇਲੀ ਵਾਲਿਆਂ ਨੇ ਜੈਕਾਰਿਆ ਦੀ ਗੂੰਜ ਵਿੱਚ ਉਸਤਾਦ ਸੁਖਵੰਤ ਸਿੰਘ ਜੀ ਸੰਤ ਸਰਵਣ ਸਿੰਘ ਗੰਧਰਵ ਐਵਾਰਡ" ਭੇਟ ਕਰਕੇ ਸਨਮਾਨਿਤ ਕੀਤਾ!
ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਸਿੱਧ ਕੀਰਤਨਕਾਰ ਉਸਤਾਦ ਬਲਜੀਤ ਸਿੰਘ ਜੀ (ਦਿੱਲੀ), ਭਾਈ ਹਰਜੋਤ ਸਿੰਘ ਜੀ ਜ਼ਖ਼ਮੀ, ਡਾ. ਗੁਰਿੰਦਰ ਸਿੰਘ ਜੀ (ਬਟਾਲਾ), ਭਾਈ ਸਤਨਿੰਦਰ ਸਿੰਘ ਜੀ ਬੋਡਲ, ਪ੍ਰਮੁੱਖ ਸੰਤ ਮਹਾਪੁਰਸ਼ ਤੇ ਸਤਿਕਾਰਯੋਗ ਸ਼ਖ਼ਸੀਅਤਾਂ ਵਿਸੇਸ਼ ਤੌਰ ਤੇ ਹਾਜ਼ਰ ਸਨ! ਇਸ ਦੌਰਾਨ ਸਨਮਾਨ ਪ੍ਰਾਪਤ ਕਰਨ ਉਪਰੰਤ ਆਪਣੇ ਧੰਨਵਾਦੀ ਸ਼ਬਦਾਂ ਦੀ ਸਾਂਝ ਕਰਦਿਆਂ ਹੋਇਆ ਉਸਤਾਦ ਸੁਖਵੰਤ ਸਿੰਘ ਜੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਬਖਸ਼ਿਸ਼, ਸਮੂਹ ਸਾਧ ਸੰਗਤ ਦੇ ਪਿਆਰ ਅਤੇ ਗੁਰਦੁਆਰਾ ਕੁਟੀਆ ਸਾਹਿਬ, ਡੁਮੇਲੀ ਵਿਖੇ, ਗੁਰਦੁਆਰਾ ਸਾਹਿਬ ਦੇ ਮੁਖੀ, ਸਤਿਕਾਰਯੋਗ ਸੰਤ ਬਾਬਾ ਪ੍ਰੀਤਮ ਸਿੰਘ ਜੀ ਵੱਲੋਂ ਜੋ ਐਵਾਰਡ ਰੂਪੀ ਸਨਮਾਨ ਦਾਸ ਨੂੰ ਭੇਟ ਕੀਤਾ ਗਿਆ ਹੈ! ਉਹ ਆਪ ਸਭ ਦੀ ਪਿਆਰ ਭਰੀ ਵੱਡੀ ਅਸੀਸ ਹੈ! ਜਿਸ ਦੇ ਲਈ ਮੈ ਨਿਮਰਤਾ ਸਾਹਿਤ ਧੰਨਵਾਦ ਪ੍ਰਗਟ ਕਰਦਾ ਹਾਂ! ਉਨ੍ਹਾਂ ਨੇ ਕਿਹਾ ਕਿ
ਮੈਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕਰਦਾ ਹਾਂ ਕਿ ਮੈਂ ਜੀਵਨ ਭਰ ਗੁਰਬਾਣੀ ਕੀਰਤਨ ਨਾਲ ਜੁੜਿਆ ਰਹਾਂ ਅਤੇ ਗੁਰਮਤਿ ਸੰਗੀਤ ਦੀ ਪਰੰਪਰਾ ਦੀ ਸੇਵਾ ਤੇ ਇਸ ਵਿੱਚ ਆਪਣਾ ਨਿਰੰਤਰ ਯੋਗਦਾਨ ਪਾਉਂਦਾ ਰਹਾਂ! ਜ਼ਿਕਰਯੋਗ ਹੈ ਕਿ ਪਿਛਲੇ ਲੰਮੇ ਅਰਸੇ ਤੋ ਗੁਰਮਤਿ ਸੰਗੀਤ ਦੀ ਪ੍ਰਫੁੱਲਤਾ ਅਤੇ ਸਿਖਿਆਰਥੀਆਂ ਨੂੰ ਗੁਰਮਤਿ ਸੰਗੀਤ ਕਲਾ ਦੀਆਂ ਬਰੀਕੀਆਂ, ਰਾਗਾਂ ਦਾ ਗਾਇਨ, ਤੰਤੀ ਸਾਜ਼ਾਂ ਦੀ ਵਰਤੋ ਤੇ ਸਿਖਲਾਈ ਆਦਿ ਦੀ ਖੋਜ ਭਰਪੂਰ ਜਾਣਕਾਰੀਆਂ ਦੇਣ ਵਿੱਚ ਉਸਤਾਦ ਸੁਖਵੰਤ ਸਿੰਘ ਜੀ ਵੱਲੋ ਕੀਤੀਆਂ ਜਾ ਰਹੀਆਂ ਸੇਵਵਾਂ ਨੂੰ ਮੁੱਖ ਰੱਖਦਿਆ ਉਨ੍ਹਾਂ ਨੂੰ ਉਕਤ ਐਵਾਰਡ ਨਾਲ ਸਨਮਾਨਿਤ ਕਰਨਾ ਆਪਣੇ ਆਪ ਵਿੱਚ ਵੱਡਾ ਮਿਸਾਲੀ ਕਾਰਜ ਹੈ!

Have something to say? Post your comment

 
 
 
 

ਪੰਜਾਬ

ਸਿੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ; ਸਕੂਲ ਆਫ਼ ਐਮੀਨੈਂਸ ਭਵਿੱਖ ਦੇ ਆਗੂਆਂ ਨੂੰ ਆਕਾਰ ਦੇ ਰਹੇ ਹਨ: ਹਰਜੋਤ ਸਿੰਘ ਬੈਂਸ*

ਡੇਹਰਾਦੂਨ ਦੇ ਇਕ ਪਖੰਡੀ ਸਾਧ ਦੇ ਡੇਰੇ ਚੋ ਛੇ ਪਾਵਨ ਸਰੂਪ ਲਿਆਂਦੇ

ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਸਾਂਝੇ ਤੌਰ 'ਤੇ ਲੰਡਨ, ਸਿੰਗਾਪੁਰ ਅਤੇ ਵੈਨਕੂਵਰ ਲਈ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

90 ਦਿਨਾਂ ਵਿੱਚ ਦੂਜੀ ਵਾਰ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਲੈਣਾ ਪਿਆ ਐਸ.ਸੀ.ਕਮਿਸਨ ਨੂੰ ਨੋਟਿਸ

ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਰੱਦ ਕਰਨ ’ਤੇ ਐਡਵੋਕੇਟ ਧਾਮੀ ਨੇ ਕੀਤਾ ਇਤਰਾਜ਼

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ 12 ਫਰਵਰੀ ਨੂੰ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਮਾਨ

ਬਿੱਟੂ ਨੇ ਕਾਂਗਰਸ-ਅਕਾਲੀ ਗਠਜੋੜ ਦੀ ਸਿਆਸਤ ਨੂੰ ਕੀਤਾ ਬੇਨਕਾਬ,ਮਾਨ ਨੇ ਸੱਤਾ ਦੇ ਭ੍ਰਿਸ਼ਟ ਗਠਜੋੜ ਨੂੰ ਤੋੜਿਆ: ਬਲਤੇਜ ਪੰਨੂ

ਗੁਰੂਆਂ ਦੀ ਪਵਿੱਤਰ ਧਰਤੀ ਪੰਜਾਬ ਵਿੱਚ ਨਸ਼ਿਆਂ ਲਈ ਕੋਈ ਥਾਂ ਨਹੀਂ: ਗੁਲਾਬ ਚੰਦ ਕਟਾਰੀਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਅੰਮ੍ਰਿਤਧਾਰੀ ਸਿੱਖ ਅਫ਼ਸਰਾਂ ਦੀ ਜਾਂਚ ਟੀਮ ਬਣਾਵੇ- ਜਥੇਦਾਰ ਸ੍ਰੀ ਅਕਾਲ ਤਖ਼ਤ