ਪੰਜਾਬ

ਸੰਤ ਬਾਬਾ ਭੂਰੀ ਵਾਲੇ ਪਬਲਿਕ ਸੀਨੀ ਸੈਕੈਂਡਰੀ ਸਕੂਲ ਵਿਖੇ ਅਰਦਾਸ ਦਿਵਸ ਦਾ ਆਯੋਜਨ ਕੀਤਾ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | February 11, 2026 07:13 PM

ਅੰਮ੍ਰਿਤਸਰ-ਮਹਾਂਪੁਰਖ ਸੰਤ ਬਾਬਾ ਕਸ਼ਮੀਰ ਸਿੰਘ ਤੇ ਸੰਤ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਦੀ ਨਿਗਰਾਨੀ ਹੇਠ ਚੱਲ ਰਹੇ ਸਕੂਲ ਸੰਤ ਬਾਬਾ ਭੂਰੀ ਵਾਲੇ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਹਰ ਸਾਲ ਦੀ ਤਰ੍ਹਾਂ ਪ੍ਰਿੰਸੀਪਲ ਸ ਕੁਲਜਿੰਦਰ ਸਿੰਘ ਢਿੱਲੋ ਅਤੇ ਸਮੂਹ ਸਟਾਫ ਵੱਲੋਂ ਵਿਿਦਆਰਥੀਆਂ ਦੇ ਫਾਈਨਲ ਇਮਤਿਹਾਨਾ ਵਿੱਚੋਂ ਚੰਗੇ ਨੰਬਰ ਲੈ ਕੇ ਪਾਸ ਹੋਣ ਅਤੇ ਸੁਨਹਿਰੇ ਭਵਿੱਖ ਲਈ ਅਰਦਾਸ ਦਿਵਸ ਦਾ ਆਯੋਜਨ ਕੀਤਾ ਗਿਆ। ਜਿਸ ਦੇ ਤਹਿਤ ਬੀਤੀ 5 ਫਰਵਰੀ 2026 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਅਰੰਭ ਕਰਵਾਏ ਗਏ ਤੇ 7 ਫਰਵਰੀ ਨੂੰ ਪਾਠ ਦੇ ਭੋਗ ਪਏ। ਉਪਰੰਤ ਸਕੂਲ ਦੇ ਵਿਿਦਆਰਥੀਆਂ ਨੇ ਕੀਰਤਨ ਕੀਤਾ। ਇਸ ਮੌਕੇ ਤੇ ਧਾਰਮਿਕ ਪ੍ਰੋਗਰਾਮ ਵੀ ਕਰਵਾਇਆ ਗਿਆ। ਆਪਣੇ ਸੰਬੋਧਨ ਵਿਚ ੍ਰਿਪਸੀਪਲ ਕੁਲਜਿੰਦਰ ਸਿੰਘ ਢਿਲੋ ਨੇ ਵਿਿਦਆਰਥੀਆਂ ਨੂੰ ਇਮਤਿਹਾਨਾਂ ਵਿਚ ਚੰਗੇ ਅੰਕ ਲੈ ਕੇ ਪਾਸ ਹੋਣ ਦਾ ਅਸ਼ੀਰਵਾਦ ਦਿੱਤਾ। ਉਨਾਂ ਵਿਿਦਆਰਥੀਆਂ ਨੂੰ ਦਸਿਆ ਕਿ ਕਿਸੇ ਵੀ ਇਮਤਿਹਾਨ ਵਿਚੋ ਪਾਸ ਹੋਣ ਲਈ ਸ਼ਾਤ ਮਨ ਤੇ ਟੀਚੇ ਪ੍ਰਤੀ ਦਿੜਤਾ ਹੋਣਾ ਜਰੂਰੀ ਹੈ।ਉਨਾਂ ਵਿਿਦਆਰਥੀਆਂ ਨੂੰ ਕਿਹਾ ਕਿ ਅਕਾਲ ਪੁਰਖ ਦਾ ਓਟ ਆਸਰਾ ਲੈ ਕੇ ਤੁਸੀ ਜਿੰਦਗੀ ਦੇ ਹਰ ਇਮਤਿਹਾਨ ਨੂੰ ਪਾਸ ਕਰ ਸਕਦੇ ਹੋ। ਇਸ ਮੌਕੇ ਪ੍ਰਿੰਸੀਪਲ ਕੁਲਜਿੰਦਰ ਸਿੰਘ ਢਿੱਲੋਂ ਵਾਈਸ ਪ੍ਰਿੰਸੀਪਲ ਮੈਡਮ ਸਿਮਰਨਜੀਤ ਕੌਰ ਸਕੂਲ ਪ੍ਰਬੰਧਕ ਮੈਡਮ ਕਿਰਨਪ੍ਰੀਤ ਕੌਰ ਅਤੇ ਸਮੂਹ ਸਟਾਫ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਭਾਜਪਾ ਸੂਬਾ ਪ੍ਰਧਾਨ ਵੱਲੋਂ ਕਿਸਾਨਾਂ ਨੂੰ ਡੀਲ ਦੇ ਮੁੱਦੇ ਤੇ ਗੱਲਬਾਤ ਦਾ ਸੱਦਾ

ਗੈਰ-ਕਾਨੂੰਨੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਭੰਡਾਰਨ ਅਤੇ ਵਿਕਰੀ ਸਬੰਧੀ ਹਰਿਆਣਾ ਅਧਾਰਤ ਫਰਮ ਵਿਰੁੱਧ ਮਾਮਲਾ ਦਰਜ: ਗੁਰਮੀਤ ਸਿੰਘ ਖੁੱਡੀਆਂ

ਹਰਭਜਨ ਸਿੰਘ ਈ ਟੀ ਓ ਬਾਰੇ ਕੀਤੀ ਟਿੱਪਣੀ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਦਾ ਵਕੀਲ ਹੋਇਆ ਪੇਸ਼

ਮਿਉਂਸਿਪਲ ਭਵਨ 50,000 ਨੌਕਰੀਆਂ ਦੇ ਪੱਤਰਾਂ ਨਾਲ 'ਨਿਯੁਕਤੀ ਭਵਨ' ਬਣ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਸਵਰਗੀ ਪਰਮਿੰਦਰ ਸਿੰਘ ਦਾ ਕਾਵਿ-ਸੰਗ੍ਰਿਹ ‘ਤੇਰੀ ਯਾਦ ਵਿੱਚ’ ਕੀਤਾ ਲੋਕ-ਅਰਪਣ

ਮੰਤਰੀ ਨੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ

ਸੂਬੇ ਦੀ ਉਦਯੋਗਿਕ ਤਰੱਕੀ ਲਈ ਇਤਿਹਾਸਕ ਮੌਕਾ ਸਾਬਤ ਹੋਵੇਗਾ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਵਿਅਕਤੀ 5 ਅਤਿ-ਆਧੁਨਿਕ ਪਿਸਤੌਲਾਂ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਭਾਕਿਯੂ ਏਕਤਾ ਡਕੌਂਦਾ ਨੇ ਮੁਕਤ ਵਪਾਰ ਸਮਝੌਤੇ ਅਤੇ ਉਗਰਾਹਾਂ ਜਥੇਬੰਦੀ ਤੇ ਜਬਰ ਦੇ ਖਿਲਾਫ ਫੂਕੇ ਪੁਤਲੇ