ਪੰਜਾਬ

ਭਾਕਿਯੂ ਏਕਤਾ ਡਕੌਂਦਾ ਨੇ ਮੁਕਤ ਵਪਾਰ ਸਮਝੌਤੇ ਅਤੇ ਉਗਰਾਹਾਂ ਜਥੇਬੰਦੀ ਤੇ ਜਬਰ ਦੇ ਖਿਲਾਫ ਫੂਕੇ ਪੁਤਲੇ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ  | February 11, 2026 07:18 PM

ਸੰਗਰੂਰ- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੰਗਰੂਰ ਬਲਾਕ ਵੱਲੋਂ ਪਿੰਡ ਦੁੱਗਾਂ ਵਿਖੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਸਾੜੇ ਗਏ। ਇਸ ਸਮੇਂ ਇਕੱਠੇ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਜ਼ਿਲਾ ਸੰਗਰੂਰ ਦੇ ਜਨਰਲ ਸਕੱਤਰ ਜਗਤਾਰ ਸਿੰਘ ਦੁੱਗਾਂ ਅਤੇ ਜਿਲਾ ਸੰਗਰੂਰ ਦੇ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਦੁੱਗਾਂ ਨੇ ਕਿਹਾ ਕਿ ਭਾਰਤ ਸਰਕਾਰ ਨੇ ਅਮਰੀਕਾ ਦੇ ਦਬਾਅ ਹੇਠ ਆ ਕੇ ਸਾਰੇ ਫਲਾਂ, ਮੇਵਿਆਂ, ਮੁਰੱਬੇ, ਸੋਇਆਬੀਨ ਦਾ ਤੇਲ ਅਤੇ ਮੱਕੀ ਤੋਂ ਬਣੇ ਪਦਾਰਥਾਂ ਤੇ ਟੈਕਸ ਖਤਮ ਕਰਨ ਦਾ ਸਮਝੌਤਾ ਕਰ ਲਿਆ ਹੈ। ਭਾਰਤ ਸਰਕਾਰ ਸਮਝੌਤੇ ਨੂੰ ਜਨਤਕ ਕਰਨ ਤੋਂ ਵੀ ਭੱਜ ਰਹੀ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਭਾਰਤ ਸਰਕਾਰ ਸਮਝੌਤੇ ਨੂੰ ਤੁਰੰਤ ਜਨਤਕ ਕਰੇ ਅਤੇ ਖੇਤੀ ਵਸਤਾਂ ਤੇ ਟੈਕਸ ਖਤਮ ਕਰਨ ਦਾ ਸਮਝੌਤਾ ਰੱਦ ਕਰੇ।

ਇਸੇ ਤਰ੍ਹਾਂ ਭਾਰਤ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ, ਬੀਜ ਬਿੱਲ, ਚਾਰ ਲੇਬਰ ਕੋਡ ਅਤੇ ਮਗਨਰੇਗਾ ਨੂੰ ਖਤਮ ਕਰਕੇ ਮਜ਼ਦੂਰ ਵਿਰੋਧੀ ਨਵਾਂ ਕਾਨੂੰਨ ਬਣਾਉਣ ਦੇ ਖਿਲਾਫ 12 ਫਰਵਰੀ ਨੂੰ ਭਾਰਤ ਪੱਧਰ ਦੀ ਹੜਤਾਲ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਮੈਂਬਰ ਵੱਧ ਚੜ੍ਹ ਕੇ ਸ਼ਾਮਿਲ ਹੋਣਗੇ।

ਪਿਛਲੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਅਤੇ ਵਰਕਰਾਂ ਤੇ ਕੀਤੇ ਲਾਠੀਚਾਰਜ, ਗਿਰਫਤਾਰੀਆਂ ਅਤੇ ਝੂਠੇ ਕੇਸ ਪਾਉਣ ਦੀ ਸਖਤ ਨਿਖੇਧੀ ਕਰਦਿਆਂ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਅਤੇ ਮੰਗ ਕੀਤੀ ਗਈ ਕਿ ਜੇਲ੍ਹਾਂ ਵਿੱਚ ਡੱਕੇ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਝੂਠੇ ਕੇਸ ਰੱਦ ਕੀਤੇ ਜਾਣ ਅਤੇ ਉਹਨਾਂ ਦੀਆਂ ਹੋਰ ਮੰਗਾਂ ਮੰਨੀਆਂ ਜਾਣ।

ਇਸ ਸਮੇਂ ਮੇਜਰ ਸਿੰਘ ਬਾਲੀਆਂ, ਪਰਮਜੀਤ ਸਿੰਘ, ਬਹਾਦਰ ਸਿੰਘ, ਨਿਹਾਲ ਸਿੰਘ, ਮਹਿੰਦਰ ਸਿੰਘ ਫੌਜੀ, ਦਰਸ਼ਨ ਸਿੰਘ, ਲਾਭ ਸਿੰਘ, ਨਾਇਬ ਸਿੰਘ, ਸ਼ੇਰ ਸਿੰਘ, ਜਗਤਾਰ ਸਿੰਘ ਅਤੇ ਸੁਖਦੇਵ ਸਿੰਘ ਕੁੰਨਰਾਂ ਤੋਂ ਇਲਾਵਾ ਹੋਰ ਵੀ ਕਿਸਾਨ ਮਜ਼ਦੂਰ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਭਾਜਪਾ ਸੂਬਾ ਪ੍ਰਧਾਨ ਵੱਲੋਂ ਕਿਸਾਨਾਂ ਨੂੰ ਡੀਲ ਦੇ ਮੁੱਦੇ ਤੇ ਗੱਲਬਾਤ ਦਾ ਸੱਦਾ

ਗੈਰ-ਕਾਨੂੰਨੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਭੰਡਾਰਨ ਅਤੇ ਵਿਕਰੀ ਸਬੰਧੀ ਹਰਿਆਣਾ ਅਧਾਰਤ ਫਰਮ ਵਿਰੁੱਧ ਮਾਮਲਾ ਦਰਜ: ਗੁਰਮੀਤ ਸਿੰਘ ਖੁੱਡੀਆਂ

ਹਰਭਜਨ ਸਿੰਘ ਈ ਟੀ ਓ ਬਾਰੇ ਕੀਤੀ ਟਿੱਪਣੀ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਦਾ ਵਕੀਲ ਹੋਇਆ ਪੇਸ਼

ਮਿਉਂਸਿਪਲ ਭਵਨ 50,000 ਨੌਕਰੀਆਂ ਦੇ ਪੱਤਰਾਂ ਨਾਲ 'ਨਿਯੁਕਤੀ ਭਵਨ' ਬਣ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਸਵਰਗੀ ਪਰਮਿੰਦਰ ਸਿੰਘ ਦਾ ਕਾਵਿ-ਸੰਗ੍ਰਿਹ ‘ਤੇਰੀ ਯਾਦ ਵਿੱਚ’ ਕੀਤਾ ਲੋਕ-ਅਰਪਣ

ਮੰਤਰੀ ਨੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ

ਸੂਬੇ ਦੀ ਉਦਯੋਗਿਕ ਤਰੱਕੀ ਲਈ ਇਤਿਹਾਸਕ ਮੌਕਾ ਸਾਬਤ ਹੋਵੇਗਾ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਵਿਅਕਤੀ 5 ਅਤਿ-ਆਧੁਨਿਕ ਪਿਸਤੌਲਾਂ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਪ੍ਰੋਫੈਸਰ ਭੁੱਲਰ ਦੀ ਰਿਹਾਈ ਨੂੰ ਲੈ ਕੇ ਬੀਬੀ ਨਵਨੀਤ ਕੌਰ ਦਾ ਦਰਦ ਛਲਕਿਆ-ਰਾਜਨੀਤਕ ਆਗੂ ਸਿਰਫ ਫੋਕੇ ਵਾਅਦੇ ਹੀ ਕਰਦੇ ਹਨ