ਪੰਜਾਬ

ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ

ਸੰਜੀਵ ਜਿੰਦਲ /ਕੌਮੀ ਮਾਰਗ ਬਿਊਰੋ | February 11, 2026 09:56 PM

ਮਾਨਸਾ-ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰ ਵਰਤਦਿਆਂ ਜਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ 'ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਮਾਨਸਾ ਜ਼ਿਲ੍ਹੇ ਵਿੱਚ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ, ਥਾਵਾਂ, ਸਿਨੇਮਿਆਂ ਅਤੇ ਵੀਡੀਓ ਹਾਲਾਂ 'ਤੇ ਅਕਸਰ ਆਮ ਤੌਰ 'ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਨ੍ਹਾਂ ਨਾਲ ਪੜ੍ਹਨ ਵਾਲੇ ਆਮ ਲੋਕਾਂ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ 'ਤੇ ਭੈੜਾ ਅਸਰ ਪੈਂਦਾ ਹੈ। ਇਸ ਨਾਲ ਪੈਂਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਇਨ੍ਹਾਂ ਅਸ਼ਲੀਲ ਪੋਸਟਰਾਂ ਦੀ ਰੋਕਥਾਮ ਅਤਿ ਜ਼ਰੂਰੀ ਹੋ ਜਾਂਦੀ ਹੈ। ਇਹ ਹੁਕਮ 31 ਮਾਰਚ 2026 ਤੱਕ ਲਾਗੂ ਰਹੇਗਾ।

Have something to say? Post your comment

 
 
 
 

ਪੰਜਾਬ

ਭਾਜਪਾ ਸੂਬਾ ਪ੍ਰਧਾਨ ਵੱਲੋਂ ਕਿਸਾਨਾਂ ਨੂੰ ਡੀਲ ਦੇ ਮੁੱਦੇ ਤੇ ਗੱਲਬਾਤ ਦਾ ਸੱਦਾ

ਗੈਰ-ਕਾਨੂੰਨੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਭੰਡਾਰਨ ਅਤੇ ਵਿਕਰੀ ਸਬੰਧੀ ਹਰਿਆਣਾ ਅਧਾਰਤ ਫਰਮ ਵਿਰੁੱਧ ਮਾਮਲਾ ਦਰਜ: ਗੁਰਮੀਤ ਸਿੰਘ ਖੁੱਡੀਆਂ

ਹਰਭਜਨ ਸਿੰਘ ਈ ਟੀ ਓ ਬਾਰੇ ਕੀਤੀ ਟਿੱਪਣੀ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਦਾ ਵਕੀਲ ਹੋਇਆ ਪੇਸ਼

ਮਿਉਂਸਿਪਲ ਭਵਨ 50,000 ਨੌਕਰੀਆਂ ਦੇ ਪੱਤਰਾਂ ਨਾਲ 'ਨਿਯੁਕਤੀ ਭਵਨ' ਬਣ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਸਵਰਗੀ ਪਰਮਿੰਦਰ ਸਿੰਘ ਦਾ ਕਾਵਿ-ਸੰਗ੍ਰਿਹ ‘ਤੇਰੀ ਯਾਦ ਵਿੱਚ’ ਕੀਤਾ ਲੋਕ-ਅਰਪਣ

ਮੰਤਰੀ ਨੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ

ਸੂਬੇ ਦੀ ਉਦਯੋਗਿਕ ਤਰੱਕੀ ਲਈ ਇਤਿਹਾਸਕ ਮੌਕਾ ਸਾਬਤ ਹੋਵੇਗਾ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਵਿਅਕਤੀ 5 ਅਤਿ-ਆਧੁਨਿਕ ਪਿਸਤੌਲਾਂ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਭਾਕਿਯੂ ਏਕਤਾ ਡਕੌਂਦਾ ਨੇ ਮੁਕਤ ਵਪਾਰ ਸਮਝੌਤੇ ਅਤੇ ਉਗਰਾਹਾਂ ਜਥੇਬੰਦੀ ਤੇ ਜਬਰ ਦੇ ਖਿਲਾਫ ਫੂਕੇ ਪੁਤਲੇ

ਪ੍ਰੋਫੈਸਰ ਭੁੱਲਰ ਦੀ ਰਿਹਾਈ ਨੂੰ ਲੈ ਕੇ ਬੀਬੀ ਨਵਨੀਤ ਕੌਰ ਦਾ ਦਰਦ ਛਲਕਿਆ-ਰਾਜਨੀਤਕ ਆਗੂ ਸਿਰਫ ਫੋਕੇ ਵਾਅਦੇ ਹੀ ਕਰਦੇ ਹਨ