ਪੰਜਾਬ

ਹਰਭਜਨ ਸਿੰਘ ਈ ਟੀ ਓ ਬਾਰੇ ਕੀਤੀ ਟਿੱਪਣੀ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਦਾ ਵਕੀਲ ਹੋਇਆ ਪੇਸ਼

ਕੌਮੀ ਮਾਰਗ ਬਿਊਰੋ | February 11, 2026 10:12 PM

ਚੰਡੀਗੜ੍ਹ- ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਸਬੰਧੀ ਕੀਤੀ ਟਿੱਪਣੀ ਮਾਮਲੇ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਤਰਫੋਂ ਉਨ੍ਹਾਂ ਦਾ ਵਕੀਲ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਇਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ
ਪ੍ਰਤਾਪ ਸਿੰਘ ਬਾਜਵਾ ਦੀ ਤਰਫੋਂ ਲਿਖਤੀ ਉੱਤਰ ਲੈ ਕੇ ਪੇਸ਼ ਹੋਏ ਵਕੀਲ ਅਰਵਿੰਦ ਕੁਮਾਰ ਸਚਦੇਵਾ ਨੇ ਪ੍ਰਤਾਪ ਸਿੰਘ ਬਾਜਵਾ ਦਾ ਸਪਸ਼ਟੀਕਰਨ ਪੇਸ਼ ਕੀਤਾ ਅਤੇ ਕਿਹਾ ਨੇਤਾ ਵਿਰੋਧੀ ਧਿਰ ਵਲੋਂ ਕੋਈ ਵੀ ਜਾਤੀ ਸੂਚਕ ਟਿੱਪਣੀ ਨਹੀਂ ਕੀਤੀ ਗਈ ਅਤੇ ਆਪਣੇ ਸਪਸ਼ਟੀਕਰਨ ਦੇ ਨਾਲ ਕੁਝ ਹੋਰ ਸਬੰਧਤ ਦਸਤਾਵੇਜ਼ ਵੀ ਪੇਸ਼ ਕੀਤੇ ਗਏ ਅਤੇ ਕੇਸ ਨੂੰ ਦਫਤਰ ਦਾਖਲ ਕਰਨ ਦੀ ਮੰਗ ਕੀਤੀ।

ਐਡਵੋਕੇਟ ਸਚਦੇਵਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਪੰਜਾਬ ਤੋਂ ਬਾਹਰ ਹਨ ਅਗਰ ਕੋਈ ਪੇਸ਼ ਕੀਤੇ ਗਏ ਦਸਤਾਵੇਜ਼ਾਂ ਵਿੱਚ ਘਾਟ ਹੈ ਤਾਂ 15 ਦਿਨ ਹੋਰ ਦੇਣ ਦੀ ਮੰਗ ਕੀਤੀ ਗਈ।ਸ.ਗੜ੍ਹੀ ਨੇ ਦੱਸਿਆ ਕਿ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੇ ਵਕੀਲ ਦੀ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ ਅਗਲੇ ਸੁਣਵਾਈ ਲਈ ਅਗਲੀ ਤਰੀਕ 26 ਫਰਵਰੀ 2026 ਰੱਖਿਆ ਗਿਆ ਹੈ।

ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਜੋ ਦਸਤਾਵੇਜ਼ ਪ੍ਰਤਾਪ ਸਿੰਘ ਬਾਜਵਾ ਵਲੋਂ ਆਪਣੇ ਵਕੀਲ ਰਾਹੀਂ ਭੇਜੇ ਗਏ ਹਨ ਉਨ੍ਹਾਂ ਬਾਰੇ ਕਾਨੂੰਨੀ ਰਾਏ ਲਈ ਜਾਵੇਗੀ ਉਸ ਤੋਂ ਬਾਅਦ ਹੀ ਇਸ ਮਾਮਲੇ ਵਿੱਚ ਕੋਈ ਫੈਸਲਾ ਲਿਆ ਜਾਵੇਗਾ।

Have something to say? Post your comment

 
 
 
 

ਪੰਜਾਬ

ਭਾਜਪਾ ਸੂਬਾ ਪ੍ਰਧਾਨ ਵੱਲੋਂ ਕਿਸਾਨਾਂ ਨੂੰ ਡੀਲ ਦੇ ਮੁੱਦੇ ਤੇ ਗੱਲਬਾਤ ਦਾ ਸੱਦਾ

ਗੈਰ-ਕਾਨੂੰਨੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਭੰਡਾਰਨ ਅਤੇ ਵਿਕਰੀ ਸਬੰਧੀ ਹਰਿਆਣਾ ਅਧਾਰਤ ਫਰਮ ਵਿਰੁੱਧ ਮਾਮਲਾ ਦਰਜ: ਗੁਰਮੀਤ ਸਿੰਘ ਖੁੱਡੀਆਂ

ਮਿਉਂਸਿਪਲ ਭਵਨ 50,000 ਨੌਕਰੀਆਂ ਦੇ ਪੱਤਰਾਂ ਨਾਲ 'ਨਿਯੁਕਤੀ ਭਵਨ' ਬਣ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਸਵਰਗੀ ਪਰਮਿੰਦਰ ਸਿੰਘ ਦਾ ਕਾਵਿ-ਸੰਗ੍ਰਿਹ ‘ਤੇਰੀ ਯਾਦ ਵਿੱਚ’ ਕੀਤਾ ਲੋਕ-ਅਰਪਣ

ਮੰਤਰੀ ਨੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ

ਸੂਬੇ ਦੀ ਉਦਯੋਗਿਕ ਤਰੱਕੀ ਲਈ ਇਤਿਹਾਸਕ ਮੌਕਾ ਸਾਬਤ ਹੋਵੇਗਾ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਵਿਅਕਤੀ 5 ਅਤਿ-ਆਧੁਨਿਕ ਪਿਸਤੌਲਾਂ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਭਾਕਿਯੂ ਏਕਤਾ ਡਕੌਂਦਾ ਨੇ ਮੁਕਤ ਵਪਾਰ ਸਮਝੌਤੇ ਅਤੇ ਉਗਰਾਹਾਂ ਜਥੇਬੰਦੀ ਤੇ ਜਬਰ ਦੇ ਖਿਲਾਫ ਫੂਕੇ ਪੁਤਲੇ

ਪ੍ਰੋਫੈਸਰ ਭੁੱਲਰ ਦੀ ਰਿਹਾਈ ਨੂੰ ਲੈ ਕੇ ਬੀਬੀ ਨਵਨੀਤ ਕੌਰ ਦਾ ਦਰਦ ਛਲਕਿਆ-ਰਾਜਨੀਤਕ ਆਗੂ ਸਿਰਫ ਫੋਕੇ ਵਾਅਦੇ ਹੀ ਕਰਦੇ ਹਨ