ਪੰਜਾਬ

ਗੈਰ-ਕਾਨੂੰਨੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਭੰਡਾਰਨ ਅਤੇ ਵਿਕਰੀ ਸਬੰਧੀ ਹਰਿਆਣਾ ਅਧਾਰਤ ਫਰਮ ਵਿਰੁੱਧ ਮਾਮਲਾ ਦਰਜ: ਗੁਰਮੀਤ ਸਿੰਘ ਖੁੱਡੀਆਂ

ਕੌਮੀ ਮਾਰਗ ਬਿਊਰੋ | February 11, 2026 10:02 PM

ਚੰਡੀਗੜ੍ਹ-ਅਣਅਧਿਕਾਰਤ ਖੇਤੀ ਲਾਗਤ ਸਮੱਗਰੀ ਦੀ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਸ਼ਿਕਾਇਤ 'ਤੇ ਹਰਿਆਣਾ ਦੇ ਝੱਜਰ ਨਾਲ ਸਬੰਧਤ ਫਰਮ ਦੇ ਮਾਲੇਕੋਟਲਾ ਵਿਖੇ ਅਣਅਧਿਕਾਰਤ ਖਾਦਾਂ ਅਤੇ ਕੀਟਨਾਸ਼ਕਾਂ ਦੀ ਸਟੋਰੇਜ ਅਤੇ ਵਿਕਰੀ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇੱਕ ਅਚਨਚੇਤ ਜਾਂਚ ਦੌਰਾਨ "ਮੈਸਰਜ਼ ਯੂਨੀਟੈਕ ਕ੍ਰੌਪ ਸਾਇੰਸ" ਫਰਮ ਦੇ ਅਹਾਤੇ ਵਿੱਚ ਅਣਅਧਿਕਾਰਤ ਖਾਦਾਂ ਅਤੇ ਕੀਟਨਾਸ਼ਕਾਂ ਦਾ ਸਟਾਕ ਪਾਇਆ ਗਿਆ।

ਖੇਤੀਬਾੜੀ ਮੰਤਰੀ ਨੇ ਅੱਗੇ ਦੱਸਿਆ ਕਿ ਖਾਦ (ਕੰਟਰੋਲ) ਆਰਡਰ, 1985, ਜ਼ਰੂਰੀ ਵਸਤਾਂ ਐਕਟ, 1955 ਅਤੇ ਕੀਟਨਾਸ਼ਕ ਐਕਟ, 1968 ਦੇ ਉਪਬੰਧਾਂ ਤਹਿਤ ਉਕਤ ਸਟਾਕ ਦੀ ਕਿਸਾਨਾਂ ਨੂੰ ਵਿਕਰੀ ਅਤੇ ਵੰਡ ਨੂੰ ਰੋਕਣ ਲਈ ਤੁਰੰਤ ਇਸ ਗੈਰ-ਕਾਨੂੰਨੀ ਸਟਾਕ ਨੂੰ ਜ਼ਬਤ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਫਰਮ ਵਿਰੁੱਧ ਮਾਲੇਰਕੋਟਲਾ ਜ਼ਿਲ੍ਹੇ ਦੇ ਪੁਲਿਸ ਥਾਣਾ ਅਮਰਗੜ੍ਹ ਵਿਖੇ ਬੀ.ਐਨ.ਐਸ. ਦੀ ਧਾਰਾ 318 (4) ਤਹਿਤ ਐਫਆਈਆਰ ਦਰਜ ਕਰਵਾਈ ਗਈ ਹੈ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ ਸਟੈਂਡ ਨੂੰ ਦੁਹਰਾਉਂਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਮਿਆਰੀ ਖੇਤੀਬਾੜੀ ਉਤਪਾਦਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਸੀਂ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਿਕਰੀ ਅਤੇ ਵੰਡ ਸਬੰਧੀ ਕਿਸੇ ਤਰ੍ਹਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕਰਾਂਗੇ ਅਤੇ ਗ਼ੈਰਕਾਨੂੰਨੀ ਖੇਤੀਬਾੜੀ ਉਤਪਾਦਾਂ ਦੇ ਨਿਰਮਾਣ, ਸਟੋਰੇਜ ਜਾਂ ਵਿਕਰੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਜਾਂ ਫਰਮ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਯਕੀਨੀ ਬਣਾਈ ਜਾਵੇਗੀ।

ਡਾਇਰੈਕਟਰ ਖੇਤੀਬਾੜੀ ਗੁਰਜੀਤ ਸਿੰਘ ਬਰਾੜ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਚੇਨ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਦੇ ਮਿਆਰਾਂ ਨੂੰ ਬਣਾਈ ਰੱਖਣ ਲਈ ਪੂਰੇ ਸੂਬੇ ਵਿੱਚ ਜਾਂਚ ਅਤੇ ਨਿਰੀਖਣ ਕਾਰਵਾਈਆਂ ਤੇਜ਼ ਕਰ ਦਿੱਤੀਆਂ ਹਨ।

Have something to say? Post your comment

 
 
 
 

ਪੰਜਾਬ

ਭਾਜਪਾ ਸੂਬਾ ਪ੍ਰਧਾਨ ਵੱਲੋਂ ਕਿਸਾਨਾਂ ਨੂੰ ਡੀਲ ਦੇ ਮੁੱਦੇ ਤੇ ਗੱਲਬਾਤ ਦਾ ਸੱਦਾ

ਹਰਭਜਨ ਸਿੰਘ ਈ ਟੀ ਓ ਬਾਰੇ ਕੀਤੀ ਟਿੱਪਣੀ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਦਾ ਵਕੀਲ ਹੋਇਆ ਪੇਸ਼

ਮਿਉਂਸਿਪਲ ਭਵਨ 50,000 ਨੌਕਰੀਆਂ ਦੇ ਪੱਤਰਾਂ ਨਾਲ 'ਨਿਯੁਕਤੀ ਭਵਨ' ਬਣ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਸਵਰਗੀ ਪਰਮਿੰਦਰ ਸਿੰਘ ਦਾ ਕਾਵਿ-ਸੰਗ੍ਰਿਹ ‘ਤੇਰੀ ਯਾਦ ਵਿੱਚ’ ਕੀਤਾ ਲੋਕ-ਅਰਪਣ

ਮੰਤਰੀ ਨੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ

ਸੂਬੇ ਦੀ ਉਦਯੋਗਿਕ ਤਰੱਕੀ ਲਈ ਇਤਿਹਾਸਕ ਮੌਕਾ ਸਾਬਤ ਹੋਵੇਗਾ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਵਿਅਕਤੀ 5 ਅਤਿ-ਆਧੁਨਿਕ ਪਿਸਤੌਲਾਂ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਭਾਕਿਯੂ ਏਕਤਾ ਡਕੌਂਦਾ ਨੇ ਮੁਕਤ ਵਪਾਰ ਸਮਝੌਤੇ ਅਤੇ ਉਗਰਾਹਾਂ ਜਥੇਬੰਦੀ ਤੇ ਜਬਰ ਦੇ ਖਿਲਾਫ ਫੂਕੇ ਪੁਤਲੇ

ਪ੍ਰੋਫੈਸਰ ਭੁੱਲਰ ਦੀ ਰਿਹਾਈ ਨੂੰ ਲੈ ਕੇ ਬੀਬੀ ਨਵਨੀਤ ਕੌਰ ਦਾ ਦਰਦ ਛਲਕਿਆ-ਰਾਜਨੀਤਕ ਆਗੂ ਸਿਰਫ ਫੋਕੇ ਵਾਅਦੇ ਹੀ ਕਰਦੇ ਹਨ