ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਦੇ ਵਫਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਰਵਿੰਦਰ ਸਿੰਘ ਸਰਨਾ ਨੂੰ ਪੰਥ ’ਚੋਂ ਖਾਰਜ ਕਰਣ ਦਾ ਸੌਂਪਿਆ ਮੰਗ ਪੱਤਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | February 12, 2026 07:18 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫਦ ਨੇ ਅੱਜ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਵੱਲੋਂ ਰਾਹੁਲ ਗਾਂਧੀ ਨੂੰ ਮੁਆਫੀ ਦੇਣ ਦੀ ਗੱਲ ਕਰਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਮਹਿਜ ਇਕ ਬਿਲਡਿੰਗ (ਇਮਾਰਤ) ਕਹਿਣ ਦੇ ਮਾਮਲੇ ਵਿਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਦਫਤਰ ਪਹੁੰਚ ਕੇ ਆਪਣੀ ਸ਼ਿਕਾਇਤ ਸੌਂਪੀ ਹੈ ਅਤੇ ਹਰਵਿੰਦਰ ਸਰਨਾ ਨੂੰ ਪੰਥ ਵਿਚੋਂ ਛੇਕੇ ਜਾਣ ਦੀ ਮੰਗ ਕੀਤੀ ਹੈ। ਵਫ਼ਦ ਵਿਚ ਦਿੱਲੀ ਕਮੇਟੀ ਦੇ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ, ਮੈਂਬਰ ਰਮਿੰਦਰ ਸਿੰਘ ਸਵੀਟਾ, ਸੁਖਬੀਰ ਸਿੰਘ ਕਾਲਰਾ, ਸੁਖਵਿੰਦਰ ਸਿੰਘ ਬੱਬਰ, ਪੰਜਾਬ ਧਰਮ ਪ੍ਰਚਾਰ ਦੇ ਮੁਖੀ ਮਨਜੀਤ ਸਿੰਘ ਭੋਮਾ ਸ਼ਾਮਿਲ ਸਨ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਅੱਜ ਕਮੇਟੀ ਦੇ ਇਕ ਵਫਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਇਹ ਸ਼ਿਕਾਇਤ ਸੌਂਪੀ ਹੈ। ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਸ੍ਰ. ਹਰਵਿੰਦਰ ਸਿੰਘ ਸਰਨਾ ਸਾਬਕਾ ਪ੍ਰਧਾਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ ਇਕਾਈ ਦੇ ਸੀਨੀਅਰ ਆਗੂ ਵੱਲੋਂ ਪਿਛਲੇ ਦਿਨੀਂ ਸਿੱਖ ਕੌਂਮ ਦੀ ਦੁਸ਼ਮਣ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਕਾਂਗਰਸ ਪਾਰਟੀ ਨੂੰ 1984 ਵਿਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਫੌਜੀ ਹਮਲਾ ਕਰਨ ਅਤੇ ਨਵੰਬਰ 1984 ਵੇਲੇ ਕੀਤੀ ਸਿੱਖ ਨਸਲਕੁਸ਼ੀ ਦੇ ਦੋਸ਼ ਤੋਂ ਮੁਆਫ ਕਰਨ ਦੀ ਗੱਲ ਕਰਨਾ ਬਹੁਤ ਹੀ ਮੰਦਭਾਗਾ ਹੈ। ਉਹਨਾਂ ਦੱਸਿਆ ਕਿ ਇੰਨਾ ਹੀ ਨਹੀਂ ਬਲਕਿ ਇਕ ਨਿੱਜੀ ਚੈਨਲ'ਤੇ ਗੱਲਬਾਤ ਦੌਰਾਨ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਿਰਜਿਆ ਸ੍ਰੀ ਅਕਾਲ ਤਖਤ ਸਾਹਿਬ ਨੂੰ ਮਹਿਜ ਇਕ ਇਮਾਰਤ (ਬਿਲਡਿੰਗ) ਕਹਿਣਾ ਬਹੁਤ ਵੱਡਾ ਗੁਨਾਹ ਹੈ, ਜਿਸ ਕਰਕੇ ਸੰਗਤਾਂ ਵਿਚ ਬਹੁਤ ਵੱਡਾ ਰੋਸ ਹੈ। ਉਹਨਾਂ ਨੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਨ ਵਾਲੀ ਸਿੱਖਾ ਦੀ ਦੁਸ਼ਮਣ ਪਾਰਟੀ ਦੇ ਜਨਰਲ ਸਕੱਤਰ ਰਾਹੂਲ ਗਾਂਧੀ ਨਾਲ ਮੁਲਾਕਾਤ ਕਰਨਾ ਬਹੁਤ ਹੀ ਨਿੰਦਣਯੋਗ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰੀ ਇਹ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਮਨਣ ਤੋਂ ਇਨਕਾਰੀ ਹੋਏ ਹਨ। ਉਹਨਾਂ ਕਿਹਾ ਕਿ ਜਦੋ ਸ੍ਰ. ਹਰਵਿੰਦਰ ਸਿੰਘ ਸਰਨਾ ਅਤੇ ਸ੍ਰ. ਪਰਮਜੀਤ ਸਿਘ ਸਰਨਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਨ ਤਾਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਗੁਰਪੁਰਬਾਂ ਅਤੇ ਸੰਗਰਾਂਦਾਂ ਦੀਆਂ ਤਾਰੀਕਾਂ ਤੋਂ ਉਲਟ ਜਾ ਕੇ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤੋਂ ਇਨਕਾਰੀ ਹੋ ਕੇ ਆਪਣੀ ਮਰਜ਼ੀ ਨਾਲ ਗੁਰਪੁਰਬ ਅਤੇ ਸੰਗਰਾਂਦਾਂ ਮਨਾ ਕੇ ਸੰਗਤਾਂ ਵਿਚ ਭੁਲੇਖੇ ਪਾਉਂਦੇ ਰਹੇ ਹਨ।
ਉਹਨਾਂ ਕਿਹਾ ਕਿ ਸ੍ਰ. ਹਰਵਿੰਦਰ ਸਿੰਘ ਸਰਨਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਬਣਾਈ ਵਿਦਵਾਨਾਂ ਦੀ ਕਮੇਟੀ ਨੂੰ ਇੱਜੜ ਕਿਹਾ ਸੀ। ਉਹਨਾਂ ਕਿਹਾ ਕਿ ਸਿੰਘ ਸਾਹਿਬਾਨ ਦੀ ਇਕਸੁਰਤਾ ਨੂੰ ਯੂਨੀਅਨ ਕਹਿਣਾ ਅਤੇ ਫਿਰ ਸ੍ਰੀ ਅਕਾਲ ਤਖਤ ਸਾਹਿਬ'ਤੇ ਚਿੱਠੀ ਭੇਜ ਕੇ ਇਹ ਦੱਸਣਾ ਕਿ ਮੈਨੂੰ ਆਪਣੇ ਕਹੇ'ਤੇ ਕੋਈ ਪਛਤਾਵਾ ਨਹੀਂ ਹੈ, ਪੰਥ ਨੂੰ ਇਕ ਵੱਡੀ ਢਾਹ ਲਾਉਣ ਦਾ ਕਾਰਾ ਹੈ। ਉਹਨਾਂ ਕਿਹਾ ਕਿ ਸ੍ਰ. ਹਰਵਿੰਦਰ ਸਿੰਘ ਸਰਨਾ ਦਾ ਮੀਡੀਆ ਵਿਚ ਇਹ ਕਹਿਣਾ ਕਿ ਗੁਰਦੁਆਰਿਆਂ ਵਿਚ ਕੇਂਦਰ ਦੀ ਦਖਲਅੰਦਾਜ਼ੀ ਕਰਕੇ ਰਾਹੂਲ ਗਾਂਧੀ ਨੂੰ ਮਿਲਣ ਆਏ ਹਨ। ਪਰ ਬੜੀ ਹੈਰਾਨੀ ਵਾਲੀ ਗੱਲ ਹੈ ਕਿ ਅਕਾਲੀ ਦਲ ਦੇ 2 ਮੈਂਬਰ ਪਾਰਲੀਮੈਂਟ ਅਤੇ 15-20 ਹੋਰ ਸਿੱਖ ਮੈਂਬਰ ਪਾਰਲੀਮੈਂਟ ਹੋਣ ਦੇ ਬਾਵਜੂਦ ਰਾਹੁਲ ਗਾਂਧੀ ਨੂੰ ਸੰਸਦ ਵਿੱਚ ਮੁੱਦਾ ਚੁੱਕਣ ਲਈ ਕਹਿਣਾ ਬਹੁਤ ਸ਼ੱਕੀ ਹੈ। ਉਹਨਾਂ ਸਵਾਲ ਕੀਤਾ ਕਿ ਕੀ ਹੁਣ ਅਕਾਲੀ ਦਲ ਨੂੰ ਆਪਣੇ ਪਾਰਟੀ ਪ੍ਰਧਾਨ ਅਤੇ ਜਿੱਤੇ ਹੋਏ ਨੁਮਾਇੰਦਿਆਂ'ਤੇ ਭਰੋਸਾ ਨਹੀਂ ਰਿਹਾ? ਉਹਨਾਂ ਕਿਹਾ ਕਿ ਹਰਵਿੰਦਰ ਸਿੰਘ ਸਰਨਾ ਦੀਆਂ ਪੰਥ ਵਿਰੋਧੀ ਕਾਰਵਾਈਆਂ ਅਤੇ ਬਿਆਨਾਂ ਕਰਕੇ ਸਮੁੱਚੀ ਸਿੱਖ ਕੌਂਮ ਵਿਚ ਬਹੁਤ ਰੋਸ ਹੈ। ਉਹਨਾਂ ਕਿਹਾ ਕਿ ਕਮੇਟੀ ਨੇ ਬੇਨਤੀ ਕੀਤੀ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਨੂੰ ਮਹਿਜ ਇਕ ਬਿਲਡਿੰਗ (ਇਮਾਰਤ) ਕਹਿਣ ਵਾਲੇ ਸ੍ਰ. ਹਰਵਿੰਦਰ ਸਿੰਘ ਸਰਨਾ ਵੱਲੋਂ ਆਏ ਦਿਨ ਪੰਥ ਵਿਰੋਧੀ ਹਰਕਤਾਂ ਕਰਕੇ ਯੋਗ ਕਾਰਵਾਈ ਕਰਦੇ ਹੋਏ ਤੁਰੰਤ ਪੰਥ ਵਿਚੋਂ ਖਾਰਜ ਕੀਤਾ ਜਾਵੇ।

Have something to say? Post your comment

 
 
 
 

ਨੈਸ਼ਨਲ

ਹਰਦੀਪ ਸਿੰਘ ਪੁਰੀ ਐਪਸਟਾਈਨ ਨੂੰ ਕਈ ਵਾਰ ਭਾਜਪਾ ਨੇਤਾ ਵਜੋਂ ਮਿਲੇ ਸਨ, ਵਫ਼ਦ ਦੇ ਹਿੱਸੇ ਵਜੋਂ ਨਹੀਂ। - ਅਨੁਰਾਗ ਢਾਂਡਾ

ਵਿਜੇ ਮਾਲਿਆ ਨੂੰ ਭਾਰਤ ਵਾਪਸ ਆਉਣ ਤੱਕ ਰਾਹਤ ਨਹੀਂ ਮਿਲੇਗੀ; ਬੰਬੇ ਹਾਈ ਕੋਰਟ ਨੇ ਦਿੱਤਾ ਉਸਨੂੰ ਆਖਰੀ ਮੌਕਾ

ਨਿਸ਼ੀਕਾਂਤ ਦੂਬੇ ਨੇ ਰਾਹੁਲ ਗਾਂਧੀ ਵਿਰੁੱਧ ਲੋਕ ਸਭਾ ਸਪੀਕਰ ਨੂੰ ਲਿਖਿਆ ਪੱਤਰ -ਕੀਤੀ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ 

"ਭਾਰਤ ਨੂੰ ਪਾਕਿਸਤਾਨ ਦੇ ਬਰਾਬਰ ਨਹੀਂ ਰੱਖਿਆ ਜਾ ਸਕਦਾ," ਰਾਹੁਲ ਗਾਂਧੀ ਨੇ ਅਮਰੀਕਾ ਨਾਲ ਹੋਏ ਸਮਝੌਤੇ 'ਤੇ ਕਿਹਾ

ਸੰਯੁਕਤ ਕਿਸਾਨ ਮੋਰਚਾ ਨੇ ਭਲਕੇ ਹੋਣ ਵਾਲੇ ਭਾਰਤ ਬੰਦ ਨੂੰ ਦਿੱਤਾ ਸਮਰਥਨ

ਹਰਮੀਤ ਸਿੰਘ ਕਾਲਕਾ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਆਪਣਾ ਦੋਗਲਾ ਚੇਹਰਾ ਕੀਤਾ ਉਜਾਗਰ: ਵੀਰਜੀ

ਸਪੇਨ ਦੇ ਰਾਜਦੂਤ ਜਯੰਤ ਖੋਬਰਾਗੜ੍ਹੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਸਾਬਕਾ ਫੌਜ ਮੁਖੀ ਨਰਵਾਨੇ ਦੀ ਕਿਤਾਬ ਉੱਪਰ ਵਿਰੋਧੀ ਧਿਰ ਚਰਚਾ ਦੀ ਮੰਗ ਕਰ ਰਹੀ ਹੈ ਸੰਸਦ ਵਿੱਚ

ਲੋਕ ਸਭਾ ਸਪੀਕਰ ਓਮ ਬਿਰਲਾ ਬੇਭਰੋਸਗੀ ਮਤੇ 'ਤੇ ਫੈਸਲਾ ਹੋਣ ਤੱਕ ਸਦਨ ​​ਦੀ ਕਾਰਵਾਈ ਤੋਂ ਦੂਰ ਰਹਿਣਗੇ

ਡੀਐੱਸਜੀਐੱਮਸੀ ਦੀ ਵੱਡੀ ਪਹਿਲ -ਅੰਮ੍ਰਿਤਧਾਰੀ ਗੁਰਸਿੱਖ ਪਰਿਵਾਰਾਂ ਦੇ ਬੱਚਿਆਂ ਲਈ ਮੁਫ਼ਤ ਸਿੱਖਿਆ ਦਾ ਇਤਿਹਾਸਕ ਐਲਾਨ