ਪੰਜਾਬ

ਦੇਸ਼ ਪੱਧਰੀ ਆਮ ਹੜਤਾਲ ਨੂੰ ਪੰਜਾਬ ਵਿੱਚ ਮਿਲਿਆ ਭਰਵਾਂ ਹੁੰਘਾਰਾ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੂਕੇ ਪੁਤਲੇ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ  | February 12, 2026 08:25 PM

ਚੰਡੀਗੜ੍ਹ- ਦਸ ਕੇਂਦਰੀ ਟਰੇਡ ਯੂਨੀਅਨਾਂ, ਇਲਾਕਾਈ ਫੈਡਰੇਸ਼ਨਾਂ ਅਤੇ ਪੇਂਡੂ 'ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸੱਦੇ ਤੇ ਅੱਜ ਦੇਸ਼ ਪੱਧਰੀ ਆਮ ਹੜਤਾਲ ਦੀ ਸੰਯੁਕਤ ਕਿਸਾਨ ਮੋਰਚਾ ਵੱਲੋਂ ਦੇਸ਼ ਭਰ ਵਿੱਚ ਹਮਾਇਤ ਕੀਤੀ ਗਈ। ਪੰਜਾਬ ਵਿੱਚ ਇਸ ਹੜਤਾਲ ਨੂੰ ਭਰਵਾਂ ਹੁੰਘਾਰਾ ਮਿਲਿਆ।

ਸਾਰੇ ਪੰਜਾਬ ਵਿੱਚ ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ, ਨੌਜਵਾਨਾਂ, ਔਰਤਾਂ, ਖੇਤ ਮਜ਼ਦੂਰਾਂ ਅਤੇ ਮਗਨਰੇਗਾ ਮਜ਼ਦੂਰਾਂ ਨੇ ਇਕੱਠੇ ਹੋ ਕੇ ਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਦੇ ਖਿਲਾਫ ਰੋਸ ਪ੍ਰਗਟਾਇਆ। ਅਮਰੀਕਾ ਨਾਲ ਹੋਏ ਟੈਕਸ ਮੁਕਤ ਵਪਾਰ ਸਮਝੌਤੇ ਦੇ ਖਿਲਾਫ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ।

ਸਾਰੇ ਜ਼ਿਲਾ ਅਤੇ ਤਹਿਸੀਲ ਪੱਧਰਾਂ ਤੇ ਹੋਏ ਵੱਡੇ ਇਕੱਠਾਂ ਤੋਂ ਇਲਾਵਾ ਹੋਰ ਸੈਂਕੜੇ ਥਾਵਾਂ ਤੇ ਇਹਨਾਂ ਨੀਤੀਆਂ ਦੇ ਖਿਲਾਫ ਲੋਕ ਇਕੱਠੇ ਹੋਏ। ਵੱਖ ਵੱਖ ਥਾਵਾਂ ਤੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਅਮਰੀਕੀ ਸਾਮਾਨ ’ਤੇ 0% ਆਯਾਤ ਟੈਕਸ ਮਨਜ਼ੂਰ ਕਰਕੇ ਅਮਰੀਕੀ ਸਾਮਰਾਜਵਾਦ ਦੇ ਦਬਾਅ ਅੱਗੇ ਆਤਮਸਮਰਪਣ ਕਰ ਦਿੱਤਾ ਹੈ। ਅਮਰੀਕਾ ਦੇ ਭਾਰੀ ਸਬਸਿਡੀ ਵਾਲੇ ਖੇਤੀ ਉਤਪਾਦਾਂ ਨਾਲ ਭਾਰਤੀ ਬਾਜ਼ਾਰ ਭਰਨ ਵਾਲਾ ਇਹ ਵਪਾਰ ਸਮਝੌਤਾ, ਦੇਸ਼ ਦੇ ਪੂਰੇ ਕਿਸਾਨ ਵਰਗ ਨੂੰ ਤਬਾਹ ਕਰ ਦੇਵੇਗਾ। ਮੁਕਤ ਵਪਾਰ ਸਮਝੌਤੇ ਵਿੱਚ ਖੇਤੀ ਖੇਤਰ ਨਾਲ ਸਬੰਧਤ ਸਾਰੇ ਤਾਜ਼ੇ ਫਲ, ਡੱਬਾ ਬੰਦ ਫਲ, ਮੁਰੱਬੇ, ਮੇਵੇ, ਸੋਇਆਬੀਨ ਦਾ ਤੇਲ ਅਤੇ ਮੱਕੀ ਤੋਂ ਬਣਿਆ ਪਸ਼ੂਆਂ ਦੀ ਫੀਡ ਵਾਲਾ ਪਦਾਰਥ ਭਾਰਤ ਵਿੱਚ ਭੇਜਣ ਨੂੰ ਖੁੱਲੀ ਛੁੱਟੀ ਦੇ ਦਿੱਤੀ ਹੈ। ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਅਗਸਤ ਨੂੰ ਲਾਲ ਕਿਲੇ ਤੋਂ ਕਿਹਾ ਸੀ ਕਿ ਉਹ ਕਿਸਾਨਾਂ ਦੇ ਹਿਤਾਂ ਵਾਸਤੇ ਕੋਈ ਵੀ ਕੁਰਬਾਨੀ ਦੇਣ ਤੋਂ ਨਹੀਂ ਝਿਜਕਣਗੇ ਪਰ ਤਿੰਨ ਦਿਨਾਂ ਬਾਅਦ ਹੀ ਨਰਮੇ ਤੋਂ ਟੈਕਸ ਘਟਾ ਕੇ ਜੀਰੋ ਕਰ ਦਿੱਤਾ ਗਿਆ ਸੀ। ਜਿਸ ਨਾਲ ਨਰਮਾ ਪੱਟੀ ਦੇ ਕਿਸਾਨਾਂ ਦੀ ਤਬਾਹੀ ਹੋ ਗਈ ਹੈ।

ਇਸ ਤੋਂ ਇਲਾਵਾ ਚਾਰ ਲੇਬਰ ਕੋਡ ਲਾਗੂ ਕਰਕੇ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਦਾ ਹੱਕ ਅਤੇ ਹੜਤਾਲ ਕਰਨ ਦਾ ਹੱਕ ਲੱਗਭੱਗ ਖੋਹ ਲਏ ਗਏ ਹਨ। ਦਿਹਾੜੀ 12 ਘੰਟੇ ਦੀ ਕਰਕੇ ਅਤੇ ਔਰਤਾਂ ਨੂੰ ਰਾਤ ਦੀ ਸ਼ਿਫਟ ਵਿੱਚ ਕੰਮ ਕਰਨ ਦਾ ਕਾਨੂੰਨ ਲਾਗੂ ਕਰਕੇ ਮਜ਼ਦੂਰਾਂ ਅਤੇ ਔਰਤਾਂ ਦੇ ਸ਼ੋਸ਼ਣ ਦੀ ਛੋਟ ਦੇ ਦਿੱਤੀ ਗਈ ਹੈ।

ਬਿਜਲੀ ਸੋਧ ਬਿਲ ਅਤੇ ਬੀਜ ਬਿੱਲ ਪਾਰਲੀਮੈਂਟ ਵਿੱਚ ਪੇਸ਼ ਕਰਨ ਦੀਆਂ ਤਿਆਰੀਆਂ ਹਨ ਜੇਕਰ ਇਹ ਬਿੱਲ ਪਾਸ ਹੋ ਕੇ ਕਾਨੂੰਨ ਬਣ ਜਾਂਦੇ ਹਨ ਤਾਂ ਬਿਜਲੀ ਸਿਰਫ ਐਸ਼ੋ ਆਰਾਮ ਦੀ ਵਸਤੂ ਬਣ ਕੇ ਰਹਿ ਜਾਵੇਗੀ। ਲੋਕਾਂ ਨੂੰ ਬਿਜਲੀ ਵਰਤਣ ਤੋਂ ਪਹਿਲਾਂ ਬਿੱਲ ਭਰਨੇ ਪੈਣਗੇ ਸਬਸਿਡੀਆਂ ਖਤਮ ਹੋ ਜਾਣਗੀਆਂ ਅਤੇ ਆਮ ਗਰੀਬ ਕਿਸਾਨ ਮਜ਼ਦੂਰ ਨੂੰ ਵੀ ਕਾਰਪੋਰੇਟਾਂ ਵਾਲੇ ਰੇਟ ਤੇ ਬਿਜਲੀ ਖਰੀਦਣੀ ਪਵੇਗੀ ਇਸੇ ਤਰਹਾਂ ਬੀਜਾਂ ਤੇ ਬਹੁ ਕੌਮੀ ਕੰਪਨੀਆਂ ਦਾ ਏਕਾ ਅਧਿਕਾਰ ਕਾਇਮ ਕਰ ਦਿੱਤਾ ਜਾਵੇਗਾ।

ਮਗਨਰੇਗਾ ਕਾਨੂੰਨ ਰੱਦ ਕਰਕੇ ਖੇਤ ਮਜ਼ਦੂਰਾਂ ਨੂੰ ਮਿਲਣ ਵਾਲਾ ਛੋਟਾ ਮੋਟਾ ਰੁਜ਼ਗਾਰ ਵੀ ਖਤਮ ਕਰ ਦਿੱਤਾ ਗਿਆ ਹੈ। ਇਸ ਕਾਨੂੰਨ ਨੂੰ ਖਤਮ ਕਰਨ ਦਾ ਮਕਸਦ ਕਾਰਪੋਰੇਟ ਘਰਾਣਿਆਂ ਦੇ ਕਾਰਖਾਨਿਆਂ ਵਾਸਤੇ ਸਸਤੀ ਮਜ਼ਦੂਰੀ ਦਾ ਪ੍ਰਬੰਧ ਕਰਨਾ ਹੈ।

ਆਗੂਆਂ ਨੇ ਕਿਹਾ ਕਿ ਨਿੱਜੀਕਰਨ ਦੇ ਇਹ ਪੰਜ ਹਮਲੇ ਬਿਜਲੀ ਸੋਧ ਬਿੱਲ, ਬੀਜ ਬਿੱਲ, ਮੁਕਤ ਵਪਾਰ ਸਮਝੌਤਾ, ਚਾਰ ਲੇਬਰ ਕੋਡ ਅਤੇ ਮਗਨਰੇਗਾ ਕਾਨੂੰਨ ਨੂੰ ਰੱਦ ਕਰਨਾ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਲਈ ਕਿਸਾਨਾਂ ਮਜ਼ਦੂਰਾਂ ਦੀ ਬਲੀ ਦੇਣ ਦਾ ਯਤਨ ਹੈ। ਅੱਜ ਦੀ ਇਹ ਹੜਤਾਲ ਨਿੱਜੀਕਰਨ ਦੇ ਇਹਨਾਂ ਹਮਲਿਆਂ ਖਿਲਾਫ ਸਮੂਹ ਕਿਰਤੀ ਲੋਕਾਂ ਦਾ ਵੱਡਾ ਰੋਸ ਪ੍ਰਗਟਾਵਾ ਹੈ। ਆਉਣ ਵਾਲੇ ਸਮੇਂ ਵਿੱਚ ਇਹਨਾਂ ਨੀਤੀਆਂ ਦੇ ਖਿਲਾਫ ਸੰਘਰਸ਼ਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਅੱਜ ਵੱਡੇ ਇਕੱਠਾਂ ਨੂੰ ਸੰਬੋਧਨ ਕਰਨ ਵਾਲਿਆਂ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਸਰਬ ਸ੍ਰੀ ਬਲਵੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਨਿਰਭੈ ਸਿੰਘ ਢੁੱਡੀ ਕੇ, ਮਨਜੀਤ ਸਿੰਘ ਧਨੇਰ, ਡਾਕਟਰ ਦਰਸ਼ਨ ਪਾਲ, ਹਰਿੰਦਰ ਸਿੰਘ ਲੱਖੋਵਾਲ, ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਬੁਰਜ ਗਿੱਲ, ਬਲਦੇਵ ਸਿੰਘ ਨਿਹਾਲਗੜ੍ਹ, ਡਾਕਟਰ ਸਤਨਾਮ ਸਿੰਘ ਅਜਨਾਲਾ, ਹਰਮੀਤ ਸਿੰਘ ਕਾਦੀਆਂ, ਜੰਗਵੀਰ ਸਿੰਘ ਚੌਹਾਨ, ਹਰਭਜਨ ਸਿੰਘ ਬੁੱਟਰ, ਸੁਖਦੇਵ ਸਿੰਘ ਅਰਾਈਆਂ ਵਾਲਾ, ਬਲਵਿੰਦਰ ਸਿੰਘ ਮੱਲੀ ਨੰਗਲ, ਫਰਮਾਨ ਸਿੰਘ ਸੰਧੂ, ਬੂਟਾ ਸਿੰਘ ਸ਼ਾਦੀਪੁਰ, ਬਲਜੀਤ ਸਿੰਘ ਗਰੇਵਾਲ, ਨਛੱਤਰ ਸਿੰਘ ਜੈਤੋ, ਮਲੂਕ ਸਿੰਘ ਹੀਰ ਕੇ, ਪ੍ਰੇਮ ਸਿੰਘ ਭੰਗੂ, ਵੀਰ ਸਿੰਘ ਬੜਵਾ, ਹਰਦੇਵ ਸਿੰਘ ਸੰਧੂ, ਕਿਰਨਜੀਤ ਸਿੰਘ ਸੇਖੋ, ਬਲਵਿੰਦਰ ਸਿੰਘ ਰਾਜੂ, ਬਿੰਦਰ ਸਿੰਘ ਗੋਲੇਵਾਲਾ, ਕੰਵਲਪ੍ਰੀਤ ਸਿੰਘ ਪੰਨੂ, ਬੋਘ ਸਿੰਘ ਮਾਨਸਾ, ਹਰਬੰਸ ਸੰਘਾ, ਹਰਜਿੰਦਰ ਸਿੰਘ ਟਾਂਡਾ ਸ਼ਾਮਿਲ ਸਨ।

ਇਸ ਤੋਂ ਇਲਾਵਾ ਟਰੇਡ ਯੂਨੀਅਨਾਂ, ਖੇਤ ਮਜ਼ਦੂਰ ਯੂਨੀਅਨਾਂ, ਵਿਦਿਆਰਥੀ ਅਤੇ ਨੌਜਵਾਨ ਯੂਨੀਅਨਾਂ ਤੋਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ, ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾ ਆਗੂ ਦੇਵੀ ਕੁਮਾਰੀ ਸਰਹਾਲੀ ਕਲ੍ਹਾਂ ਤੇ ਗਿਆਨ ਸੈਦਪੁਰੀ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਹਰਪਾਲ ਸਿੰਘ, ਪਾਲ ਸਿੰਘ ਭੰਮੀਪੁਰਾ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸਕੱਤਰ ਬਿੱਕਰ ਸਿੰਘ ਹਥੋਆ, ਰਤਨ ਸਿੰਘ ਮਜਾਰੀ, ਸੁਰਿੰਦਰਪਾਲ ਸਿੰਘ ਲਾਹੌਰੀਆ, ਕੁਲਦੀਪ ਸਿੰਘ ਖੰਨਾ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਵੰਤ ਸਿੰਘ ਸੇਲਬਰਾਹ ਨੇ ਇਹਨਾਂ ਇਕੱਠਾਂ ਨੂੰ ਸੰਬੋਧਨ ਕੀਤਾ।

ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਜੋਗਿੰਦਰ ਸਿੰਘ ਉਗਰਾਹਾਂ, ਅੰਗਰੇਜ਼ ਸਿੰਘ ਭਦੌੜ, ਹਰਿੰਦਰ ਸਿੰਘ ਲੱਖੋਵਾਲ, ਬੂਟਾ ਸਿੰਘ ਬੁਰਜ ਗਿੱਲ ਅਤੇ ਡਾਕਟਰ ਦਰਸ਼ਨ ਪਾਲ ਤੇ ਅਧਾਰਤ ਪ੍ਰਧਾਨਗੀ ਮੰਡਲ ਨੇ ਪੰਜਾਬ ਵਿੱਚ ਵੱਖ ਵੱਖ ਥਾਵਾਂ ਤੇ ਧਰਨਿਆਂ ਦੀ ਅਗਵਾਈ ਕੀਤੀ।

Have something to say? Post your comment

 
 
 
 

ਪੰਜਾਬ

ਅਕਾਲੀ ਦਲ 17 ਫਰਵਰੀ ਤੋਂ ਜਨ ਸੰਪਰਕ ਪ੍ਰੋਗਰਾਮ ਸ਼ੁਰੂ ਕਰੇਗਾ

'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- 'ਆਪਰੇਸ਼ਨ ਲੋਟਸ' ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਜੇ ਭਾਰਤ ਵਿੱਚ ਸਸਤਾ ਅਮਰੀਕੀ ਦੁੱਧ, ਅਨਾਜ ਅਤੇ ਪਨੀਰ ਆ ਜਾਵੇ, ਤਾਂ ਪੰਜਾਬ ਦੇ ਕਿਸਾਨ ਕਿੱਥੇ ਜਾਣਗੇ? ਹਰਪਾਲ ਸਿੰਘ ਚੀਮਾ

ਏ. ਆਈ. ਕੇਵਲ ਤਕਨਾਲੋਜੀ ਦਾ ਵਿਸ਼ਾ ਨਹੀਂ ਰਿਹਾ, ਬਲਕਿ ਹਰੇਕ ਖੇਤਰ ’ਚ ਨਵੀਆਂ ਸੰਭਾਵਨਾਵਾਂ ਦੇ ਦਰਵਾਜ਼ੇ ਖੋਲ੍ਹ ਰਿਹਾ : ਡਾ. ਮਹਿਲ ਸਿੰਘ

ਈਡੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਸੰਮਨ ਭੇਜਿਆ

ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ; ਸਕੂਲ ਦੀ ਨੁਹਾਰ ਬਦਲਣ ਦੇ ਦਿੱਤੇ ਆਦੇਸ਼

ਦਿੱਲੀ ਸਰਕਾਰ ਪ੍ਰੋ. ਭੁੱਲਰ ਦੇ ਮਾਮਲੇ ਨੂੰ ਹਮਦਰਦੀ ਭਰੀ ਪਹੁੰਚ ਅਪਣਾਏ, ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਕਰੇ ਰਿਹਾਅ- ਜਥੇਦਾਰ ਗੜਗੱਜ

ਫ਼ਾਜ਼ਿਲਕਾ ਐੱਸਐੱਸਪੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਪੇਸ਼, ਸ੍ਰੀ ਦਰਬਾਰ ਸਾਹਿਬ ਪ੍ਰਕਰਮਾ ’ਚ ਪੁਲਿਸ ਕਾਰਵਾਈ ਲਈ ਕੀਤੀ ਖਿਮਾ ਜਾਚਨਾ

ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵਾਪਸ

ਆਪ ਸਰਕਾਰ ਪੰਜਾਬ ਦੇ ਲੋਕਾਂ ਦੀ ਹਰ ਸਮੱਸਿਆ ਦੇ ਹੱਲ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ