ਪੰਜਾਬ

ਪੰਥ ਅਤੇ ਪੰਜਾਬ ਦੀ ਚੜਦੀ ਕਲਾ ਲਈ ਸਮੂਹ ਸਿੱਖ, ਕਿਸਾਨ, ਵਿਦਿਆਰਥੀ ਜਥੇਬੰਦੀਆਂ ਅਤੇ ਸਿੱਖ ਸੰਪਰਦਾਵਾਂ ਵਹੀਰ ਵਿੱਚ ਹੋਣ ਸ਼ਾਮਿਲ : ਬਾਪੂ ਤਰਸੇਮ ਸਿੰਘ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | February 13, 2026 07:09 PM


ਅੰਮ੍ਰਿਤਸਰ - ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅੱਜ ਮੈੰਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿੰਡ ਜੱਲੂਪੁਰ, ਗੁਰਦੁਆਰਾ ਬਾਬਾ ਕਾਲੇ ਮਹਿਰ ਵਿਖੇ ਖ਼ਾਲਸਾ ਵਹੀਰ ਦੀ ਤਿਆਰੀ ਨੂੰ ਲੈਕੇ ਮਾਝਾ ਜੋਨ ਦੀ ਹੰਗਾਮੀ ਮੀਟਿੰਗ ਕੀਤੀ ਗਈ, ਜਿਸ ਵਿੱਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਪੰਥਕ ਏਕਤਾ, ਸਮਾਜਿਕ ਜਾਗਰੂਕਤਾ ਅਤੇ ਪੰਜਾਬ ਦੇ ਹੱਕਾਂ ਦੀ ਰੱਖਿਆ ਲਈ ਖ਼ਾਲਸਾ ਵਹੀਰ ਨੂੰ ਸਮੇਂ ਦੀ ਲੋੜ ਕਰਾਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਇਹ ਵਹੀਰ ਸਿਰਫ਼ ਧਾਰਮਿਕ ਜਾਗਰੂਕਤਾ ਹੀ ਨਹੀਂ, ਸਗੋਂ ਕੌਮਕ ਇਕੱਠ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਮੂਲ ਸਿਧਾਂਤਾਂ ਨਾਲ ਜੋੜਨ ਦਾ ਵੱਡਾ ਸਾਧਨ ਸਾਬਤ ਹੋਵੇਗੀ।ਇਸ ਮੌਕੇ ਬਾਪੂ ਤਰਸੇਮ ਸਿੰਘ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂਆ ਵਿੱਚ ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਹਰਭਜਨ ਸਿੰਘ ਤੁੜ, ਭਾਈ ਪਰਮਜੀਤ ਸਿੰਘ ਜੌਹਲ, ਪ੍ਰਗਟ ਸਿੰਘ ਮੀਆਂਵਿੰਡ, ਸਰਬਜੀਤ ਸਿੰਘ ਖਾਨਪੁਰ, ਭਾਈ ਹਰਜੀਤ ਸਿੰਘ ਲਾਲਾਨੰਗਲ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਸੁਰਿੰਦਰਪਾਲ ਸਿੰਘ ਤਾਲਿਬਪੁਰਾ, ਭਾਈ ਦਯਾ ਸਿੰਘ ਜੀ, ਭਾਈ ਦਲਜੀਤ ਸਿੰਘ ਜਵੰਦਾ, ਭਾਈ ਜਸਕਰਨ ਸਿੰਘ ਰਿਆੜ, ਜੁਗਰਾਜ ਸਿੰਘ ਉਦੋਨੰਗਲ, ਦਲਜੀਤ ਸਿੰਘ ਮਿਆਦੀਆਂ, ਜੁਗਰਾਜ ਸਿੰਘ ਭੰਗਵਾਂ, ਜਸਕਰਨ ਸਿੰਘ ਲੋਪੋਕੇ, ਭਾਈ ਚਮਕੌਰ ਸਿੰਘ ਧੁੰਨ, ਚਰਨਜੀਤ ਸਿੰਘ ਗਾਲਿਬ, ਸੁਖਬੀਰ ਸਿੰਘ ਵਲਟੋਹਾ, ਸੁਖਬੀਰ ਸਿੰਘ ਚੀਮਾਂ, ਨਰਿੰਦਰ ਸਿੰਘ ਕਲਸੀਆਂ, ਅਮਨਦੀਪ ਸਿੰਘ ਕਲਸੀਆਂ, ਨਾਥਵਿੰਦਰ ਸਿੰਘ ਮਜੀਠਾ, ਅਮਰੀਕ ਸਿੰਘ ਬਿੱਟਾ, ਰਜਿੰਦਰ ਸਿੰਘ ਰਾਜੂ, ਜਸਬੀਰ ਸਿੰਘ ਗੋਲਡੀ ਅਤੇ ਹੋਰ ਸੈਕੜੇ ਸਰਗਰਮ ਆਗੂ ਹਾਜਰ ਸਨ। ਇਸ ਤੋਂ ਇਲਾਵਾ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਵਰਕਰਾ ਨੇ ਵੀ ਮੀਟਿੰਗ ਵਿੱਚ ਸ਼ਿਰਕਤ ਕਰਕੇ 25 ਫਰਵਰੀ ਨੂੰ ਕੱਢੀ ਜਾਣ ਵਾਲੀ ਖ਼ਾਲਸਾ ਵਹੀਰ ਨੂੰ ਕਾਮਯਾਬ ਬਣਾਉਣ ਦਾ ਭਰੋਸਾ ਦਿੱਤਾ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬਾਪੂ ਤਰਸੇਮ ਸਿੰਘ ਨੇ ਅਪੀਲ ਕੀਤੀ ਕਿ ਪੰਥ ਅਤੇ ਪੰਜਾਬ ਦੀ ਚੜਦੀ ਕਲਾ ਲਈ ਸਮੂਹ ਸਿੱਖ, ਕਿਸਾਨ, ਵਿਦਿਆਰਥੀ ਜਥੇਬੰਦੀਆਂ ਅਤੇ ਸਿੱਖ ਸੰਪਰਦਾਵਾਂ ਵੱਡੀ ਗਿਣਤੀ ਵਿੱਚ ਇਸ ਖ਼ਾਲਸਾ ਵਹੀਰ ਨਾਲ ਜੁੜਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਕੌਮੀਂ ਏਕਤਾ ਸਭ ਤੋਂ ਵੱਡੀ ਤਾਕਤ ਹੈ ਅਤੇ ਸਾਨੂੰ ਆਪਣੇ ਸਾਂਝੇ ਮਕਸਦ ਲਈ ਇਕੱਠੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਹੋਰ ਕਿਹਾ ਕਿ ਖ਼ਾਲਸਾ ਵਹੀਰ ਰਾਹੀਂ ਗੁਰਮਤਿ ਵਿਚਾਰਧਾਰਾ, ਸੇਵਾ ਭਾਵਨਾਂ ਅਤੇ ਭਾਈਚਾਰੇ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਪਾਰਟੀ ਆਗੂਆਂ ਨੇ ਦ੍ਰਿੜਤਾ ਨਾਲ ਕਿਹਾ ਕਿ ਇਹ ਯਤਨ ਪੰਥਕ ਜਜ਼ਬੇ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਪੰਜਾਬ ਵਿੱਚ ਵੱਡੇ ਬਦਲਾਅ ਲਈ ਮਾਹੌਲ ਤਿਆਰ ਕਰੇਗਾ। ਮੀਟਿੰਗ ਦੇ ਅੰਤ ਵਿੱਚ ਸਭ ਨੇ ਇਕਜੁੱਟ ਹੋ ਕੇ ਖ਼ਾਲਸਾ ਵਹੀਰ ਨੂੰ ਇਤਿਹਾਸਕ ਬਣਾਉਣ ਦਾ ਸੰਕਲਪ ਲਿਆ ਅਤੇ ਵੱਧ ਤੋਂ ਵੱਧ ਸੰਗਤਾਂ ਤੱਕ ਇਸ ਦਾ ਸੰਦੇਸ਼ ਪਹੁੰਚਾਉਣ ਦਾ ਫੈਸਲਾ ਕੀਤਾ।

Have something to say? Post your comment

 
 
 
 

ਪੰਜਾਬ

ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਵਿੱਚ ਲਗਭਗ 9,000 ਸੀਨੀਅਰ ਨਾਗਰਿਕ ਹੋਏ ਰਜਿਸਟਰਡ: ਡਾ. ਬਲਜੀਤ ਕੌਰ

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

ਕੈਪਟਨ ਅਮਰਿੰਦਰ ਸਿੰਘ ਜੀ ਦੀ ਸਿਹਤ ਦਾ ਹਾਲ ਜਾਣਨ ਲਈ ਅਸ਼ਵਨੀ ਸ਼ਰਮਾ ਨੇ ਕੀਤੀ ਮੁਲਾਕਾਤ

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ

'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ

ਐੱਫਆਈਆਰ ਦਰਜ, ਜਾਂਚ ਕਮੇਟੀ ਗਠਿਤ – ਫਿਰ ਵੀ ਮੁਲਜ਼ਮ ਗ੍ਰਿਫ਼ਤਾਰ ਨਹੀਂ- ਭਾਈ ਜਤਿੰਦਰਪਾਲ ਸਿੰਘ

ਪ੍ਰਬੰਧ ਸੁਚਾਰੂ ਢੰਗ ਨਾਲ ਚਲਾਉਣ ਲਈ ਐਡਵੋਕਟ ਧਾਮੀ ਨੇ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀਆਂ ਦੇ ਮਹਿਕਮੇ ਕੀਤੇ ਤਬਦੀਲ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੋਪਿਆ ਮੰਗ ਪੱਤਰ

ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 43 ਲੱਖ ਰੁਪਏ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬਣਾਈ ਗਈ ਏਆਈ ਮਾਹਿਰਾਂ ਦੀ ਕਮੇਟੀ ਦੀ ਹੋਈ ਇਕੱਤਰਤਾ