ਪੰਜਾਬ

ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 43 ਲੱਖ ਰੁਪਏ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | February 13, 2026 07:14 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਤੇ ਵਿਜੇਵਾੜਾ ਅੰਦਰ ਸਿਕਲੀਗਰ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 43 ਲੱਖ 3 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਇਹ ਸਹਾਇਤਾ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ ਸਿਕਲੀਗਰ ਬੱਚਿਆਂ ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ ਨੂੰ ਸੌਂਪੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਹਰ ਸਾਲ ਬੱਚਿਆਂ ਦੀਆਂ ਫੀਸਾਂ ਭਰਨ ਦਾ ਫੈਸਲਾ ਕੀਤਾ ਹੋਇਆ ਹੈ। ਇਸੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਸਾਲ 2024-25 ਤੇ 2025-26 ਦੀਆਂ ਫੀਸਾਂ ਭੇਜੀਆਂ ਗਈਆਂ ਹਨ।
ਇਸ ਸਬੰਧੀ ਗਲ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਵੱਖ ਵੱਖ ਸੂਬਿਆਂ ਅੰਦਰ ਵੱਸਦੇ ਸਿਕਲੀਗਰ ਸਿੱਖ ਸਮਾਜ ਦਾ ਅਹਿਮ ਅੰਗ ਹਨ ਜਿਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਸ਼੍ਰੋਮਣੀ ਕਮੇਟੀ ਨਿਰੰਤਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇਹ ਫੀਸਾਂ ਦੇਣ ਦਾ ਮੰਤਵ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਸਿਖਿਅਤ ਕਰਨਾ ਹੈ, ਤਾਂ ਜੋ ਭਵਿੱਖ ਵਿਚ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਉਨ੍ਹਾਂ ਕਿਹਾ ਕਿ ਸਾਡੇ ਲਈ ਖੁਸ਼ੀ ਦੀ ਗੱਲ ਹੈ ਕਿ ਬਹੁਤ ਸਾਰੇ ਬੱਚੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਪੜ੍ਹ ਕੇ ਨੌਕਰੀਆਂ ਪ੍ਰਾਪਤ ਕਰ ਰਹੇ ਹਨ, ਜੋ ਆਪਣੇ ਪਰਿਵਾਰ ਦਾ ਸਹਾਰਾ ਬਨਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਸਕੂਲਾਂ ਕਾਲਜਾਂ ਵਿੱਚ ਜਾ ਕੇ ਇਥੇ ਪੜ੍ਹ ਰਹੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਸਿੱਧੇ ਤੌਰ ’ਤੇ ਸਕੂਲਾਂ ਤੇ ਕਾਲਜਾਂ ਨੂੰ ਸੌਂਪੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬੀਤੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਸਾਲ ਭਰ ਦੀਆਂ ਫੀਸਾਂ ਇਕੋ ਸਮੇਂ ਖੁਦ ਜਾ ਕੇ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ, ਤਾਂ ਜੋ ਇਸ ਦੀ ਸੁਜੋਗ ਵਰਤੋਂ ਯਕੀਨੀ ਬਣੀ ਰਹੇ। ਇਸ ਮੌਕੇ ਉਨ੍ਹਾਂ ਨਾਲ ਸ. ਦਿਲਸ਼ਾਹ ਸਿੰਘ ਅਨੰਦ, ਸੁਪਰਵਾਈਜ਼ਰ ਸ. ਹਰਮਿੰਦਰਬੀਰ ਸਿੰਘ ਤੇ ਗੁਰਦੁਆਰਾ ਇੰਸਪੈਕਟਰ ਸ. ਚੰਚਲਦੀਪ ਸਿੰਘ ਸ਼ਾਮਲ ਹਨ।

Have something to say? Post your comment

 
 
 
 

ਪੰਜਾਬ

ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਵਿੱਚ ਲਗਭਗ 9,000 ਸੀਨੀਅਰ ਨਾਗਰਿਕ ਹੋਏ ਰਜਿਸਟਰਡ: ਡਾ. ਬਲਜੀਤ ਕੌਰ

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

ਕੈਪਟਨ ਅਮਰਿੰਦਰ ਸਿੰਘ ਜੀ ਦੀ ਸਿਹਤ ਦਾ ਹਾਲ ਜਾਣਨ ਲਈ ਅਸ਼ਵਨੀ ਸ਼ਰਮਾ ਨੇ ਕੀਤੀ ਮੁਲਾਕਾਤ

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ

'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ

ਐੱਫਆਈਆਰ ਦਰਜ, ਜਾਂਚ ਕਮੇਟੀ ਗਠਿਤ – ਫਿਰ ਵੀ ਮੁਲਜ਼ਮ ਗ੍ਰਿਫ਼ਤਾਰ ਨਹੀਂ- ਭਾਈ ਜਤਿੰਦਰਪਾਲ ਸਿੰਘ

ਪ੍ਰਬੰਧ ਸੁਚਾਰੂ ਢੰਗ ਨਾਲ ਚਲਾਉਣ ਲਈ ਐਡਵੋਕਟ ਧਾਮੀ ਨੇ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀਆਂ ਦੇ ਮਹਿਕਮੇ ਕੀਤੇ ਤਬਦੀਲ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੋਪਿਆ ਮੰਗ ਪੱਤਰ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬਣਾਈ ਗਈ ਏਆਈ ਮਾਹਿਰਾਂ ਦੀ ਕਮੇਟੀ ਦੀ ਹੋਈ ਇਕੱਤਰਤਾ

ਪੰਥ ਅਤੇ ਪੰਜਾਬ ਦੀ ਚੜਦੀ ਕਲਾ ਲਈ ਸਮੂਹ ਸਿੱਖ, ਕਿਸਾਨ, ਵਿਦਿਆਰਥੀ ਜਥੇਬੰਦੀਆਂ ਅਤੇ ਸਿੱਖ ਸੰਪਰਦਾਵਾਂ ਵਹੀਰ ਵਿੱਚ ਹੋਣ ਸ਼ਾਮਿਲ : ਬਾਪੂ ਤਰਸੇਮ ਸਿੰਘ