ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੋਪਿਆ ਮੰਗ ਪੱਤਰ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | February 13, 2026 07:25 PM

ਅੰਮ੍ਰਿਤਸਰ -ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਮਾਣ ਨੂੰ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋ ਅੱਜ ਇਕ ਮੰਗ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਸੋਪਿਆ ਗਿਆ।ਜਥੇਦਾਰ ਦੀ ਗੈਰ ਹਾਜਰੀ ਵਿਚ ਇਹ ਮੰਗ ਪੱਤਰ ਭਾਈ ਜਗਰੂਪ ਸਿੰਘ ਨੇ ਪ੍ਰਾਪਤ ਕੀਤਾ। ਮੰਗ ਪੱਤਰ ਰਾਹੀ ਮੁੱਖ ਸੇਵਾਦਾਰ ਭਾਈ ਬਲਬੀਰ ਸਿੰਘ ਮੁੱਛਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ।ਗੁਰਦਵਾਰਾ ਰਾਮਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 190 ਦੇ ਕਰੀਬ ਸਰੂਪ ਜਿੰਨਾ ਬਾਰੇ ਜਥੇਦਾਰ ਹਰਪ੍ਰੀਤ ਸਿੰਘ ਨੇ ਮੀਡੀਆ ਵਿੱਚ ਜਿਕਰ ਕੀਤਾ ਸੀ। ਉਹਨਾਂ ਨੇ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਤੇ ਛਪੇ ਸ਼ਬਦ ਦੋਵੇ ਪਾਸਿਓ ਦਿਸਦੇ ਹਨ। ਉਹ ਸਰੂਪ ਕਿਧਰੇ ਵੀ ਪ੍ਰਕਾਸ਼ ਨਹੀਂ ਹੋ ਸਕਦੇ। ਉਹਨਾਂ ਸਰੂਪਾਂ ਨੂੰ ਇਹ ਗੋਇੰਦਵਾਲ ਸਾਹਿਬ ਭੇਜਣ ਵਾਸਤੇ ਯਤਨ ਕੀਤੇ ਜਾ ਰਹੇ ਹਨ।ਉਨਾਂ ਕਿਹਾ ਕਿ ਇਸ ਦੀ ਪੜਤਾਲ ਕੀਤੀ ਜਾਣੀ ਚਾਹੀਦੀ ਹੈ ਕਿ ਇਹ ਛਪਾਈ ਕਿਵੇ ਹੋਈ ਹੈ ਤੇ ਕੋਤਾਹੀ ਕਿਥੇ ਹੋਈ ਹੈ।ਉਨਾਂ ਅਗੇ ਕਿਹਾ ਕਿ ਪਿੰਡਾਂ ਦੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਜਾਂ ਚਾਰ ਅੰਗ ਬਿਰਧ ਹੋ ਜਾਂਦੇ ਹਨ, ਸ਼ੋ੍ਰਮਣੀ ਕਮੇਟੀ ਦੇ ਪ੍ਰਚਾਰਕ ਪੜਤਾਲ ਕਰਕੇ ਬਿਰਧ ਸਰੂਪ ਲਿਖ ਦਿੰਦੇ ਹਨ ਤੇ ਫਿਰ ਉਨਾਂ ਸਰੂਪਾਂ ਦਾ ਸਸਕਾਰ ਕਰ ਦਿੱਤਾ ਜਾਂਦਾ ਹੈ।ਉਨਾਂ ਮੰਗ ਕੀਤੀ ਕਿ ਪਤਰੇ ੁਬਦਲ ਕੇ ਉਨਾਂ ਪਾਵਨ ਸਰੂਪਾਂ ਨੂੰ ਬਚਾਇਆ ਜਾਵੇ। ਉਨਾਂ ਪਿੰਡਾਂ ਦੇ ਗੁਰੂਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਤੇ ਗ੍ਰੰਥੀ ਸਿੰਘਾਂ ਬਾਰੇ ਕਿਹਾ ਕਿ ਜਿਆਦਾਤਰ ਨਿਤਨੇਮ ਨਹੀਂ ਕਰਦੇ।ਕਈ ਪਿੰਡਾਂ ਵਿਚ ਗੁਰੂ ਘਰ ਬਣਾਏ ਹਨ ਤੇ ਉੱਥੇ ਜਿਹੜੀ ਲੜਕੀ ਲੜਕਾ ਘਰੋਂ ਭੱਜ ਕੇ ਚਲੇ ਜਾਂਦੇ ਹਨ ਉਹਨਾਂ ਦੇ ਪੈਸੇ ਲੈ ਕੇ ਅਨੰਦ ਕਾਰਜ ਕੀਤੇ ਜਾਂਦੇ ਹਨ। ਉਨਾਂ ਇਨਾਂ ਮਾਮਲਿਆਂ ਤੇ ਜਲਦ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਤੇ ਭਾਈ ਨਿਸ਼ਾਨ ਸਿੰਘ ਸਿਆਲਕਾ, ਭਾਈ ਦਰਸ਼ਨ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਸੁੱਖਾ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਹਰਜਿੰਦਰ ਸਿੰਘ, ਭਾਈ ਮਨਦੀਪ ਸਿੰਘ, ਭਾਈ ਜੋਧਬੀਰ ਸਿੰਘ ਤੇ ਭਾਈ ਸੁਖਦੇਵ ਸਿੰਘ ਹਰੀਆਂ ਆਦਿ ਹਾਜਰ ਸਨ।

Have something to say? Post your comment

 
 
 
 

ਪੰਜਾਬ

ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਵਿੱਚ ਲਗਭਗ 9,000 ਸੀਨੀਅਰ ਨਾਗਰਿਕ ਹੋਏ ਰਜਿਸਟਰਡ: ਡਾ. ਬਲਜੀਤ ਕੌਰ

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

ਕੈਪਟਨ ਅਮਰਿੰਦਰ ਸਿੰਘ ਜੀ ਦੀ ਸਿਹਤ ਦਾ ਹਾਲ ਜਾਣਨ ਲਈ ਅਸ਼ਵਨੀ ਸ਼ਰਮਾ ਨੇ ਕੀਤੀ ਮੁਲਾਕਾਤ

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ

'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ

ਐੱਫਆਈਆਰ ਦਰਜ, ਜਾਂਚ ਕਮੇਟੀ ਗਠਿਤ – ਫਿਰ ਵੀ ਮੁਲਜ਼ਮ ਗ੍ਰਿਫ਼ਤਾਰ ਨਹੀਂ- ਭਾਈ ਜਤਿੰਦਰਪਾਲ ਸਿੰਘ

ਪ੍ਰਬੰਧ ਸੁਚਾਰੂ ਢੰਗ ਨਾਲ ਚਲਾਉਣ ਲਈ ਐਡਵੋਕਟ ਧਾਮੀ ਨੇ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀਆਂ ਦੇ ਮਹਿਕਮੇ ਕੀਤੇ ਤਬਦੀਲ

ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 43 ਲੱਖ ਰੁਪਏ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬਣਾਈ ਗਈ ਏਆਈ ਮਾਹਿਰਾਂ ਦੀ ਕਮੇਟੀ ਦੀ ਹੋਈ ਇਕੱਤਰਤਾ

ਪੰਥ ਅਤੇ ਪੰਜਾਬ ਦੀ ਚੜਦੀ ਕਲਾ ਲਈ ਸਮੂਹ ਸਿੱਖ, ਕਿਸਾਨ, ਵਿਦਿਆਰਥੀ ਜਥੇਬੰਦੀਆਂ ਅਤੇ ਸਿੱਖ ਸੰਪਰਦਾਵਾਂ ਵਹੀਰ ਵਿੱਚ ਹੋਣ ਸ਼ਾਮਿਲ : ਬਾਪੂ ਤਰਸੇਮ ਸਿੰਘ