ਪੰਜਾਬ

ਐੱਫਆਈਆਰ ਦਰਜ, ਜਾਂਚ ਕਮੇਟੀ ਗਠਿਤ – ਫਿਰ ਵੀ ਮੁਲਜ਼ਮ ਗ੍ਰਿਫ਼ਤਾਰ ਨਹੀਂ- ਭਾਈ ਜਤਿੰਦਰਪਾਲ ਸਿੰਘ

ਕੌਮੀ ਮਾਰਗ ਬਿਊਰੋ | February 13, 2026 08:38 PM

ਮੋਹਾਲੀ -ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਵੱਲੋਂ ਜਾਰੀ ਇਸ ਪ੍ਰੈਸ ਨੋਟ ਰਾਹੀਂ ਇੱਕ ਬਹੁਤ ਹੀ ਗੰਭੀਰ ਅਤੇ ਸੰਗਤ ਨਾਲ ਜੁੜੇ ਮਸਲੇ ‘ਤੇ ਸਪਸ਼ਟ ਅਤੇ ਦ੍ਰਿੜ੍ਹ ਰੁਖ ਪ੍ਰਗਟ ਕੀਤਾ ਗਿਆ ਹੈ।

ਭਾਈ ਜੇਪੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਮੁੱਖ ਸਕੱਤਰ ਸ੍ਰ. ਕੁਲਵੰਤ ਸਿੰਘ ਮਨੰਣ ਨੂੰ ਲਿਖਤੀ ਸ਼ਿਕਾਇਤ/ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਸੀ ਕਿ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਿਸ਼ਾਹੀ ਸੱਤਵੀਂ (ਫੇਸ-8, ਮੋਹਾਲੀ) ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਵੱਲੋਂ ਗੁਰਦੁਆਰਾ ਸਾਹਿਬ ਦੀ ਕਰੋੜਾਂ ਰੁਪਏ ਮੁੱਲ ਦੀ ਕੀਮਤੀ ਜ਼ਮੀਨ ਕੋਡੀਆਂ ਦੇ ਭਾਅ ਵੇਚਣ ਦੇ ਮਾਮਲੇ ਦੀ ਉੱਚ ਪੱਧਰੀ, ਸੁਤੰਤਰ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ। ਸ਼ਿਕਾਇਤ ਵਿੱਚ ਸਪਸ਼ਟ ਤੌਰ ‘ਤੇ ਉੱਚ ਪੱਧਰੀ ਜਾਂਚ ਕਮੇਟੀ ਬਣਾਉਣ ਦੀ ਮੰਗ ਵੀ ਕੀਤੀ ਗਈ ਸੀ, ਤਾਂ ਜੋ ਕਿਸੇ ਵੀ ਤਰ੍ਹਾਂ ਦਾ ਪ੍ਰਭਾਵ ਜਾਂ ਦਬਾਅ ਜਾਂਚ ‘ਤੇ ਨਾ ਪਏ।

ਭਾਈ ਜੇਪੀ ਨੇ ਦੱਸਿਆ ਕਿ ਐੱਫਆਈਆਰ ਦਰਜ ਹੋ ਚੁੱਕੀ ਹੈ ਅਤੇ ਜਾਂਚ ਕਮੇਟੀ ਵੀ ਗਠਿਤ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ, ਮੁੱਖ ਸਕੱਤਰ ਸ੍ਰ. ਕੁਲਵੰਤ ਸਿੰਘ ਮਨੰਣ ਵੱਲੋਂ ਉਨ੍ਹਾਂ ਨੂੰ ਬਕਾਇਦਾ ਦਫ਼ਤਰ ਬੁਲਾ ਕੇ, ਸ਼ਿਕਾਇਤਕਰਤਾ ਹੋਣ ਦੇ ਨਾਤੇ, ਵਿਸਥਾਰਪੂਰਵਕ ਬਿਆਨ ਦਰਜ ਕੀਤੇ ਗਏ।

ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ਼ ਇੱਕ ਵਿਅਕਤੀ ਦੀ ਗ਼ਲਤੀ ਨਹੀਂ, ਸਗੋਂ ਗੁਰਦੁਆਰਾ ਸਾਹਿਬ ਦੀ ਪਵਿੱਤਰ ਸੰਪਤੀ ਅਤੇ ਸੰਗਤ ਦੀ ਅਮਾਨਤ ਨਾਲ ਜੁੜਿਆ ਹੋਇਆ ਮਾਮਲਾ ਹੈ। ਇਸਦੇ ਬਾਵਜੂਦ ਮੁੱਖ ਮੁਲਜ਼ਮ ਰਜਿੰਦਰ ਸਿੰਘ ਟੌਹੜਾ ਦੀ ਹਾਲੇ ਤੱਕ ਗ੍ਰਿਫ਼ਤਾਰੀ ਨਾ ਹੋਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਨਿਆਂ ਪ੍ਰਕਿਰਿਆ ‘ਤੇ ਸਵਾਲ ਖੜ੍ਹੇ ਕਰਦਾ ਹੈ।

ਭਾਈ ਜੇਪੀ ਨੇ ਕਿਹਾ ਜਦੋਂ ਐੱਫਆਈਆਰ ਦਰਜ ਹੈ, ਬਿਆਨ ਰਿਕਾਰਡ ਹੋ ਚੁੱਕੇ ਹਨ ਅਤੇ ਪੱਕੇ ਦਸਤਾਵੇਜ਼ ਪ੍ਰਸ਼ਾਸਨ ਕੋਲ ਮੌਜੂਦ ਹਨ, ਤਾਂ ਫਿਰ ਗ੍ਰਿਫ਼ਤਾਰੀ ਵਿੱਚ ਦੇਰੀ ਕਿਉਂ? ਕਾਨੂੰਨ ਸਭ ਲਈ ਇੱਕੋ ਜਿਹਾ ਹੋਣਾ ਚਾਹੀਦਾ ਹੈ। ਸੰਗਤ ਦੇ ਭਰੋਸੇ ਨਾਲ ਖੇਡਣ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿੱਤੀ ਜਾ ਸਕਦੀ।” ਭਾਈ ਜੇਪੀ ਨੇ ਇਹ ਵੀ ਮੰਗ ਕੀਤੀ ਕਿ ਬਣੀ ਜਾਂਚ ਕਮੇਟੀ ਦੀ ਪੂਰੀ ਕਾਰਵਾਈ ਪਾਰਦਰਸ਼ੀ ਬਣਾਈ ਜਾਵੇ। ਹੁਣ ਤੱਕ ਕੀ ਕਾਰਵਾਈ ਹੋਈ ਹੈ, ਇਸ ਦੀ ਵਿਸਥਾਰਪੂਰਵਕ ਜਾਣਕਾਰੀ ਸੰਗਤ ਸਾਹਮਣੇ ਜਨਤਕ ਕੀਤੀ ਜਾਵੇ ।

Have something to say? Post your comment

 
 
 
 

ਪੰਜਾਬ

ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਵਿੱਚ ਲਗਭਗ 9,000 ਸੀਨੀਅਰ ਨਾਗਰਿਕ ਹੋਏ ਰਜਿਸਟਰਡ: ਡਾ. ਬਲਜੀਤ ਕੌਰ

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

ਕੈਪਟਨ ਅਮਰਿੰਦਰ ਸਿੰਘ ਜੀ ਦੀ ਸਿਹਤ ਦਾ ਹਾਲ ਜਾਣਨ ਲਈ ਅਸ਼ਵਨੀ ਸ਼ਰਮਾ ਨੇ ਕੀਤੀ ਮੁਲਾਕਾਤ

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ

'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ

ਪ੍ਰਬੰਧ ਸੁਚਾਰੂ ਢੰਗ ਨਾਲ ਚਲਾਉਣ ਲਈ ਐਡਵੋਕਟ ਧਾਮੀ ਨੇ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀਆਂ ਦੇ ਮਹਿਕਮੇ ਕੀਤੇ ਤਬਦੀਲ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੋਪਿਆ ਮੰਗ ਪੱਤਰ

ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 43 ਲੱਖ ਰੁਪਏ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬਣਾਈ ਗਈ ਏਆਈ ਮਾਹਿਰਾਂ ਦੀ ਕਮੇਟੀ ਦੀ ਹੋਈ ਇਕੱਤਰਤਾ

ਪੰਥ ਅਤੇ ਪੰਜਾਬ ਦੀ ਚੜਦੀ ਕਲਾ ਲਈ ਸਮੂਹ ਸਿੱਖ, ਕਿਸਾਨ, ਵਿਦਿਆਰਥੀ ਜਥੇਬੰਦੀਆਂ ਅਤੇ ਸਿੱਖ ਸੰਪਰਦਾਵਾਂ ਵਹੀਰ ਵਿੱਚ ਹੋਣ ਸ਼ਾਮਿਲ : ਬਾਪੂ ਤਰਸੇਮ ਸਿੰਘ