ਚੰਡੀਗੜ੍ਹ -ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਰਕਿੰਗ ਸਟੇਟ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਮੋਹਾਲੀ ਸਥਿਤ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕੈਪਟਨ ਸਾਹਿਬ ਦੇ ਜਲਦੀ ਸਿਹਤਯਾਬ ਹੋਣ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੀ ਨੇ ਪੰਜਾਬ ਅਤੇ ਦੇਸ਼ ਦੀ ਰਾਜਨੀਤੀ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ ਅਤੇ ਲੋਕਾਂ ਦੀ ਸੇਵਾ ਲਈ ਉਨ੍ਹਾਂ ਦੀ ਭੂਮਿਕਾ ਸਰਾਹਣਯੋਗ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੁਸ਼ਕਲ ਸਮੇਂ ਦੌਰਾਨ ਪੂਰਾ ਭਾਜਪਾ ਪਰਿਵਾਰ ਕੈਪਟਨ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜਾ ਹੈ।
ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੀ ਜਲਦੀ ਪੂਰੀ ਤਰ੍ਹਾਂ ਸਿਹਤਮੰਦ ਹੋ ਕੇ ਮੁੜ ਜਨਤਾ ਦੀ ਸੇਵਾ ਵਿੱਚ ਸਮਰਪਿਤ ਹੋਣ ਅਤੇ ਲੰਬੀ ਉਮਰ ਤੇ ਚੰਗੀ ਸਿਹਤ ਪ੍ਰਾਪਤ ਕਰਨ।