ਨੈਸ਼ਨਲ

ਮਾਂ-ਬੋਲੀ ਪੰਜਾਬੀ ਦੀ ਸ਼ਾਨ ਨੂੰ ਬੁਲੰਦ ਕਰਨ ਲਈ ਡੀਐੱਸਜੀਐੱਮਸੀ ਵਚਨਬੱਧ : ਹਰਮੀਤ ਸਿੰਘ ਕਾਲਕਾ

ਕੌਮੀ ਮਾਰਗ ਬਿਊਰੋ | February 14, 2026 07:12 PM

ਨਵੀਂ ਦਿੱਲੀ-  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ  ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਅਤੇ ਅਰਥਪੂਰਨ ਪ੍ਰੋਗਰਾਮ “ਰੂਹ-ਏ-ਪੰਜਾਬ” ਪ੍ਰਭਾਵਸ਼ਾਲੀ ਤਰੀਕੇ ਨਾਲ਼ ਕਰਵਾਇਆ ਗਿਆ।

ਸਰਦਾਰ ਕਾਲਕਾ ਨੇ ਇਸ ਮੌਕੇ ਤੇ ਪ੍ਰਬੰਧਕਾਂ ਵੱਲੋਂ ਦਿੱਤੇ ਮਾਣ-ਸਤਿਕਾਰ ਲਈ ਦਿਲੋਂ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਮਾਂ-ਬੋਲੀ ਸਿਰਫ਼ ਸੰਚਾਰ ਦਾ ਸਾਧਨ ਨਹੀਂ, ਸਗੋਂ ਸਿੱਖ ਕੌਮ ਦੀ ਆਤਮਾ, ਸੱਭਿਆਚਾਰ ਦੀ‌ ਪਹਿਚਾਣ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀ ਪੰਜਾਬੀ ਭਾਸ਼ਾ ਨਾਲ ਜੁੜੇ ਰਹਿੰਦੇ ਹਾਂ, ਤਾਂ ਅਸੀਂ ਆਪਣੇ ਇਤਿਹਾਸ, ਵਿਰਸੇ ਅਤੇ ਸੱਭਿਆਚਾਰ ਨੂੰ ਸੁਰੱਖਿਅਤ ਰੱਖ ਸਕਦੇ ਹਾਂ।
ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮਾਂ-ਬੋਲੀ ਪੰਜਾਬੀ ਦੇ ਮਿਆਰ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਬੁਲੰਦੀਆਂ ਤੱਕ ਲਿਜਾਣ ਲਈ ਹਮੇਸ਼ਾਂ ਵਚਨਬੱਧ ਰਹੇਗੀ। ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਸਿੱਖਿਅਕ, ਸੱਭਿਆਚਾਰਕ ਅਤੇ ਸਾਹਿਤਕ ਪਹਲਾਂ ਨੂੰ ਹੋਰ ਵਿਆਪਕ ਅਤੇ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੀ ਮਾਂ-ਬੋਲੀ ਨਾਲ ਮਜ਼ਬੂਤ ਨਾਤਾ ਜੋੜ ਸਕਣ।
ਸਮਾਗਮ ਦੌਰਾਨ ਵਿਦਵਾਨਾਂ ਅਤੇ ਭਾਸ਼ਾ ਪ੍ਰੇਮੀਆਂ ਨੇ ਵੀ ਪੰਜਾਬੀ ਦੀ ਅਮਰ ਵਿਰਾਸਤ, ਇਸ ਦੀ ਰੂਹਾਨੀ ਮਹਿਕ ਅਤੇ ਵਿਸ਼ਵ ਪੱਧਰ ‘ਤੇ ਇਸ ਦੀ ਮਹੱਤਤਾ ਉੱਤੇ ਚਰਚਾ ਕਰਦਿਆਂ ਮਾਂ-ਬੋਲੀ ਦੀ ਸੇਵਾ ਲਈ ਆਪਣੀ ਅਟੁੱਟ ਵਫ਼ਾਦਾਰੀ ਦਾ ਪ੍ਰਗਟਾਵਾ ਕੀਤਾ।ਇਹ ਸਮਾਰੋਹ ਮਾਤਾ ਸੁੰਦਰੀ ਕਾਲਜ ਫਾਰ ਵੂਮੈਨ ਦੇ ਮਾਤਾ ਸਾਹਿਬ ਕੌਰ ਆਡੀਟੋਰੀਅਮ ਵਿੱਚ ਆਯੋਜਿਤ ਹੋਇਆ, ਜਿਸ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨਾਂ ਅਤੇ ਪੰਜਾਬੀ ਭਾਸ਼ਾ ਪ੍ਰੇਮੀਆਂ ਨੇ ਭਾਗ ਲੈ ਕੇ ਮਾਂ-ਬੋਲੀ ਪ੍ਰਤੀ ਆਪਣੀ ਨਿਸ਼ਠਾ ਦਾ ਪ੍ਰਗਟਾਵਾ ਕੀਤਾ।
ਉਨ੍ਹਾਂ ਕਿਹਾ ਕਿ ਡੀਐੱਸਜੀਐੱਮਸੀ ਵੱਲੋਂ ਇਹ ਉਪਰਾਲਾ ਸਿਰਫ਼ ਇੱਕ ਸਮਾਰੋਹ ਨਹੀਂ, ਸਗੋਂ ਮਾਂ-ਬੋਲੀ ਨੂੰ ਮਜ਼ਬੂਤ ਕਰਨ ਅਤੇ ਪੰਜਾਬੀਅਤ ਦੀ ਰੌਸ਼ਨੀ ਨੂੰ ਦੂਰ ਤੱਕ ਫੈਲਾਉਣ ਦਾ ਇਕ ਠੋਸ ਸੰਦੇਸ਼ ਹੈ।

Have something to say? Post your comment

 
 
 
 

ਨੈਸ਼ਨਲ

ਕਿਸ ਤੋਂ ਸੁਰੱਖਿਆ ਮੰਗੀਏ ਜੋ ਹੱਤਿਆ ਕਰਨੀ ਚਾਹੁੰਦੇ ਹਨ ਸੀਐਮ ਯੋਗੀ ਦੇ ਬਿਆਨ ਉੱਤੇ ਫੁਟਿਆ ਸੁਆਮੀ ਅਵਿਮੁਕਤੇਸ਼ਵਰਾਨੰਦ ਦਾ ਗੁੱਸਾ

ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਸਾਲਾਨਾ ਖੇਡ ਮੇਲੇ ਦਾ ਆਯੋਜਨ

ਪ੍ਰੋ ਭੁੱਲਰ ਦੇ ਮਾਮਲੇ ਦੀ ਅਦਾਲਤ ਅੰਦਰ ਟਲੀ ਸੁਣਵਾਈ, ਹੁਣ 25 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ

ਪਨੂੰ ਕਤਲ ਸਾਜ਼ਿਸ਼ ਮਾਮਲੇ ਵਿਚ ਨਾਮਜਦ ਦੋਸ਼ੀ ਨਿਖਿਲ ਗੁਪਤਾ ਨੇ ਪਨੂੰ ਨੂੰ ਮਾਰਨ ਦੀ ਸਾਜ਼ਿਸ਼ ਕੀਤੀ ਕਬੂਲ

ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਵਧਾਉਣ ਅਤੇ ਪੇਂਡੂ ਵਿਕਾਸ ਫੰਡ ਜਾਰੀ ਕਰਨ ਦੀ ਵਿਕਰਮਜੀਤ ਸਾਹਨੀ ਨੇ ਕੀਤੀ ਮੰਗ

ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਅੰਦਰ ਕੀਤਾ ਗਿਆ ਪੇਸ਼

ਹਰਦੀਪ ਸਿੰਘ ਪੁਰੀ ਐਪਸਟਾਈਨ ਨੂੰ ਕਈ ਵਾਰ ਭਾਜਪਾ ਨੇਤਾ ਵਜੋਂ ਮਿਲੇ ਸਨ, ਵਫ਼ਦ ਦੇ ਹਿੱਸੇ ਵਜੋਂ ਨਹੀਂ। - ਅਨੁਰਾਗ ਢਾਂਡਾ

ਦਿੱਲੀ ਗੁਰਦੁਆਰਾ ਕਮੇਟੀ ਦੇ ਵਫਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਰਵਿੰਦਰ ਸਿੰਘ ਸਰਨਾ ਨੂੰ ਪੰਥ ’ਚੋਂ ਖਾਰਜ ਕਰਣ ਦਾ ਸੌਂਪਿਆ ਮੰਗ ਪੱਤਰ

ਵਿਜੇ ਮਾਲਿਆ ਨੂੰ ਭਾਰਤ ਵਾਪਸ ਆਉਣ ਤੱਕ ਰਾਹਤ ਨਹੀਂ ਮਿਲੇਗੀ; ਬੰਬੇ ਹਾਈ ਕੋਰਟ ਨੇ ਦਿੱਤਾ ਉਸਨੂੰ ਆਖਰੀ ਮੌਕਾ

ਨਿਸ਼ੀਕਾਂਤ ਦੂਬੇ ਨੇ ਰਾਹੁਲ ਗਾਂਧੀ ਵਿਰੁੱਧ ਲੋਕ ਸਭਾ ਸਪੀਕਰ ਨੂੰ ਲਿਖਿਆ ਪੱਤਰ -ਕੀਤੀ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ