ਪੰਜਾਬ

ਆਪ' ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ ਦੇ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ, ਪੀਐਮ ਮੋਦੀ ਦਾ ਫੂਕਿਆ ਪੁਤਲਾ

ਕੌਮੀ ਮਾਰਗ ਬਿਊਰੋ | February 14, 2026 07:19 PM

ਚੰਡੀਗੜ੍ਹ -ਦੇਸ਼ ਭਗਤ ਯੂਨੀਵਰਸਿਟੀ ਵਿਖੇ ਇੱਕ ਪ੍ਰੋਗਰਾਮ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਆਮਦ ਨੂੰ ਲੈ ਕੇ ਅਮਲੋਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਵਿੱਚ ਸੈਂਕੜੇ ਵਰਕਰਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। 'ਆਪ' ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਖੁਦ ਆਉਣ ਦੀ ਬਜਾਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਇਸ ਪ੍ਰੋਗਰਾਮ ਵਿੱਚ ਭੇਜਿਆ। ਉਨ੍ਹਾਂ ਰਾਜਪਾਲ ਤੋਂ ਸਵਾਲ ਕੀਤਾ ਕਿ ਕੀ ਪੰਜਾਬ ਕੋਲ ਆਪਣੇ ਮੰਤਰੀਆਂ ਜਾਂ ਆਗੂਆਂ ਦੀ ਘਾਟ ਹੈ? ਬੜਿੰਗ ਨੇ ਕਿਹਾ ਕਿ ਗਵਰਨਰ ਸਾਹਿਬ ਪੰਜਾਬ ਦੇ ਕਿਸੇ ਵੀ ਮੰਤਰੀ ਦੀ ਡਿਊਟੀ ਲਗਾ ਸਕਦੇ ਸਨ, ਪਰ ਭਾਜਪਾ ਦੇ ਇਸ਼ਾਰੇ 'ਤੇ ਜਾਣਬੁੱਝ ਕੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਪੰਜਾਬ ਦੀਆਂ ਸੰਸਥਾਵਾਂ ਵਿੱਚ ਭੇਜਿਆ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਮਾਮਲਿਆਂ ਵਿੱਚ ਹਰਿਆਣਾ ਦਾ ਦਖ਼ਲ ਵਧਾਇਆ ਜਾ ਸਕੇ।

ਵਿਧਾਇਕ ਬੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਥਾਨਕ ਲੋਕਾਂ ਦੇ ਵਿਰੋਧ ਨੂੰ ਦੇਖਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਆਪਣਾ ਦੌਰਾ ਰੱਦ ਕਰਕੇ ਵਾਪਸ ਮੁੜਨਾ ਪਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਜਾਬ ਦੀ ਪਵਿੱਤਰ ਧਰਤੀ ਅਤੇ ਵਿੱਦਿਅਕ ਅਦਾਰਿਆਂ ਵਿੱਚ ਭਾਜਪਾ ਦੇ ਅਜਿਹੇ ਆਗੂਆਂ ਨੂੰ ਬਿਲਕੁਲ ਵੀ ਵੜਨ ਨਹੀਂ ਦਿੱਤਾ ਜਾਵੇਗਾ ਜੋ ਹਮੇਸ਼ਾ ਪੰਜਾਬ ਦੇ ਹਿੱਤਾਂ ਦੇ ਖਿਲਾਫ ਖੜ੍ਹਦੇ ਹਨ।

ਇਸ ਦੌਰਾਨ ਬੜਿੰਗ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਵੀ ਹਮਲਾ ਬੋਲਿਆ ਅਤੇ ਕਿਹਾ ਕਿ ਇਹ ਸਮਝੌਤਾ ਪੰਜਾਬ ਦੇ ਕਿਸਾਨਾਂ ਅਤੇ ਕਾਰੋਬਾਰੀਆਂ ਨੂੰ ਬਰਬਾਦ ਕਰਨ ਦੀ ਇੱਕ ਹੋਰ ਕੋਸ਼ਿਸ਼ ਹੈ। ਇਸ ਸਮਝੌਤੇ ਵਿੱਚ ਪੰਜਾਬ ਦੀ ਕਿਸਾਨੀ ਨੂੰ ਪੂਰੀ ਤਰ੍ਹਾਂ ਅੱਖੋਂ-ਪਰੋਖੇ ਕੀਤਾ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਭਾਜਪਾ ਦੇ ਕਿਸੇ ਵੀ ਮੰਤਰੀ ਜਾਂ ਬਾਹਰੀ ਸੂਬੇ ਦੇ ਆਗੂ ਦਾ ਪੰਜਾਬ ਵਿੱਚ ਆਉਣ 'ਤੇ ਇਸੇ ਤਰ੍ਹਾਂ ਘਿਰਾਓ ਕੀਤਾ ਜਾਵੇਗਾ।

Have something to say? Post your comment

 
 
 
 

ਪੰਜਾਬ

ਫੋਰਟਿਸ ਹਸਪਤਾਲ ਨੇ ਕੈਪਟਨ ਅਮਰਿੰਦਰ ਦੇ ਬਦਲੇ ਗੋਡੇ -ਮਿਲੀ ਹਸਪਤਾਲੋਂ ਛੁੱਟੀ

ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ

ਤਕਨੀਕੀ ਯੁੱਗ ਵਿਚ ਵਿਦਿਆਰਥਣਾਂ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ ਨਾਲ ਜੋੜਨਾ ਸ਼ਲਾਘਾਯੋਗ ਉਪਰਾਲਾ: ਡਿਪਟੀ ਕਮਿਸ਼ਨਰ

ਸਰਬ-ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜ- ਪੰਜ ਲੱਖ ਦੀ ਗਰਾਂਟ ਦੇ ਸੈਂਕਸ਼ਨ ਪੱਤਰ ਸੌਂਪੇ

ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦਾ ਅਸਲੀ ਚਿਹਰਾ ਕੀਤਾ ਬੇਨਕਾਬ: ਕੁਲਦੀਪ ਸਿੰਘ ਧਾਲੀਵਾਲ

ਕੈਨੇਡਾ ਦੇ ਤਿੰਨ ਮੈਂਬਰ ਪਾਰਲੀਮੈਂਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਵਿੱਚ ਲਗਭਗ 9,000 ਸੀਨੀਅਰ ਨਾਗਰਿਕ ਹੋਏ ਰਜਿਸਟਰਡ: ਡਾ. ਬਲਜੀਤ ਕੌਰ

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

ਕੈਪਟਨ ਅਮਰਿੰਦਰ ਸਿੰਘ ਜੀ ਦੀ ਸਿਹਤ ਦਾ ਹਾਲ ਜਾਣਨ ਲਈ ਅਸ਼ਵਨੀ ਸ਼ਰਮਾ ਨੇ ਕੀਤੀ ਮੁਲਾਕਾਤ