ਪੰਜਾਬ

ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦਾ ਅਸਲੀ ਚਿਹਰਾ ਕੀਤਾ ਬੇਨਕਾਬ: ਕੁਲਦੀਪ ਸਿੰਘ ਧਾਲੀਵਾਲ

ਕੌਮੀ ਮਾਰਗ ਬਿਊਰੋ | February 14, 2026 09:58 PM

ਚੰਡੀਗੜ੍ਹ-ਆਮ ਆਦਮੀ ਪਾਰਟੀਪੰਜਾਬ ਨੇ ਕਾਂਗਰਸੀ ਆਗੂ ਗੁਰਕੀਰਤ ਸਿੰਘ ਉਰਫ਼ ਕਾਲੂ ਦੇ ਬਟਾਲਾ ਵਿੱਚ ਕਥਿਤ ਤੌਰ 'ਤੇ ਹੈਰੋਇਨ ਲੈਂਦੇ ਫੜੇ ਜਾਣ ਅਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਹੋਣ ਤੋਂ ਬਾਅਦ ਕਾਂਗਰਸ 'ਤੇ ਤਿੱਖਾ ਹਮਲਾ ਕੀਤਾ ਹੈ।

ਇਸ 'ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ 'ਆਪ' ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਗੁਰਕੀਰਤ ਕਾਲੂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਰੀਬੀ ਸਾਥੀ ਮੰਨਿਆ ਜਾਂਦਾ ਹੈ ਅਤੇ ਦੋਵਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

ਧਾਲੀਵਾਲ ਨੇ ਕਿਹਾ ਕਿ ਕਾਂਗਰਸੀ ਆਗੂ ਹਰ ਗੱਲ 'ਤੇ ਲੈਕਚਰ ਦਿੰਦੇ ਰਹਿੰਦੇ ਹਨ, ਪਰ ਉਨ੍ਹਾਂ ਦੇ ਆਪਣੇ ਬੰਦੇ ਨਸ਼ਿਆਂ ਨਾਲ ਫੜੇ ਜਾ ਰਹੇ ਹਨ। ਇਹ ਕਾਂਗਰਸ ਦਾ ਅਸਲੀ ਚਿਹਰਾ ਨੰਗਾ ਕਰਦਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ‘ਆਪ’ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਜੰਗ ਵਿੱਢੀ ਹੋਈ ਹੈ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਧਾਲੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਚਾਹੇ ਕੋਈ ਵੱਡਾ ਹੋਵੇ ਜਾਂ ਛੋਟਾ, ਜੋ ਵੀ ਨਸ਼ਾ ਵੇਚੇਗਾ ਜਾਂ ਨਸ਼ਾ ਕਰੇਗਾ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਕਾਨੂੰਨ ਆਪਣਾ ਕੰਮ ਕਰੇਗਾ।

'ਉਨ੍ਹਾਂ ਪਾਰਟੀ ਲੀਡਰਸ਼ਿਪ ਤੋਂ ਜਵਾਬਦੇਹੀ ਦੀ ਮੰਗ ਕਰਦੀਆਂ ਕਿਹਾ ਕਿ ਕਾਂਗਰਸ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਪਾਰਟੀ ਵਿੱਚ ਅਹਿਮ ਅਹੁਦਿਆਂ 'ਤੇ ਬੈਠੇ ਆਗੂਆਂ ਦੇ ਨਾਂ ਵਾਰ-ਵਾਰ ਨਸ਼ਿਆਂ ਨਾਲ ਕਿਉਂ ਜੁੜ ਰਹੇ ਹਨ।

Have something to say? Post your comment

 
 
 
 

ਪੰਜਾਬ

ਫੋਰਟਿਸ ਹਸਪਤਾਲ ਨੇ ਕੈਪਟਨ ਅਮਰਿੰਦਰ ਦੇ ਬਦਲੇ ਗੋਡੇ -ਮਿਲੀ ਹਸਪਤਾਲੋਂ ਛੁੱਟੀ

ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ

ਤਕਨੀਕੀ ਯੁੱਗ ਵਿਚ ਵਿਦਿਆਰਥਣਾਂ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ ਨਾਲ ਜੋੜਨਾ ਸ਼ਲਾਘਾਯੋਗ ਉਪਰਾਲਾ: ਡਿਪਟੀ ਕਮਿਸ਼ਨਰ

ਸਰਬ-ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜ- ਪੰਜ ਲੱਖ ਦੀ ਗਰਾਂਟ ਦੇ ਸੈਂਕਸ਼ਨ ਪੱਤਰ ਸੌਂਪੇ

ਆਪ' ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ ਦੇ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ, ਪੀਐਮ ਮੋਦੀ ਦਾ ਫੂਕਿਆ ਪੁਤਲਾ

ਕੈਨੇਡਾ ਦੇ ਤਿੰਨ ਮੈਂਬਰ ਪਾਰਲੀਮੈਂਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਵਿੱਚ ਲਗਭਗ 9,000 ਸੀਨੀਅਰ ਨਾਗਰਿਕ ਹੋਏ ਰਜਿਸਟਰਡ: ਡਾ. ਬਲਜੀਤ ਕੌਰ

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

ਕੈਪਟਨ ਅਮਰਿੰਦਰ ਸਿੰਘ ਜੀ ਦੀ ਸਿਹਤ ਦਾ ਹਾਲ ਜਾਣਨ ਲਈ ਅਸ਼ਵਨੀ ਸ਼ਰਮਾ ਨੇ ਕੀਤੀ ਮੁਲਾਕਾਤ