ਪੰਜਾਬ

ਸਰਬ-ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜ- ਪੰਜ ਲੱਖ ਦੀ ਗਰਾਂਟ ਦੇ ਸੈਂਕਸ਼ਨ ਪੱਤਰ ਸੌਂਪੇ

ਸੰਜੀਵ ਜਿੰਦਲ /ਕੌਮੀ ਮਾਰਗ ਬਿਊਰੋ | February 14, 2026 09:33 PM

ਮਾਨਸਾ-ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਗਰਾਂਟ ਦੇ ਸੈਕਸ਼ਨ ਲੈਟਰ ਸੌਂਪੇ ਗਏ।

ਵਿਧਾਇਕ ਬੁੱਧ ਰਾਮ ਨੇ ਦੱਸਿਆ ਗਿਆ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਬੀਰੇ ਵਾਲਾ ਡੋਗਰਾ, ਚੱਕ ਅਲੀ ਸ਼ੇਰ, ਤਾਲਬ ਵਾਲਾ, ਸਸਪਾਲੀ ਅਤੇ ਖੀਵਾ ਮੀਹਾਂ ਸਿੰਘ ਵਾਲਾ ਨੂੰ ਪੰਜ -ਪੰਜ ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਪਿੰਡਾਂ ਦੇ ਵਿਕਾਸ ਲਈ ਹਮੇਸ਼ਾ ਹੀ ਮੋਹਰੀ ਰਹੀ ਹੈ। ਇਸ ਤੋਂ ਪਹਿਲਾਂ ਵੀ ਪੰਜ ਪਿੰਡ ਰਾਮਗੜ੍ਹ, ਦਰੀਆਪੁਰ ਕਲਾਂ, ਜੁਗਲਾਨ, ਗੁਰਨੇ ਖੁਰਦ ਅਤੇ ਅਚਾਨਕ ਨੂੰ ਵੀ ਪੰਜ- ਪੰਜ ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ।

ਇਸ ਮੌਕੇ ਸਰਪੰਚ ਬਿਕਰਮਜੀਤ ਸਿੰਘ ਸਸਪਾਲੀ, ਸਰਪੰਚ ਸਰੋਜਪਾਲ ਕੌਰ ਬੀਰੇ ਵਾਲਾ ਡੋਗਰਾ, ਬਿੰਦਰ ਸਿੰਘ ਨੰਬਰਦਾਰ ਬੀਰੇ ਵਾਲਾ ਡੋਗਰਾ, ਸਰਪੰਚ ਬੱਲਮ ਸਿੰਘ ਚੱਕ ਅਲੀ ਸ਼ੇਰ, ਸਰਪੰਚ ਤਾਲਬ ਵਾਲਾ ਅਤੇ ਨਿਰਮਲ ਸਿੰਘ ਖੀਵਾ ਮੀਹਾਂ ਸਿੰਘ ਵਾਲਾ ਤੋਂ ਇਲਾਵਾ ਇਹਨਾਂ ਪਿੰਡਾਂ ਦੇ ਪੰਚ ਅਤੇ ਮੋਹਤਬਰ ਵਿਅਕਤੀ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਫੋਰਟਿਸ ਹਸਪਤਾਲ ਨੇ ਕੈਪਟਨ ਅਮਰਿੰਦਰ ਦੇ ਬਦਲੇ ਗੋਡੇ -ਮਿਲੀ ਹਸਪਤਾਲੋਂ ਛੁੱਟੀ

ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ

ਤਕਨੀਕੀ ਯੁੱਗ ਵਿਚ ਵਿਦਿਆਰਥਣਾਂ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ ਨਾਲ ਜੋੜਨਾ ਸ਼ਲਾਘਾਯੋਗ ਉਪਰਾਲਾ: ਡਿਪਟੀ ਕਮਿਸ਼ਨਰ

ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦਾ ਅਸਲੀ ਚਿਹਰਾ ਕੀਤਾ ਬੇਨਕਾਬ: ਕੁਲਦੀਪ ਸਿੰਘ ਧਾਲੀਵਾਲ

ਆਪ' ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ ਦੇ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ, ਪੀਐਮ ਮੋਦੀ ਦਾ ਫੂਕਿਆ ਪੁਤਲਾ

ਕੈਨੇਡਾ ਦੇ ਤਿੰਨ ਮੈਂਬਰ ਪਾਰਲੀਮੈਂਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਵਿੱਚ ਲਗਭਗ 9,000 ਸੀਨੀਅਰ ਨਾਗਰਿਕ ਹੋਏ ਰਜਿਸਟਰਡ: ਡਾ. ਬਲਜੀਤ ਕੌਰ

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

ਕੈਪਟਨ ਅਮਰਿੰਦਰ ਸਿੰਘ ਜੀ ਦੀ ਸਿਹਤ ਦਾ ਹਾਲ ਜਾਣਨ ਲਈ ਅਸ਼ਵਨੀ ਸ਼ਰਮਾ ਨੇ ਕੀਤੀ ਮੁਲਾਕਾਤ