ਪੰਜਾਬ

ਤਕਨੀਕੀ ਯੁੱਗ ਵਿਚ ਵਿਦਿਆਰਥਣਾਂ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ ਨਾਲ ਜੋੜਨਾ ਸ਼ਲਾਘਾਯੋਗ ਉਪਰਾਲਾ: ਡਿਪਟੀ ਕਮਿਸ਼ਨਰ

ਸੰਜੀਵ ਜਿੰਦਲ /ਕੌਮੀ ਮਾਰਗ ਬਿਊਰੋ | February 14, 2026 09:33 PM

ਮਾਨਸਾ-ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਨੇ ਐਸ.ਡੀ. ਕੰਨਿਆ ਮਹਾਂਵਿਦਿਆਲਾ ਵਿਖੇ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਵਿਰਾਸਤ ਨੂੰ ਪੇਸ਼ ਕਰਦੀ 'ਰੂਹ-ਏ-ਵਿਰਾਸਤ' ਦਾ ਉਦਘਾਟਨ ਕੀਤਾ। ਇਸ ਕਦਮ ਦਾ ਉਦੇਸ਼ ਵਿਦਿਆਰਥਣਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਨਾਲ ਜੋੜਨਾ ਹੈ।

ਉਨ੍ਹਾਂ ਕਾਲਜ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤਕਨੀਕੀ ਯੁੱਗ ਵਿਚ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ ਨਾਲ ਜੋੜਨ ਦਾ ਇਹ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸੱਭਿਆਚਾਰ ਵਿਚ ਔਰਤ ਹਮੇਸ਼ਾ ਸ਼ਕਤੀ ਦਾ ਪ੍ਰਤੀਕ ਰਹੀ ਹੈ।

ਉਨ੍ਹਾਂ ਵਿਦਿਆਰਥਣਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਉਹ ਕਿੰਨ੍ਹੀ ਵੀ ਤਰੱਕੀ ਕਰਨ ਪਰ ਕਦੇ ਵੀ ਆਪਣੇ ਸੱਭਿਆਚਾਰ ਅਤੇ ਆਪਣੀ ਮਿੱਟੀ ਦੀ ਖੁਸ਼ਬੂ ਨੂੰ ਨਾ ਭੁੱਲਣ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਦੀਆਂ ਧੀਆਂ ਪੜ੍ਹਦੀਆਂ ਹਨ ਉੱਥੇ ਗਰੀਬੀ ਅਤੇ ਅਗਿਆਨਤਾ ਕਦੇ ਪੈਰ ਨਹੀਂ ਪਸਾਰ ਸਕਦੀ।

ਇਸ ਉਪਰਾਲੇ ਵਿੱਚ ਤ੍ਰਿੰਝਣ, ਖੂਹ, ਚੁੱਲੇ -ਚੌਂਕੇ ਦਾ ਦ੍ਰਿਸ਼, ਲੋਕ ਕਲਾਵਾਂ ਦੀ ਪੇਸ਼ਕਾਰੀ, ਪੁਰਾਤਨ ਵਸਤਾਂ ਦੀ ਝਲਕ ਅਤੇ ਫੁਲਕਾਰੀ ਕਲਾ ਦੇ ਨਮੂਨੇ ਦਿਖਾਏ ਗਏ। ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਕੁੜੀਆਂ ਦੀ ਹੌਂਸਲਾ ਅਫਜ਼ਾਈ ਲਈ ਅਜਿਹੇ ਸਮਾਗਮਾਂ ਦਾ ਆਯੋਜਨ ਸ਼ਲਾਘਾਯੋਗ ਹੈ। ਉਨ੍ਹਾ ਕਿਹਾ ਕਿ ਅੱਜ ਕੁੜੀਆਂ ਕਿਸੇ ਵੀ ਖੇਤਰ ਵਿਚ ਮੁੰਡਿਆਂ ਨਾਲੋਂ ਪਿੱਛੇ ਨਹੀਂ ਹਨ। ਉਨ੍ਹਾ ਕਿਹਾ ਕਿ ਕੋਈ ਵੀ ਮੰਜ਼ਿਲ ਹਾਸਲ ਕਰਨ ਲਈ ਹੌਂਸਲੇ ਅਤੇ ਦ੍ਰਿੜ ਇਰਾਦੇ ਦੀ ਜ਼ਰੂਰਤ ਹੁੰਦੀ ਹੈ ਜੋ ਕਿ ਸਾਡੀਆਂ ਧੀਆਂ ਵਿਚ ਹੈ।

ਡਿਪਟੀ ਕਮਿਸ਼ਨਰ ਨੇ ਵਿਦਿਆਰਥਣਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਖੁਸ਼ੀ ਜ਼ਾਹਿਰ ਕਰਦੇ ਹੋਏ ਪੰਜਾਬੀ ਵਿਭਾਗ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮੌਜੂਦਾ ਪੀੜ੍ਹੀ ਨੂੰ ਵਿਰਾਸਤ ਨਾਲ ਜੋੜਨਾ ਸਮਾਜਿਕ ਵਿਕਾਸ ਵਿੱਚ ਅਹਿਮ ਰੋਲ ਅਦਾ ਕਰਦਾ ਹੈ। ਉਹਨਾਂ ਨੇ ਵੱਖ-ਵੱਖ ਦ੍ਰਿਸ਼ਾਂ ਤੇ ਯਾਦਗਾਰੀ ਤਸਵੀਰਾਂ ਵੀ ਖਿਚਵਾਈਆਂ। ਇਸ ਮੌਕੇ ਪੰਜਾਬੀ ਪਹਿਰਾਵੇ ਵਿੱਚ ਸਜੀਆਂ ਵਿਦਿਆਰਥਣਾਂ ਨੇ ਪੁਰਾਤਨ ਲੋਕ ਗੀਤਾਂ, ਟੱਪੇ, ਬੋਲੀਆਂ ਦੀ ਪੇਸ਼ਕਾਰੀ ਕਰਕੇ ਮਨੋਰੰਜਨ ਕੀਤਾ। ਇਸ ਮੌਕੇ ਡਾ. ਬਲਜੀਤ ਕੌਰ ਨੇ ਦੱਸਿਆ ਕਾਲਜ ਦੀਆ ਵਿਦਿਆਰਥਣਾਂ ਨੇ ਲੋਕ ਕਲਾਵਾਂ ਤੇ ਸੱਭਿਆਚਾਰਕ ਕੁਇਜ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਹਮੇਸ਼ਾ ਹੀ ਆਪਣਾ ਮਾਪਿਆਂ ਤੇ ਸੰਸਥਾ ਦਾ ਨਾਮ ਉੱਚਾ ਕੀਤਾ ਹੈ। ਇਹ ਵਿਰਾਸਤੀ ਘਰ ਉਹਨਾਂ ਦੀ ਮਿਹਨਤ ਦਾ ਨਤੀਜਾ ਹੈ। ਸਮੁੱਚੀ ਟੀਮ ਨੀਰਜ ਮਿੱਤਲ, ਸੰਜਮ ਰਾਣੀ, ਹਰਪ੍ਰੀਤ ਕੌਰ, ਸੁਖਪਾਲ ਕੌਰ, ਪੂਜਾ ਰਾਣੀ ਦਾ ਵਿਸ਼ੇਸ਼ ਸਹਿਯੋਗ ਰਿਹਾ। ਪ੍ਰਿੰਸੀਪਲ ਡਾ. ਗਰਿਮਾ ਮਹਾਜਨ ਨੇ ਸਮੁੱਚੀ ਟੀਮ ਨੂੰ ਵਧਾਈ ਦਿੰਦੇ ਹੋਏ ਮਾਣ ਮਹਿਸੂਸ ਕੀਤਾ। ਅੰਤ ਵਿੱਚ ਵਿਭਾਗ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ ਭੇਂਟ ਕੀਤਾ।

Have something to say? Post your comment

 
 
 
 

ਪੰਜਾਬ

ਫੋਰਟਿਸ ਹਸਪਤਾਲ ਨੇ ਕੈਪਟਨ ਅਮਰਿੰਦਰ ਦੇ ਬਦਲੇ ਗੋਡੇ -ਮਿਲੀ ਹਸਪਤਾਲੋਂ ਛੁੱਟੀ

ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ

ਸਰਬ-ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜ- ਪੰਜ ਲੱਖ ਦੀ ਗਰਾਂਟ ਦੇ ਸੈਂਕਸ਼ਨ ਪੱਤਰ ਸੌਂਪੇ

ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦਾ ਅਸਲੀ ਚਿਹਰਾ ਕੀਤਾ ਬੇਨਕਾਬ: ਕੁਲਦੀਪ ਸਿੰਘ ਧਾਲੀਵਾਲ

ਆਪ' ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ ਦੇ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ, ਪੀਐਮ ਮੋਦੀ ਦਾ ਫੂਕਿਆ ਪੁਤਲਾ

ਕੈਨੇਡਾ ਦੇ ਤਿੰਨ ਮੈਂਬਰ ਪਾਰਲੀਮੈਂਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਵਿੱਚ ਲਗਭਗ 9,000 ਸੀਨੀਅਰ ਨਾਗਰਿਕ ਹੋਏ ਰਜਿਸਟਰਡ: ਡਾ. ਬਲਜੀਤ ਕੌਰ

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

ਕੈਪਟਨ ਅਮਰਿੰਦਰ ਸਿੰਘ ਜੀ ਦੀ ਸਿਹਤ ਦਾ ਹਾਲ ਜਾਣਨ ਲਈ ਅਸ਼ਵਨੀ ਸ਼ਰਮਾ ਨੇ ਕੀਤੀ ਮੁਲਾਕਾਤ