ਪੰਜਾਬ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ

ਕੌਮੀ ਮਾਰਗ ਬਿਊਰੋ | February 14, 2026 09:36 PM

ਚੰਡੀਗੜ੍ਹ-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਮਸੌਲ ਦੇ ਸਰਕਾਰੀ ਸਕੂਲ ਵਿੱਚ ਕੀਤੇ ਗਏ ਸ਼ਾਨਦਾਰ ਬਦਲਾਅ 'ਤੇ ਚਾਨਣਾ ਪਾਇਆ ਜੋ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਤੋਂ ਮਹਿਜ਼ 20 ਮਿੰਟ ਦੀ ਦੂਰੀ 'ਤੇ ਸਥਿਤ ਹੈ। ਸ. ਬੈਂਸ ਨੇ ਕਿਹਾ ਕਿ ਇਹ ਸਕੂਲ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਜਨਤਕ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।

ਲਗਭਗ ਦੋ ਸਾਲ ਪਹਿਲਾਂ ਸਕੂਲ ਦੀ ਹਾਲਤ ਨੂੰ ਯਾਦ ਕਰਦਿਆਂ, ਸਿੱਖਿਆ ਮੰਤਰੀ ਨੇ ਕਿਹਾ, "ਜਦੋਂ ਮੈਂ ਲਗਭਗ ਦੋ ਸਾਲ ਪਹਿਲਾਂ ਮਸੌਲ ਪਿੰਡ ਦੇ ਸਰਕਾਰੀ ਸਕੂਲ ਦਾ ਦੌਰਾ ਕੀਤਾ ਸੀ, ਤਾਂ ਸਕੂਲ ਦੀ ਹਾਲਤ ਬਹੁਤ ਹੀ ਤਰਸਯੋਗ ਸੀ। ਇਮਾਰਤ ਖਸਤਾ ਹਾਲਤ ਵਿੱਚ ਸੀ, ਕਲਾਸਰੂਮ ਟੁੱਟੇ ਹੋਏ ਸਨ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਅਤੇ ਲਿਖਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮਸੌਲ ਪਿੰਡ ਕਦੇ ਆਪਣੇ ਸਰਕਾਰੀ ਸਕੂਲ ਦੀ ਤਰਸਯੋਗ ਹਾਲਤ ਕਾਰਨ ਅਖ਼ਬਾਰਾਂ ਅਤੇ ਟੈਲੀਵਿਜ਼ਨ ਚੈਨਲਾਂ ਦੀਆਂ ਸੁਰਖੀਆਂ ਵਿੱਚ ਰਹਿੰਦਾ ਸੀ।"

ਸ. ਬੈਂਸ ਨੇ ਕਿਹਾ, "ਮੈਂ ਉਸ ਸਮੇਂ ਇਸ ਸਕੂਲ ਦਾ ਦੌਰਾ ਕੀਤਾ ਸੀ ਅਤੇ ਮੈਂ ਇਸ ਸਕੂਲ ਵਿੱਚ ਆਉਣ ਵਾਲਾ ਪਹਿਲਾ ਸਿੱਖਿਆ ਮੰਤਰੀ ਸੀ। ਮੈਂ ਜੋ ਦੇਖਿਆ ਉਹ ਬਹੁਤ ਦੁਖਦਾਈ ਸੀ। ਇੱਥੇ ਸਿਰਫ਼ ਬੁਨਿਆਦੀ ਢਾਂਚੇ ਦੇ ਮੁੜ ਨਿਰਮਾਣ ਦੀ ਹੀ ਲੋੜ ਨਹੀਂ ਸੀ ਸਗੋਂ ਵਿਦਿਆਰਥੀਆਂ ਅਤੇ ਭਾਈਚਾਰੇ ਦੇ ਭਰੋਸੇ ਨੂੰ ਬਹਾਲ ਕਰਨ ਦੀ ਵੀ ਜ਼ਰੂਰਤ ਸੀ।"

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ, ਉਨ੍ਹਾਂ ਨੇ ਸਕੂਲ ਨੂੰ ਇੱਕ ਮਾਡਲ ਸਕੂਲ ਵਿੱਚ ਬਦਲਣ ਦਾ ਅਹਿਦ ਲਿਆ ਸੀ। ਉਨ੍ਹਾਂ ਕਿਹਾ, ਮੇਰੇ ਦੌਰੇ ਤੋਂ ਬਾਅਦ, ਸਕੂਲ ਸਿੱਖਿਆ ਵਿਭਾਗ ਨੇ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਆਪਕ ਵਿਕਾਸ ਕਾਰਜ ਸ਼ੁਰੂ ਕੀਤੇ। ਅੱਜ, ਸਕੂਲ ਨੂੰ ਇੱਕ ਨਵੀਂ ਇਮਾਰਤ, ਬਿਹਤਰ ਕਲਾਸਰੂਮ, ਬਿਹਤਰ ਸਹੂਲਤਾਂ ਅਤੇ ਸਿੱਖਣ ਦਾ ਅਨੁਕੂਲ ਵਾਤਾਵਰਣ ਪ੍ਰਦਾਨ ਕਰਕੇ ਪੂਰੀ ਤਰ੍ਹਾਂ ਬਦਲ ਦਿੱਤਾ ਗਿਆ ਹੈ।"

ਅਕਾਦਮਿਕ ਪ੍ਰਗਤੀ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਵਿਦਿਆਰਥੀਆਂ ਦੇ ਅਕਾਦਮਿਕ ਕਾਰਗੁਜ਼ਾਰੀ ਵਿੱਚ ਕਾਫ਼ੀ ਸੁਧਾਰ ਹੋਇਆ ਹੈ, ਜੋ ਕਿ ਕੇਂਦ੍ਰਿਤ ਦਖਲ ਦੇ ਸਕਾਰਾਤਮਕ ਨਤੀਜਿਆਂ ਨੂੰ ਦਰਸਾਉਂਦਾ ਹੈ। ਇਹ ਸਕੂਲ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਪ੍ਰਤੀ ਦ੍ਰਿੜ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।”

ਸਿੱਖਿਆ ਮੰਤਰੀ ਨੇ ਕਿਹਾ, “ਗੁਆਂਢੀ ਪਿੰਡ, ਜੋ ਕਦੇ ਸਕੂਲ ਦੀ ਹਾਲਤ 'ਤੇ ਚਿੰਤਾ ਪ੍ਰਗਟ ਕਰਦੇ ਸਨ, ਹੁਣ ਮਸੌਲ ਦਾ ਦੌਰਾ ਕਰਕੇ ਇਸ ਦੀ ਤਬਦੀਲੀ ਨੂੰ ਪ੍ਰਸ਼ੰਸਾ ਕਰਦੇ ਹਨ।”

ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "ਪੰਜਾਬ ਸਿੱਖਿਆ ਕ੍ਰਾਂਤੀ ਇੱਕ ਸੰਪੂਰਨ ਲਹਿਰ ਹੈ ਜਿਸ ਦਾ ਉਦੇਸ਼ ਅਕਾਦਮਿਕ ਖੇਤਰ ਨੂੰ ਹੁਲਾਰਾ ਦੇਣਾ, ਬੁਨਿਆਦੀ ਢਾਂਚੇ ਦਾ ਆਧੁਨਿਕੀਕਰਨ ਕਰਨਾ ਅਤੇ ਜਨਤਕ ਸਿੱਖਿਆ ਵਿੱਚ ਵਿਸ਼ਵਾਸ ਨੂੰ ਬਹਾਲ ਕਰਨਾ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾਉਣਾ ਜਾਰੀ ਰੱਖੇਗੀ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਹਰ ਬੱਚੇ ਨੂੰ ਇੱਕ ਮਾਣਮੱਤੇ ਅਤੇ ਅਨੁਕੂਲ ਮਾਹੌਲ ਵਿੱਚ ਮਿਆਰੀ ਸਿੱਖਿਆ ਦਿੱਤੀ ਜਾਵੇ।"

Have something to say? Post your comment

 
 
 
 

ਪੰਜਾਬ

ਫੋਰਟਿਸ ਹਸਪਤਾਲ ਨੇ ਕੈਪਟਨ ਅਮਰਿੰਦਰ ਦੇ ਬਦਲੇ ਗੋਡੇ -ਮਿਲੀ ਹਸਪਤਾਲੋਂ ਛੁੱਟੀ

ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ

ਤਕਨੀਕੀ ਯੁੱਗ ਵਿਚ ਵਿਦਿਆਰਥਣਾਂ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ ਨਾਲ ਜੋੜਨਾ ਸ਼ਲਾਘਾਯੋਗ ਉਪਰਾਲਾ: ਡਿਪਟੀ ਕਮਿਸ਼ਨਰ

ਸਰਬ-ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜ- ਪੰਜ ਲੱਖ ਦੀ ਗਰਾਂਟ ਦੇ ਸੈਂਕਸ਼ਨ ਪੱਤਰ ਸੌਂਪੇ

ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦਾ ਅਸਲੀ ਚਿਹਰਾ ਕੀਤਾ ਬੇਨਕਾਬ: ਕੁਲਦੀਪ ਸਿੰਘ ਧਾਲੀਵਾਲ

ਆਪ' ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ ਦੇ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ, ਪੀਐਮ ਮੋਦੀ ਦਾ ਫੂਕਿਆ ਪੁਤਲਾ

ਕੈਨੇਡਾ ਦੇ ਤਿੰਨ ਮੈਂਬਰ ਪਾਰਲੀਮੈਂਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਵਿੱਚ ਲਗਭਗ 9,000 ਸੀਨੀਅਰ ਨਾਗਰਿਕ ਹੋਏ ਰਜਿਸਟਰਡ: ਡਾ. ਬਲਜੀਤ ਕੌਰ

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

ਕੈਪਟਨ ਅਮਰਿੰਦਰ ਸਿੰਘ ਜੀ ਦੀ ਸਿਹਤ ਦਾ ਹਾਲ ਜਾਣਨ ਲਈ ਅਸ਼ਵਨੀ ਸ਼ਰਮਾ ਨੇ ਕੀਤੀ ਮੁਲਾਕਾਤ