ਪੰਜਾਬ

ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

ਕੌਮੀ ਮਾਰਗ ਬਿਊਰੋ | February 15, 2026 07:13 PM

ਚੰਡੀਗੜ੍ਹ- 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 26ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ 'ਤੇ 571 ਛਾਪੇਮਾਰੀਆਂ ਕੀਤੀਆਂ।

ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਸ ਮੁਹਿੰਮ ਦੇ 26ਵੇਂ ਦਿਨ, ਪੁਲਿਸ ਟੀਮਾਂ ਨੇ 193 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9437 ਹੋ ਗਈ ਹੈ।

ਇਸ ਤੋਂ ਇਲਾਵਾ 66 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 108 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਲੋੜੀਂਦੇ ਅਪਰਾਧੀਆਂ/ ਗੈਂਗਸਟਰਾਂ ਬਾਰੇ ਜਾਣਕਾਰੀ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਦੇਣ ਲਈ ਲੋਕ ਗੁਪਤ ਰੂਪ ਵਿੱਚ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਸੰਪਰਕ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" 351ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 44 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 20.7 ਕਿਲੋ ਹੈਰੋਇਨ, 210 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2.28 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 351 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 49, 674 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 19 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 
 
 
 

ਪੰਜਾਬ

ਪੰਜਾਬ ਦੇ ਰਾਜਪਾਲ ਨੇ ਕੇਂਦਰੀ ਰੱਖਿਆ ਮੰਤਰੀ ਨਾਲ ਮੁਲਾਕਾਤ ਕੀਤੀ

ਸੀਨੀਅਰ ਭਾਜਪਾ ਆਗੂ ਅਰਵਿੰਦ ਖੰਨਾ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੀ ਅਮੀਰ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਮਾਨ

ਖ਼ਾਲਸਾ ਕਾਲਜ ਵਿਚ ਚਲ ਰਿਹਾ ਗੁਰਮਤਿ ਸਟੱਡੀ ਸੈਂਟਰ-ਵਿਦਿਆਰਥੀਆਂ ਨੂੰ ਦੇ ਰਿਹਾ ਹੈ ਆਧੁਨਿਕ ਢੰਗ ਨਾਲ ਗੁਰਮਤ ਦੀ ਸਿੱਖਿਆ

ਫੋਰਟਿਸ ਹਸਪਤਾਲ ਨੇ ਕੈਪਟਨ ਅਮਰਿੰਦਰ ਦੇ ਬਦਲੇ ਗੋਡੇ -ਮਿਲੀ ਹਸਪਤਾਲੋਂ ਛੁੱਟੀ

ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ

ਤਕਨੀਕੀ ਯੁੱਗ ਵਿਚ ਵਿਦਿਆਰਥਣਾਂ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ ਨਾਲ ਜੋੜਨਾ ਸ਼ਲਾਘਾਯੋਗ ਉਪਰਾਲਾ: ਡਿਪਟੀ ਕਮਿਸ਼ਨਰ

ਸਰਬ-ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜ- ਪੰਜ ਲੱਖ ਦੀ ਗਰਾਂਟ ਦੇ ਸੈਂਕਸ਼ਨ ਪੱਤਰ ਸੌਂਪੇ

ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦਾ ਅਸਲੀ ਚਿਹਰਾ ਕੀਤਾ ਬੇਨਕਾਬ: ਕੁਲਦੀਪ ਸਿੰਘ ਧਾਲੀਵਾਲ