ਪੰਜਾਬ

ਸੀਨੀਅਰ ਭਾਜਪਾ ਆਗੂ ਅਰਵਿੰਦ ਖੰਨਾ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਕੌਮੀ ਮਾਰਗ ਬਿਊਰੋ | February 15, 2026 07:31 PM

ਸੰਗਰੂਰ-ਸ਼੍ਰੋਮਣੀ ਅਕਾਲੀ ਦਲ ਨੂੰ ਇਸ ਜ਼ਿਲ੍ਹੇ ਵਿਚ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਦੋ ਵਾਰ ਦੇ ਵਿਧਾਇਕ ਅਰਵਿੰਦ ਖੰਨਾ ਅੱਜ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਭਾਜਪਾ ਦੇ ਅਹੁਦੇਦਾਰਾਂ ਦੀ ਸੰਗਰੂਰ ਦੀ ਸਮੁੱਚੀ ਟੀਮ ਨਾਲ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਸ੍ਰੀ ਖੰਨਾ ਦਾ ਸਵਾਗਤ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਤੂਫਾਨ ਜੋ ਦਿੱਲੀ ਦੀਆਂ ਪਾਰਟੀਆਂ ਨੂੰ ਪੰਜਾਬ ਵਿਚੋਂ ਪੁੱਟ ਸੁੱਟੇਗਾ ਅੱਜ ਸ਼ੁਰੂ ਹੋ ਗਿਆ ਹੈ। ਉਹਨਾਂ ਨੇ ਇਸ ਮੌਕੇ ਸ੍ਰੀ ਖੰਨਾ ਨੂੰ ਸੰਗਰੂਰ ਦਾ ਹਲਕਾ ਇੰਚਾਰਜ ਨਿਯੁਕਤ ਕਰਨ ਦਾ ਵੀ ਐਲਾਨ ਕੀਤਾ। ਉਹਨਾਂ ਕਿਹਾ ਕਿ ਸੀਨੀਅਰ ਆਗੂ ਜੋ ਪਿਛਲੇ ਦੋ ਦਹਾਕਿਆਂ ਤੋਂ ਸੰਗਰੂਰ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ ਅਤੇ ਉਹਨਾਂ ਨੇ ਉਮੀਦ ਫਾਊਂਡੇਸ਼ਨ ਵੱਲੋਂ ਉਹਨਾਂ ਦੀ ਅਗਵਾਈ ਹੇਠ ਕੀਤੇ ਸਮਾਜਿਕ ਕਾਰਜਾਂ ਦੀ ਵੀ ਚਰਚਾ ਕੀਤੀ। ਉਹਨਾਂ ਕਿਹਾ ਕਿ ਉਹ ਅਜਿਹੇ ਵਿਲੱਖਣ ਆਗੂਆਂ ਵਿਚੋਂ ਹਨ ਜੋ ਨਿਰਸਵਾਰਥ ਸੇਵਾ ਅਤੇ ਸਮਾਜ ਨੂੰ ਵਾਪਸ ਮੋੜਨ ਵਿਚ ਵਿਸ਼ਵਾਸ ਰੱਖਦੇ ਹਨ।

ਇਸ ਮੌਕੇ ਸ੍ਰੀ ਖੰਨਾ ਨੇ ਕਿਹਾ ਕਿ ਉਹਨਾਂ ਨੇ ਆਪਣਾ ਸਿਆਸੀ ਸਫਰ ਸ਼੍ਰੋਮਣੀ ਅਕਾਲੀ ਦਲ ਨਾਲ ਹੀ ਸ਼ੁਰੂ ਕੀਤਾ ਸੀ ਅਤੇ ਉਹਨਾਂ ਨੇ ਮੁੜ ਅਕਾਲੀ ਦਲ ਵਿਚ ਸ਼ਮੂਲੀਅਤ ਨੂੰ ਘਰ ਵਾਪਸੀ ਕਰਾਰ ਦਿੱਤਾ। ਉਹਨਾਂ ਕਿਹਾ ਕਿ ਲੋਕਾਂ ਨੂੰ ਅੱਜ ਵੀ ਚੇਤੇ ਹੈ ਕਿ ਕਿਵੇਂ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਸੂਬੇ ਵਿਚ ਅਣਕਿਆਸਾਂ ਵਿਕਾਸ ਹੋਇਆ। ਉਹਨਾਂ ਕਿਹਾ ਕਿ ਲੋਕ ਚਾਹੁੰਦੇ ਹਨ ਕਿ ਉਹ ਦਿਨ ਮੁੜ ਪਰਤਣ। ਉਹਨਾਂ ਕਿਹਾ ਕਿ ਉਹ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ ਸਾਲ ਹੜ੍ਹਾਂ ਦੌਰਾਨ ਕੀਤੀ ਨਿਰਸਵਾਰਥ ਸੇਵਾ ਤੋਂ ਪ੍ਰੇਰਿਤ ਹੋ ਕੇ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੁਲੱਟ, ਮਿਉਂਸਪਲ ਕੌਂਸਲ ਦੇ ਸਾਬਕਾ ਪ੍ਰਧਾਨ ਹਰਬੰਸ ਸਿੰਘ ਗਰਚਾ, ਦਲਜੀਤ ਸਿੰਘ ਸੇਖੋਂ ਕਾਰਜਕਾਰਨੀ ਮੈਂਬਰ ਸੂਬਾ ਭਾਜਪਾ, ਮਨਜ਼ੂਲਾ ਸ਼ਰਮਾ ਜ਼ਿਲ੍ਹਾ ਪ੍ਰਧਾਨ ਭਾਜਪਾ ਮਹਿਲਾ ਮੋਰਚਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਬੰਸ ਸਿੰਘ ਗਰਚਾ ਤੇ ਦੀਪਕ ਅਗਰਵਾਲ, ਸਾਬਕਾ ਪ੍ਰਧਾਨ ਟਰੱਕ ਯੂਨੀਅਨ ਗੁਰਮੀਤ ਸਿੰਘ ਕਾਕਾ ਅਤੇ ਬਲਾਕ ਪ੍ਰਧਾਨਾਂ ਬੂਟਾ ਸਿੰਘ, ਨਰਿੰਦਰ ਕੁਮਾਰ ਸ਼ੈਲੀ, ਨਵਦੀਪ ਸਿੰਘ ਨਿੱਪਾ ਅਤੇ ਹਰਮੇਲ ਸਿੰਘ ਦਾ ਵੀ ਪਾਰਟੀ ਵਿਚ ਸਵਾਗਤ ਕੀਤਾ। ਇਸ ਮੌਕੇ ਦਿੜ੍ਹਬਾ, ਸੂਨਾਮ, ਧੂਰੀ ਅਤੇ ਬਰਨਾਲਾ ਤੋਂ ਭਾਜਪਾ ਅਤੇ ਕਾਂਗਰਸ ਦੇ ਅਨੇਕਾਂ ਆਗੂਆਂ ਦਾ ਵੀ ਸ੍ਰੀ ਖੰਨਾ ਦੇ ਨਾਲ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ।

ਸਰਦਾਰ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੀ ਹਮਾਇਤ ਕਰਨ ਕਿਉਂਕਿ ਉਹ ਹੀ ਇਕ ਖੇਤਰੀ ਪਾਰਟੀ ਹੈ ਜੋ ਲੋਕਾਂ ਦੀਆਂ ਆਸਾਂ ਦੀ ਪ੍ਰਤੀਨਿਧਤਾ ਕਰਦੀ ਹੈ। ਉਹਨਾਂ ਕਿਹਾ ਕਿ ਅਸੀਂ ਪੰਜਾਬ ਵਿਚ ਆਪ ਵੱਲੋਂ ਸ਼ੁਰੂ ਕੀਤੇ ਗੈਂਗਸਟਰਵਾਦ ਦਾ ਖ਼ਾਤਮਾ ਕਰਾਂਗੇ। ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਨੂੰਨ ਹੀਣਤਾ ਦਾ ਰਾਜ ਕਾਇਮ ਕਰ ਕੇ ਅਤੇ ਨਸ਼ਿਆਂ ਦੇ ਪਸਾਰ ਨਾਲ ਸੂਬੇ ਨੂੰ ਤਬਾਹ ਕਰਨ ਦੀ ਨਿਖੇਧੀ ਕੀਤੀ।

Have something to say? Post your comment

 
 
 
 

ਪੰਜਾਬ

ਪੰਜਾਬ ਦੇ ਰਾਜਪਾਲ ਨੇ ਕੇਂਦਰੀ ਰੱਖਿਆ ਮੰਤਰੀ ਨਾਲ ਮੁਲਾਕਾਤ ਕੀਤੀ

ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੀ ਅਮੀਰ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਮਾਨ

ਖ਼ਾਲਸਾ ਕਾਲਜ ਵਿਚ ਚਲ ਰਿਹਾ ਗੁਰਮਤਿ ਸਟੱਡੀ ਸੈਂਟਰ-ਵਿਦਿਆਰਥੀਆਂ ਨੂੰ ਦੇ ਰਿਹਾ ਹੈ ਆਧੁਨਿਕ ਢੰਗ ਨਾਲ ਗੁਰਮਤ ਦੀ ਸਿੱਖਿਆ

ਫੋਰਟਿਸ ਹਸਪਤਾਲ ਨੇ ਕੈਪਟਨ ਅਮਰਿੰਦਰ ਦੇ ਬਦਲੇ ਗੋਡੇ -ਮਿਲੀ ਹਸਪਤਾਲੋਂ ਛੁੱਟੀ

ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ

ਤਕਨੀਕੀ ਯੁੱਗ ਵਿਚ ਵਿਦਿਆਰਥਣਾਂ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ ਨਾਲ ਜੋੜਨਾ ਸ਼ਲਾਘਾਯੋਗ ਉਪਰਾਲਾ: ਡਿਪਟੀ ਕਮਿਸ਼ਨਰ

ਸਰਬ-ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜ- ਪੰਜ ਲੱਖ ਦੀ ਗਰਾਂਟ ਦੇ ਸੈਂਕਸ਼ਨ ਪੱਤਰ ਸੌਂਪੇ

ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦਾ ਅਸਲੀ ਚਿਹਰਾ ਕੀਤਾ ਬੇਨਕਾਬ: ਕੁਲਦੀਪ ਸਿੰਘ ਧਾਲੀਵਾਲ