ਨਵੀਂ ਦਿੱਲੀ- ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੀਐੱਸਜੀਐੱਮਸੀ ਦੇ ਮੈਂਬਰ ਭੁਪਿੰਦਰ ਸਿੰਘ ਭੁੱਲਰ ਦੀ ਸਤਿਕਾਰਯੋਗ ਮਾਤਾ ਸਰਦਾਰਨੀ ਜਸਬੀਰ ਕੌਰ ਭੁੱਲਰ ਦੇ ਅਕਾਲ ਚਲਾਣੇ ’ਤੇ ਗਹਿਰਾ ਦੁੱਖ ਕੀਤਾ ।
ਉਨ੍ਹਾਂ ਕਿਹਾ ਕਿ ਸਰਦਾਰਨੀ ਜਸਬੀਰ ਕੌਰ ਭੁੱਲਰ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਆਯੋਜਿਤ ਅੰਤਿਮ ਅਰਦਾਸ ਸਮਾਗਮ ਦੌਰਾਨ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ’ਤੇ ਸਰਦਾਰ ਹਰਮੀਤ ਸਿੰਘ ਕਾਲਕਾ ਜੀ ਨੇ ਵੀ ਪਵਿੱਤਰ ਆਤਮਾ ਦੀ ਚੜ੍ਹਦੀ ਕਲਾ ਤੇ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।
ਆਪਣੇ ਸੰਬੋਧਨ ਵਿੱਚ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਰਦਾਰਨੀ ਜਸਬੀਰ ਕੌਰ ਭੁੱਲਰ ਸਾਦਗੀ, ਸੇਵਾਭਾਵ ਅਤੇ ਉੱਚ ਆਦਰਸ਼ਾਂ ਦੀ ਜੀਵੰਤ ਸ਼ਖਸੀਅਤ ਸਨ।ਉਨ੍ਹਾਂ ਦੀ ਪ੍ਰੇਰਕ ਜੀਵਨ ਯਾਤਰਾ ਸਦਾ ਹੀ ਆਉਣ ਵਾਲੀਆਂ ਪੀੜ੍ਹੀਆਂ ਲਈ ਮਾਰਗਦਰਸ਼ਕ ਰਹੇਗੀ।
ਡੀਐੱਸਜੀਐੱਮਸੀ ਪਰਿਵਾਰ ਨੇ ਭੁੱਲਰ ਪਰਿਵਾਰ ਨਾਲ ਇਸ ਦੁਖ ਦੀ ਘੜੀ ਵਿੱਚ ਡੂੰਘੀ ਸੰਵੇਦਨਾ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੁੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ।