ਨੈਸ਼ਨਲ

ਸਰਦਾਰਨੀ ਜਸਬੀਰ ਕੌਰ ਭੁੱਲਰ ਦੇ ਅਕਾਲ ਚਲਾਣੇ ਨਾਲ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ - ਕਾਲਕਾ

ਕੌਮੀ ਮਾਰਗ ਬਿਊਰੋ | February 15, 2026 07:23 PM

ਨਵੀਂ ਦਿੱਲੀ- ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੀਐੱਸਜੀਐੱਮਸੀ ਦੇ ਮੈਂਬਰ ਭੁਪਿੰਦਰ ਸਿੰਘ ਭੁੱਲਰ ਦੀ ਸਤਿਕਾਰਯੋਗ ਮਾਤਾ ਸਰਦਾਰਨੀ ਜਸਬੀਰ ਕੌਰ ਭੁੱਲਰ ਦੇ ਅਕਾਲ ਚਲਾਣੇ ’ਤੇ ਗਹਿਰਾ ਦੁੱਖ ਕੀਤਾ ।

ਉਨ੍ਹਾਂ ਕਿਹਾ ਕਿ ਸਰਦਾਰਨੀ ਜਸਬੀਰ ਕੌਰ ਭੁੱਲਰ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਆਯੋਜਿਤ ਅੰਤਿਮ ਅਰਦਾਸ ਸਮਾਗਮ ਦੌਰਾਨ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ’ਤੇ ਸਰਦਾਰ ਹਰਮੀਤ ਸਿੰਘ ਕਾਲਕਾ ਜੀ ਨੇ ਵੀ ਪਵਿੱਤਰ ਆਤਮਾ ਦੀ ਚੜ੍ਹਦੀ ਕਲਾ ਤੇ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।
ਆਪਣੇ ਸੰਬੋਧਨ ਵਿੱਚ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਰਦਾਰਨੀ ਜਸਬੀਰ ਕੌਰ ਭੁੱਲਰ ਸਾਦਗੀ, ਸੇਵਾਭਾਵ ਅਤੇ ਉੱਚ ਆਦਰਸ਼ਾਂ ਦੀ ਜੀਵੰਤ ਸ਼ਖਸੀਅਤ ਸਨ।ਉਨ੍ਹਾਂ ਦੀ ਪ੍ਰੇਰਕ ਜੀਵਨ ਯਾਤਰਾ ਸਦਾ ਹੀ ਆਉਣ ਵਾਲੀਆਂ ਪੀੜ੍ਹੀਆਂ ਲਈ ਮਾਰਗਦਰਸ਼ਕ ਰਹੇਗੀ।
ਡੀਐੱਸਜੀਐੱਮਸੀ ਪਰਿਵਾਰ ਨੇ ਭੁੱਲਰ ਪਰਿਵਾਰ ਨਾਲ ਇਸ ਦੁਖ ਦੀ ਘੜੀ ਵਿੱਚ ਡੂੰਘੀ ਸੰਵੇਦਨਾ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੁੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ।

Have something to say? Post your comment

 
 
 
 

ਨੈਸ਼ਨਲ

ਥਾਨਵਾਲਾ ਵਿੱਚ ਮਹਾਕਾਲ ਉਜੈਨ ਦੀ ਤਰਜ਼ 'ਤੇ ਮਨਾਇਆ ਗਿਆ ਮਹਾਸ਼ਿਵਰਾਤਰੀ ਤਿਉਹਾਰ, 'ਭੂਤ ਅਤੇ ਆਤਮਾਵਾਂ' ਸ਼ਿਵ ਜਲੂਸ ਵਿੱਚ ਸ਼ਾਮਲ ਹੋਏ

ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਭਾਰਤ-ਅਮਰੀਕਾ ਸੌਦੇ 'ਤੇ ਸਰਕਾਰ ਤੋਂ ਪੁੱਛੇ ਪੰਜ ਸਵਾਲ

ਕਿਸ ਤੋਂ ਸੁਰੱਖਿਆ ਮੰਗੀਏ ਜੋ ਹੱਤਿਆ ਕਰਨੀ ਚਾਹੁੰਦੇ ਹਨ ਸੀਐਮ ਯੋਗੀ ਦੇ ਬਿਆਨ ਉੱਤੇ ਫੁਟਿਆ ਸੁਆਮੀ ਅਵਿਮੁਕਤੇਸ਼ਵਰਾਨੰਦ ਦਾ ਗੁੱਸਾ

ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਸਾਲਾਨਾ ਖੇਡ ਮੇਲੇ ਦਾ ਆਯੋਜਨ

ਪ੍ਰੋ ਭੁੱਲਰ ਦੇ ਮਾਮਲੇ ਦੀ ਅਦਾਲਤ ਅੰਦਰ ਟਲੀ ਸੁਣਵਾਈ, ਹੁਣ 25 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ

ਪਨੂੰ ਕਤਲ ਸਾਜ਼ਿਸ਼ ਮਾਮਲੇ ਵਿਚ ਨਾਮਜਦ ਦੋਸ਼ੀ ਨਿਖਿਲ ਗੁਪਤਾ ਨੇ ਪਨੂੰ ਨੂੰ ਮਾਰਨ ਦੀ ਸਾਜ਼ਿਸ਼ ਕੀਤੀ ਕਬੂਲ

ਮਾਂ-ਬੋਲੀ ਪੰਜਾਬੀ ਦੀ ਸ਼ਾਨ ਨੂੰ ਬੁਲੰਦ ਕਰਨ ਲਈ ਡੀਐੱਸਜੀਐੱਮਸੀ ਵਚਨਬੱਧ : ਹਰਮੀਤ ਸਿੰਘ ਕਾਲਕਾ

ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਵਧਾਉਣ ਅਤੇ ਪੇਂਡੂ ਵਿਕਾਸ ਫੰਡ ਜਾਰੀ ਕਰਨ ਦੀ ਵਿਕਰਮਜੀਤ ਸਾਹਨੀ ਨੇ ਕੀਤੀ ਮੰਗ

ਜੱਗੀ ਜੋਹਲ, ਬੱਗਾ, ਸ਼ੇਰਾ ਅਤੇ ਹੋਰਾਂ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਅੰਦਰ ਕੀਤਾ ਗਿਆ ਪੇਸ਼

ਹਰਦੀਪ ਸਿੰਘ ਪੁਰੀ ਐਪਸਟਾਈਨ ਨੂੰ ਕਈ ਵਾਰ ਭਾਜਪਾ ਨੇਤਾ ਵਜੋਂ ਮਿਲੇ ਸਨ, ਵਫ਼ਦ ਦੇ ਹਿੱਸੇ ਵਜੋਂ ਨਹੀਂ। - ਅਨੁਰਾਗ ਢਾਂਡਾ