BREAKING NEWS
ਜਦੋਂ ਪੰਜਾਬ ਨੂੰ ਇੱਕ ਮਜ਼ਬੂਤ ​​ਆਵਾਜ਼ ਦੀ ਲੋੜ ਸੀ, ਲੋਕਾਂ ਦੇ ਹੱਕਾਂ 'ਤੇ ਚੁੱਪ ਰਹਿਣਾ 'ਆਪ' ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ: ਅਮਨ ਅਰੋੜਾਜਾਖੜ ਸਾਹਿਬ ਅਤੇ ਭਾਜਪਾ ਨੂੰ ਇਸ ਗੱਲ ਦੀ ਤਕਲੀਫ਼ ਹੈ ਕਿ ਪੰਜਾਬ ਵਿੱਚ ਆਮ ਘਰਾਂ ਦੇ ਧੀਆਂ-ਪੁੱਤਾਂ ਦੀ ਸਰਕਾਰ ਕਿਵੇਂ ਬਣ ਗਈ: ਪੰਨੂਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀਕੇਜਰੀਵਾਲ ਨੇ ਗੁਜਰਾਤ ਦੇ ਸੀਐਮ ਨੂੰ ਚਿੱਠੀ ਲਿਖ ਕੇ ਮਿਲਣ ਦਾ ਮੰਗਿਆ ਸਮਾਂਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਮਾਨ

ਧਰਮ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | February 20, 2026 09:17 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਤਿੰਦਰਪਾਲ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।

ਭਾਈ ਹਰਮਿੱਤਰ ਸਿੰਘ ਨੇ ਕਥਾ ਵਿਚਾਰ ਕਰਦਿਆਂ ਸੰਗਤ ਨੂੰ ਬੀਬੀ ਭਾਨੀ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਬੀਬੀ ਭਾਨੀ ਜੀ ਦਾ ਸਾਰਾ ਜੀਵਨ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਸੀ। ਭਾਈ ਹਰਮਿੱਤਰ ਸਿੰਘ ਨੇ ਸਿੱਖ ਬੀਬੀਆਂ ਨੂੰ ਬੀਬੀ ਭਾਨੀ ਜੀ ਦੇ ਜੀਵਨ ਤੋਂ ਸੇਧ ਲੈ ਕੇ ਆਪਣੇ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ ਲਈ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ, ਸ. ਗੁਰਵਿੰਦਰ ਸਿੰਘ ਦੇਵੀਦਾਸਪੁਰ, ਸ. ਜਸਬੀਰ ਸਿੰਘ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ ਸਮੇਤ ਸੰਗਤਾਂ ਹਾਜ਼ਰ ਸਨ।

Have something to say? Post your comment

 
 
 
 

ਧਰਮ

"ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਹਮੇਸ਼ਾ ਦੇਸ਼ ਅਤੇ ਮਨੁੱਖਤਾ ਲਈ ਮਾਰਗਦਰਸ਼ਕ ਰਹਿਣਗੇ," ਕਈ ਆਗੂਆਂ ਨੇ ਜਯੋਤੀ ਜੋਤ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਆਗੂਆਂ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਨੂੰ ਉਨ੍ਹਾਂ ਦੇ ਜੋਤੀ ਜੋਤ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ ਸ਼੍ਰੋਮਣੀ ਕਮੇਟੀ ਨੇ 

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਜਨਮ ਦਿਹਾੜਾ ਮਿਤੀ 1 ਫਰਵਰੀ ਨੂੰ ਮਨਾਇਆ ਜਾਵੇਗਾ

ਸਿੱਖ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਪਿਆ ਹੈ- ਬਾਬਾ ਬਲਬੀਰ ਸਿੰਘ

ਕੁਰਬਾਨੀ, ਦੂਰਅੰਦੇਸ਼ੀ ਅਤੇ ਮਨੁੱਖਤਾ ਦੇ ਅਮਰ ਪ੍ਰਤੀਕ - ਗੁਰੂ ਗੋਬਿੰਦ ਸਿੰਘ

ਛੋਟੀ ਉਮਰ ਦੀ ਵੱਡੀ ਦਾਸਤਾਨ—ਦਾਸਤਾਨੇ-ਸ਼ਹਾਦਤ ਚਾਰ ਸਾਹਿਬਜ਼ਾਦੇ 

ਵੀਰ ਬਾਲ ਦਿਵਸ ਦੀ ਥਾਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਨਾਮ ਰੱਖਿਆ ਜਾਵੇ ਬਾਰੇ ਕੇਂਦਰ ਨੇ ਹਾਲੇ ਤੱਕ ਗੌਰ ਨਹੀਂ ਕੀਤਾ

ਕੇਂਦਰ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ “ਵੀਰ ਬਾਲ ਦਿਵਸ” ਦਾ ਨਾ “ਸਾਹਿਬਜ਼ਾਦੇ ਸ਼ਹਾਦਤ ਦਿਵਸ” ਵਜੋਂ ਐਲਾਨੇ, ਨਾ ਕਿ ਆਪਣੀ ਸ਼ਬਦਾਵਲੀ ਥੋਪੇ- ਜਥੇਦਾਰ ਸ੍ਰੀ ਅਕਾਲ ਤਖ਼ਤ