ਪੰਜਾਬ

ਦਿੱਲੀ ਸਥਿਤ ਪੰਜਾਬ ਭਵਨ ਵਿਖੇ ਲੱਗੀਆਂ 20 ਦਾਨਸ਼ਵਰਾਂ ਦੀਆਂ ਤਸਵੀਰਾਂ

ਕੌਮੀ ਮਾਰਗ ਬਿਊਰੋ | February 17, 2026 08:03 PM



ਚੰਡੀਗੜ੍ਹ- ਭਾਸ਼ਾ ਵਿਭਾਗ ਪੰਜਾਬ ਵੱਲੋਂ ਪਿਛਲੇ ਸਾਲ ਤੋਂ ਦਿੱਲੀ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਦਾਨਸ਼ਵਰਾਂ ਦੀਆਂ ਤਸਵੀਰਾਂ ਸਥਾਪਿਤ ਕਰਨ ਦਾ ਕੰਮ ਆਰੰਭ ਕੀਤਾ ਗਿਆ ਸੀ। ਹੁਣ ਤੱਕ ਪਹਿਲਾਂ ਲਗਾਈਆਂ ਗਈਆਂ ਲਗਭਗ 40 ਤਸਵੀਰਾਂ ਤੋਂ ਬਾਅਦ ਅੱਜ 20 ਹੋਰ ਸਵਰਗੀ ਲੇਖਕਾਂ ਅਤੇ ਵਿਦਵਾਨਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਜਿਨਾਂ ਵਿੱਚ ਪ੍ਰਿੰਸੀਪਲ ਤੇਜਾ ਸਿੰਘ, ਗਿਆਨੀ ਸੋਹਣ ਸਿੰਘ ਸੀਤਲ, ਡਾ. ਦੀਵਾਨ ਸਿੰਘ ਕਾਲੇਪਾਣੀ, ਪ੍ਰਿੰਸੀਪਲ ਸੁਜਾਨ ਸਿੰਘ, ਸ. ਜਸਵੰਤ ਸਿੰਘ ਕੰਵਲ, ਸ. ਨਾਨਕ ਸਿੰਘ, ਡਾ. ਹਰਭਜਨ ਸਿੰਘ, ਸ੍ਰੀਮਤੀ ਦਲੀਪ ਕੌਰ ਟਿਵਾਣਾ, ਸ੍ਰੀ ਬਲਰਾਜ ਸਾਹਨੀ, ਬਾਵਾ ਬੁੱਧ ਸਿੰਘ, ਸ਼੍ਰੀਮਤੀ ਸੁਖਵੰਤ ਕੌਰ ਮਾਨ, ਸ. ਮਹਿੰਦਰ ਸਿੰਘ ਸਰਨਾ, ਜਨਾਬ ਦੀਪਕ ਜੈਤੋਈ, ਮਹਿੰਦਰ ਕੌਰ ਗਿੱਲ, ਸ਼੍ਰੀ ਰਾਮ ਸਰੂਪ ਅਣਖੀ, ਡਾ. ਰਤਨ ਸਿੰਘ ਜੱਗੀ, ਸ਼੍ਰੀ ਮੋਹਨਜੀਤ, ਸ਼੍ਰੀ ਪਰਮਿੰਦਰਜੀਤ ਅਤੇ ਪ੍ਰੋ. ਅਜਮੇਰ ਔਲਖ ਸ਼ਾਮਿਲ ਹਨ।
ਇਹ ਤਸਵੀਰਾਂ ਪੰਜਾਬ ਭਵਨ ਦੇ ਬੀ ਬਲਾਕ ਦੀ ਡਿਓੜੀ ਅਤੇ ਉੱਪਰਲੀਆਂ ਮੰਜ਼ਿਲਾਂ ਦੇ ਵਰਾਂਡਿਆਂ ਵਿੱਚ ਲਗਾਈਆਂ ਗਈਆਂ। ਸ੍ਰੀ ਰਜਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਭਵਨ ਦੇ ਕਰਮਚਾਰੀਆਂ ਵੱਲੋਂ ਇਹ ਕਾਰਜ ਭਾਸ਼ਾ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਅਤੇ ਡਿਪਟੀ ਡਾਇਰੈਕਟਰ ਸ੍ਰੀ ਆਲੋਕ ਚਾਵਲਾ ਦੀ ਨਿਗਰਾਨੀ ਵਿਚ ਕੀਤਾ ਗਿਆ। ਇਸ ਤੋਂ ਪਹਿਲਾਂ ਵਿਭਾਗ ਦੇ ਅਧਿਕਾਰੀਆਂ ਵੱਲੋਂ ਪ੍ਰਿੰਸੀਪਲ ਰੈਜੀਡੈਂਟ ਕਮਿਸ਼ਨਰ ਡਾ. ਐਸ ਕਰੁਣਾ ਰਾਜੂ ਨਾਲ ਮੁਲਾਕਾਤ ਕਰਕੇ ਪੰਜਾਬ ਭਵਨ ਵਿੱਚ ਪੰਜਾਬੀਅਤ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਦਰਸ਼ਿਤ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ। ਡਿਪਟੀ ਰੈਜੀਡੈਂਟ ਕਮਿਸ਼ਨਰ ਸ੍ਰੀਮਤੀ ਆਸਿਤਾ ਸ਼ਰਮਾ ਨੇ ਕਿਹਾ ਕਿ ਆਉਂਣ ਵਾਲੇ ਸਮੇਂ ਵਿੱਚ ਭਾਸ਼ਾ ਵਿਭਾਗ ਦੀ ਸਥਾਨਕ ਲਾਇਬਰੇਰੀ ਦੀ ਮੁਰੰਮਤ ਦਾ ਕੰਮ ਮੁਕੰਮਲ ਕਰਾ ਕੇ ਇਸ ਨੂੰ ਇਥੇ ਆਉਣ ਅਤੇ ਠਹਿਰਨ ਵਾਲੀਆਂ ਸ਼ਖ਼ਸੀਅਤਾਂ ਲਈ ਆਕਰਸ਼ਕ ਬਣਾਇਆ ਜਾਵੇਗਾ।

 

Have something to say? Post your comment

 
 
 
 

ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ

ਛੀਨਾ ਵੱਲੋਂ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ

ਛੱਤੀਸਗੜ੍ਹ ਦੇ ਰਾਏਪੁਰ ਸਥਿਤ ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਰਾਵਾਭਾਟਾ ਦੀ ਇਮਾਰਤ ਨਵੀਨੀਕਰਨ ਮਗਰੋਂ ਸੰਗਤ ਅਰਪਣ

ਸਰਕਾਰੀ ਗੱਡੀਆਂ ਵਿੱਚ 'ਚਿੱਟਾ' ਢੋਣ ਵਾਲੇ ਫ਼ਜ਼ੂਲਖ਼ਰਚੀ ਦਾ ਉਪਦੇਸ਼ ਨਾ ਦੇਣ- ਪੰਨੂ

ਲੋਕਾਂ ਦਾ ਭਗਵੰਤ ਸਿੰਘ ਮਾਨ ਸਰਕਾਰ ‘ਚ ਦ੍ਰਿੜ ਵਿਸ਼ਵਾਸ, ਜੋ ਨਿਡਰਤਾ ਨਾਲ ਨਸ਼ਾ ਤਸਕਰਾਂ ਨੂੰ ਕਾਬੂ ਕਰ ਰਹੀ-ਕੇਜਰੀਵਾਲ

ਖਾਲਸਾ ਯੂਨੀਵਰਸਿਟੀ ਵੱਲੋਂ ਫੋਟੋਗ੍ਰਾਫੀ ਵਰਕਸ਼ਾਪ ਕਰਵਾਈ ਗਈ

ਪੰਜਾਬ ਪੁਲਿਸ ਨੇ ਗੈਂਗਸਟਰ ਵਿਰੋਧੀ ਹੈਲਪਲਾਈਨ ਸ਼ੁਰੂ ਕੀਤੀ, 10 ਲੱਖ ਰੁਪਏ ਤੱਕ ਦੇ ਇਨਾਮ ਦਾ ਕੀਤਾ ਐਲਾਨ

ਪ੍ਰਧਾਨ ਮੰਤਰੀ ਮੋਦੀ ਅਧਿਆਤਮਿਕ ਹਨ, ਰਾਹੁਲ ਗਾਂਧੀ ਨੂੰ ਸਮਝਣਾ ਮੁਸ਼ਕਲ -ਨਵਜੋਤ ਕੌਰ ਸਿੱਧੂ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ- ਅਪਰਾਧਿਕ ਸ਼ਿਕਾਇਤ ਦਰਜ ਕਰਨ ਲਈ ਕਾਰਵਾਈ ਆਰੰਭੀ