ਪੰਜਾਬ

ਗੈਂਗਸਟਰਾਂ ’ਤੇ ਵਾਰ ਦਾ 28ਵਾਂ ਦਿਨ: ਪੰਜਾਬ ਪੁਲਿਸ ਨੇ 630 ਥਾਈਂ ਕੀਤੀ ਛਾਪੇਮਾਰੀ; 156 ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ | February 17, 2026 10:35 PM

ਚੰਡੀਗੜ੍ਹ- ’ਗੈਂਗਸਟਰਾਂ ਤੇ ਵਾਰ’ ਦੇ 28ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 630 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ 20 ਜਨਵਰੀ 2026 ਨੂੰ ਕੀਤੀ ਸੀ। ਜਿਸ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਮੁਹਿੰਮ ਦੇ 28ਵੇਂ ਦਿਨ ਪੁਲਿਸ ਟੀਮਾਂ ਨੇ 156 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ 9, 782 ਤੱਕ ਜਾ ਅੱਪੜੀ ਹੈ ।

ਇਸ ਤੋਂ ਇਲਾਵਾ, 88 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 190 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਨੂੰ353ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.1 ਕਿਲੋ ਹੈਰੋਇਨ, 92 ਕਿਲੋ ਭੁੱਕੀ, 720 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11, 400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ, ਸਿਰਫ 353 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 49, 974 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 55 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 
 
 
 

ਪੰਜਾਬ

ਸੁਖਬੀਰ ਬਾਦਲ ਨੇ ਕਾਦੀਆਂ ਤੋਂ ’ਪੰਜਾਬ ਬਚਾਓ ਮੁਹਿੰਮ ਦੀ ਸ਼ੁਰੂਆਤ ਕਰ ਕੇ 2027 ਲਈ ਅਕਾਲੀ ਦਲ ਦਾ ਚੋਣ ਬਿਗਲ ਵਜਾਇਆ

ਜਲੰਧਰ ਈਡੀ ਨੇ ਕਾਰਵਾਈ ਕਰਦਿਆਂ ਡਿਜੀਟਲ ਗ੍ਰਿਫ਼ਤਾਰੀ ਧੋਖਾਧੜੀ ਮਾਮਲੇ ਵਿੱਚ 1.76 ਕਰੋੜ ਰੁਪਏ ਦਾ ਬੈਂਕ ਬੈਲੇਂਸ ਜ਼ਬਤ ਕੀਤਾ

ਖੇਤੀਬਾੜੀ ਮੰਤਰੀ  ਖੁੱਡੀਆਂ ਨੇ 12 ਸਾਲਾਂ ਬਾਅਦ ਬੈਲ ਗੱਡੀਆਂ ਦੀਆਂ ਦੌੜਾਂ ਦੀ ਸ਼ੁਰੂਆਤ ਨਾਲ ਕਿਲਾ ਰਾਏਪੁਰ ਪੇਂਡੂ ਓਲੰਪਿਕ-2026 ਕੀਤਾ ਉਦਘਾਟਨ

ਮੈਗਾ ਫੈਸਟ ਦਾ ਉਦੇਸ਼ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨ ਲਈ ਸਿੱਖਿਆ ਸ਼ਾਸਤਰ ਨੂੰ ਨਵੀਨਤਾ ਨਾਲ ਜੋੜਨਾ ਹੈ: ਸਿੱਖਿਆ ਮੰਤਰੀ ਬੈਂਸ

ਫੋਰਟਿਸ ਹਸਪਤਾਲ ਮੁਹਾਲੀ ਨੂੰ ਬੰਬ ਰਾਹੀਂ ਨਿਸ਼ਾਨਾ ਬਣਾਉਣ ਵਾਲੀ ਈਮੇਲ ਨਿਕਲੀ ਅਫ਼ਵਾਹ

ਮਨਰੇਗਾ ਦੀ ਮੁੜ ਬਹਾਲੀ ਲਈ ਕਾਂਗਰਸ ਨੇ ਮਾਨਸਾ ਵਿੱਚ ‘ਮਨਰੇਗਾ ਬਚਾਓ ਸੰਗ੍ਰਾਮ’ ਤਹਿਤ ਵਿਸ਼ਾਲ ਰੈਲੀ ਕੀਤੀ

ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ 'ਚ  ਬਣੇਗਾ ਵਿਦਿਆਰਥਣਾਂ ਲਈ ਹੋਸਟਲ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ

ਦਿੱਲੀ ਸਥਿਤ ਪੰਜਾਬ ਭਵਨ ਵਿਖੇ ਲੱਗੀਆਂ 20 ਦਾਨਸ਼ਵਰਾਂ ਦੀਆਂ ਤਸਵੀਰਾਂ

ਛੀਨਾ ਵੱਲੋਂ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ