ਨਵੀਂ ਦਿੱਲੀ - ਕਲਗੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 20ਵੀਂ ਸਦੀ ਦੇ ਮਹਾਨ ਤਪੱਸਵੀ ਸ਼੍ਰੀਮਾਨ ਸੰਤ ਬਾਬਾ ਅਤਰ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਸੰਤ ਸਮਾਗਮ' 14 ਅਤੇ 15 ਫਰਵਰੀ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਨਵੀਂ ਦਿੱਲੀ ਵਿਖੇ ਕਰਵਾਏ ਗਏ । ਇਸ ਦੋ ਰੋਜ਼ਾ ਸਮਾਗਮ ਦੌਰਾਨ ਪ੍ਰਸਿੱਧ ਕਥਾਵਾਚਕ ਗਿਆਨੀ ਸਾਹਿਬ ਸਿੰਘ ਮਾਰਕੰਡਾ, ਗਿਆਨੀ ਹਰਪਾਲ ਸਿੰਘ ਫਤਿਹਗੜ੍ਹ ਸਾਹਿਬ, ਭਾਈ ਸੁਭਦੀਪ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਹਰਜੋਤ ਸਿੰਘ ਜਖਮੀ, ਭਾਈ ਅਮਨਦੀਪ ਸਿੰਘ, ਭਾਈ ਕਮਲਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਗੁਰਬਾਣੀ ਕੀਰਤਨ ਅਤੇ ਸ਼ਬਦ ਵੀਚਾਰ ਰਾਹੀਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ, ਉਥੇ ਨਾਲ ਹੀ ਅਨਾਹਦ ਬਾਣੀ ਜਥਾ ਬੜੂ ਸਾਹਿਬ, ਅਕਾਲ ਇੰਟਰਨੈਸ਼ਨਲ ਢਾਡੀ ਜਥਾ ਬੜੂ ਸਾਹਿਬ, ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਫਤਿਹਨਗਰ ਦਿੱਲੀ ਵੱਲੋਂ ਗੁਰਬਾਣੀ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਇਸ ਸਮਾਗਮ ਦੌਰਾਨ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਹਾਜ਼ਿਰੀ ਭਰ ਕਰ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ । ਸਮਾਗਮ ਦੇ ਅੰਤ 'ਚ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਵਲੋਂ ਸਮਾਗਮ ਦੌਰਾਨ ਪੁੱਜੇ ਕਥਾਵਾਚਕ, ਰਾਗੀ ਸਾਹਿਬਾਨ, ਸੰਤਾਂ-ਮਹਾਪੁਰਸ਼ਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਦਿੱਲੀ ਕਮੇਟੀ ਵਲੋਂ ਸਕੱਤਰ ਜਗਦੀਪ ਸਿੰਘ ਕਾਹਲੋਂ ਸਮੇਤ ਕਈ ਮੈਂਬਰਾਂ ਨੇ ਹਾਜ਼ਿਰੀ ਭਰ ਕੇ ਸੰਗਤਾਂ ਦੇ ਦਰਸ਼ਨ ਕੀਤੇ ਸਨ