ਨੈਸ਼ਨਲ

ਸੰਤ ਬਾਬਾ ਅਤਰ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਦਿੱਲੀ ਵਿਖੇ ਕਰਵਾਏ ਗਏ 'ਸੰਤ ਸਮਾਗਮ'

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | February 18, 2026 06:33 PM

ਨਵੀਂ ਦਿੱਲੀ - ਕਲਗੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 20ਵੀਂ ਸਦੀ ਦੇ ਮਹਾਨ ਤਪੱਸਵੀ ਸ਼੍ਰੀਮਾਨ ਸੰਤ ਬਾਬਾ ਅਤਰ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਸੰਤ ਸਮਾਗਮ' 14 ਅਤੇ 15 ਫਰਵਰੀ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਨਵੀਂ ਦਿੱਲੀ ਵਿਖੇ ਕਰਵਾਏ ਗਏ । ਇਸ ਦੋ ਰੋਜ਼ਾ ਸਮਾਗਮ ਦੌਰਾਨ ਪ੍ਰਸਿੱਧ ਕਥਾਵਾਚਕ ਗਿਆਨੀ ਸਾਹਿਬ ਸਿੰਘ ਮਾਰਕੰਡਾ, ਗਿਆਨੀ ਹਰਪਾਲ ਸਿੰਘ ਫਤਿਹਗੜ੍ਹ ਸਾਹਿਬ, ਭਾਈ ਸੁਭਦੀਪ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਹਰਜੋਤ ਸਿੰਘ ਜਖਮੀ, ਭਾਈ ਅਮਨਦੀਪ ਸਿੰਘ, ਭਾਈ ਕਮਲਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਗੁਰਬਾਣੀ ਕੀਰਤਨ ਅਤੇ ਸ਼ਬਦ ਵੀਚਾਰ ਰਾਹੀਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ, ਉਥੇ ਨਾਲ ਹੀ ਅਨਾਹਦ ਬਾਣੀ ਜਥਾ ਬੜੂ ਸਾਹਿਬ, ਅਕਾਲ ਇੰਟਰਨੈਸ਼ਨਲ ਢਾਡੀ ਜਥਾ ਬੜੂ ਸਾਹਿਬ, ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਫਤਿਹਨਗਰ ਦਿੱਲੀ ਵੱਲੋਂ ਗੁਰਬਾਣੀ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਇਸ ਸਮਾਗਮ ਦੌਰਾਨ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਹਾਜ਼ਿਰੀ ਭਰ ਕਰ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ । ਸਮਾਗਮ ਦੇ ਅੰਤ 'ਚ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਵਲੋਂ ਸਮਾਗਮ ਦੌਰਾਨ ਪੁੱਜੇ ਕਥਾਵਾਚਕ, ਰਾਗੀ ਸਾਹਿਬਾਨ, ਸੰਤਾਂ-ਮਹਾਪੁਰਸ਼ਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਦਿੱਲੀ ਕਮੇਟੀ ਵਲੋਂ ਸਕੱਤਰ ਜਗਦੀਪ ਸਿੰਘ ਕਾਹਲੋਂ ਸਮੇਤ ਕਈ ਮੈਂਬਰਾਂ ਨੇ ਹਾਜ਼ਿਰੀ ਭਰ ਕੇ ਸੰਗਤਾਂ ਦੇ ਦਰਸ਼ਨ ਕੀਤੇ ਸਨ

Have something to say? Post your comment

 
 
 
 

ਨੈਸ਼ਨਲ

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ’ਚ ਸਕਿੱਲ ਡਵੈਲਪਮੈਂਟ ਸੈਂਟਰ ਦਾ ਹੋਇਆ ਉਦਘਾਟਨ

ਜਗਦੀਸ਼ ਟਾਈਟਲਰ ਵਿਰੁੱਧ ਮਾਮਲੇ ਵਿੱਚ ਅਦਾਲਤ ਅੰਦਰ ਜੱਜ ਹਾਜਿਰ ਨਾ ਹੋਣ ਕਰਕੇ ਸੁਣਵਾਈ ਟਲੀ

ਚੀਨੀ ਰੋਬੋਟ ਕੁੱਤੇ ਦੇ ਵਿਵਾਦ 'ਤੇ ਰਾਹੁਲ ਗਾਂਧੀ: ਏਆਈ ਸੰਮੇਲਨ ਇੱਕ ਪੀਆਰ ਤਮਾਸ਼ਾ

ਨਸ਼ੀਲੀਆਂ ਵਸਤਾਂ ਦੇ ਵਪਾਰ, ਸਮੱਗਲਿੰਗ ਨੂੰ ਗੋਲੀ ਬੰਦੂਕ ਦੀ ਨੀਤੀ ਨਾਲ ਨਹੀ ਬਲਕਿ ਬੇਰੁਜਗਾਰੀ ਨੂੰ ਖਤਮ ਕਰਕੇ ਹੱਲ ਕੀਤਾ ਜਾਏ: ਮਾਨ

ਪ੍ਰਧਾਨ ਮੰਤਰੀ ਮੋਦੀ ਨੂੰ ਕਿਸਾਨ ਵਿਰੋਧੀ ਅਮਰੀਕੀ ਵਪਾਰ ਸਮਝੌਤੇ 'ਤੇ ਦਸਤਖਤ ਨਾ ਕਰਨ ਦੀ ਅਪੀਲ: ਸੰਯੁਕਤ ਕਿਸਾਨ ਮੋਰਚਾ

ਦਿੱਲੀ ਦੇ ਪੰਜਾਬ ਭਵਨ ਵਿਖੇ ਲੱਗੀਆਂ 20 ਦਾਨਸ਼ਵਰਾਂ ਦੀਆਂ ਤਸਵੀਰਾਂ

ਨੈਸ਼ਨਲ ਅਕਾਲੀ ਦਲ ਵਲੋਂ ਨਵੀਂ ਟੀਮ ਦਾ ਐਲਾਨ ਕਰਣ ਲਈ ਸਮੁੱਚੀ ਕਾਰਜਕਾਰਨੀ ਅਤੇ ਸਾਰੇ ਕੀਤੇ ਗਏ ਵਿੰਗ ਭੰਗ

ਗੁਰਦੁਆਰਾ ਹਾਂਡੀ ਸਾਹਿਬ ਵਿੱਚ ਬਣੇਗੀ ਰਿਹਾਇਸ਼, ਕਾਰ ਸੇਵਾ ਦਿੱਲੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਮਾਮਲਾ ਦਿੱਲੀ ਕਮੇਟੀ ਅਧੀਨ ਚਲਦੇ ਗੁਰੂ ਹਰਕਿਸ਼ਨ ਸਕੂਲਾਂ ਦੇ ਬਕਾਏ ਦਾ ਦਿੱਲੀ ਹਾਈ ਕੋਰਟ ਹੋਈ ਸਖ਼ਤ-ਵਿਕ ਸਕਦੀ ਹੈ ਕਮੇਟੀ ਦੀ ਜਾਇਦਾਦ

ਨਵੰਬਰ 1984 ਦੇ ਸਿੱਖ ਕਤਲੇਆਮ ਮਾਮਲੇਆਂ ਦੀ ਪੈਰਵੀ ਵਿਚ ਦਿੱਲੀ ਕਮੇਟੀ ਪ੍ਰਬੰਧਕ ਨਾਕਾਮਯਾਬ, ਕਮਲਨਾਥ ਦਾ ਮਾਮਲਾ 6 ਮਹੀਨੇ ਲਈ ਟਲਿਆ- ਵੀਰਜੀ