ਪੰਜਾਬ

ਕਿਸਾਨਾਂ ਦੇ ਮੁੱਦਿਆਂ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਲੋੜ

ਕੌਮੀ ਮਾਰਗ ਬਿਊਰੋ | February 18, 2026 06:39 PM

ਚੰਡੀਗੜ੍ਹ -ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਪੋਲੋ ਹਸਪਤਾਲ ਦੇ ਮਾਹਰ ਡਾਕਟਰਾਂ ਵੱਲੋਂ ਦਿੱਤੀ ਗਈ ਸਲਾਹ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਭਾਰਤ ਦੇ ਕਿਸਾਨਾਂ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਮਰੀਕਾ ਨਾਲ ਕੀਤੇ ਵਪਾਰਕ ਸਮਝੌਤੇ ਨਾਲ ਭਾਰਤੀ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਪ੍ਰਮੁੱਖ ਮੁੱਦਿਆਂ ਪ੍ਰਤੀ ਉਦਾਸੀਨਤਾ ਨਾਲ ਪੇਸ਼ ਆ ਰਹੀ ਹੈ ਜੋ ਕਿ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਹੈ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਭਾਰਤੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਅਸੀਂ ਇਸ ਵਪਾਰਕ ਸਮਝੌਤੇ ਵਿਰੁੱਧ ਆਵਾਜ਼ ਬੁਲੰਦ ਕਰਾਂਗੇ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਵਿਰੋਧ ਕਰਾਂਗੇ।

ਸ. ਸੰਧਵਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਪੋਲੋ ਹਸਪਤਾਲ ਦੇ ਡਾਕਟਰਾਂ ਦੀ ਸਲਾਹ ਅਨੁਸਾਰ ਆਯਾਤ ਕੀਤੇ ਸੇਬ ਭਾਰਤੀ ਸੇਬਾਂ ਨਾਲੋਂ ਘੱਟ ਪੌਸ਼ਟਿਕ ਹੁੰਦੇ ਹਨ ਕਿਉਂਕਿ ਇਹ ਲੰਬੇ ਸਮੇਂ ਤੱਕ ਸਟੋਰ ਕਰਨ ਅਤੇ ਆਵਾਜਾਈ ਦੌਰਾਨ 40-85 ਫ਼ੀਸਦ ਪੌਸ਼ਟਿਕ ਤੱਤ, ਖਾਸ ਕਰਕੇ ਵਿਟਾਮਿਨ ਸੀ ਗੁਆ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਸੇਬ ਦੇਖਣ ਨੂੰ ਚਮਕਦਾਰ ਹੁੰਦੇ ਹਨ ਪਰ ਇਹਨਾਂ ਦੀ ਗੁਣਵੱਤਾ ਘਟੀਆ ਦਰਜੇ ਦੀ ਹੁੰਦੀ ਹੈ। ਇਸ ਦੇ ਉਲਟ ਕਸ਼ਮੀਰੀ ਜਾਂ ਹਿਮਾਚਲੀ ਸੇਬ ਘੱਟ ਲਾਗਤ 'ਤੇ ਬਿਹਤਰ ਸਿਹਤ ਲਾਭ ਪ੍ਰਦਾਨ ਕਰ ਰਹੇ ਹਨ। ਆਯਾਤ ਕੀਤੇ ਸੇਬ ਘਰੇਲੂ ਸੇਬਾਂ ਨਾਲੋਂ ਘੱਟ ਪੌਸ਼ਟਿਕ ਹੁੰਦੇ ਹਨ। ਸਾਨੂੰ ਘਟੀਆ ਗੁਣਵੱਤਾ ਵਾਲੇ ਆਯਾਤ ਕੀਤੇ ਸੇਬਾਂ ਲਈ ਵੱਧ ਕੀਮਤ ਅਦਾ ਕਰਨੀ ਪੈਂਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਇਨ੍ਹਾਂ ਮੁੱਦਿਆਂ ‘ਤੇ ਗੰਭੀਰਤਾ ਨਾਲ ਵਿਚਾਰ ਕਰੇਗੀ ਅਤੇ ਜਲਦ ਹੀ ਇਨ੍ਹਾਂ ਦਾ ਹੱਲ ਕਰੇਗੀ।

Have something to say? Post your comment

 
 
 
 

ਪੰਜਾਬ

ਗਿਆਨੀ ਰਘਬੀਰ ਸਿੰਘ ਨੇ ਬਾਦਲ ਪਰਵਾਰ ਤੇ ਲਗਾਈ ਇਲਜਾਮਾਂ ਦੀ ਝੜੀ ,ਕਿਸੇ ਅਦਿੱਖ ਸ਼ਕਤੀ ਦੇ ਇਸ਼ਾਰੇ ਤੇ ਬੋਲ ਰਹੇ ਹਨ..??ਸ਼ੰਟੀ

ਗਿਆਨੀ ਰਘਬੀਰ ਸਿੰਘ ਵੱਲੋਂ ਦਿੱਤੇ ਬਿਆਨ `ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਦਿੱਤੀ ਪ੍ਰਤੀਕਿਰਿਆ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅੰਮ੍ਰਿਤਸਰ ਦੇ ਹਲਕਾ ਦੱਖਣੀ 'ਚ ਵਿੱਚ ਵਿਸ਼ਾਲ ਰੈਲੀ

ਮੁਢਲੀ ਸਿੱਖਿਆ ‘ਤੇ ਅਟਕੇ ਵਿਦਿਆਰਥੀਆਂ ਕਾਰਨ ਸਰਕਾਰੀ ਪ੍ਰਾਇਮਰੀ ਸਕੂਲ ਮਾਛੀਵਾੜਾ ਦੇ ਅਧਿਆਪਕਾਂ ‘ਤੇ ਕੀਤੀ ਕਾਰਵਾਈ : ਹਰਜੋਤ ਸਿੰਘ ਬੈਂਸ

ਸਮਾਜਿਕ ਸੁਰੱਖਿਆ ਸਕੀਮਾਂ ਹੇਠ ਜਨਵਰੀ 2026 ਤੱਕ ₹5,748 ਕਰੋੜ ਤੋਂ ਵੱਧ ਦੀ ਰਕਮ ਜਾਰੀ: ਡਾ. ਬਲਜੀਤ ਕੌਰ

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਗਿਆਨੀ ਰਘਬੀਰ ਸਿੰਘ ਨੇ ਬਹੁਤ ਵੱਡੇ ਖੁਲਾਸੇ ਕੀਤੇ ਹਨ, ਇਸ ਲਈ ਗੁਰਦੁਆਰਿਆਂ ਨੂੰ ਬਾਦਲਾਂ ਤੋਂ ਮੁਕਤ ਕਰਵਾਉਣਾ ਵੱਡੀ ਲੜਾਈ ਹੈ: ਸੇਖਵਾਂ

ਸੁਖਬੀਰ ਬਾਦਲ ਨੇ ਕਾਦੀਆਂ ਤੋਂ ’ਪੰਜਾਬ ਬਚਾਓ ਮੁਹਿੰਮ ਦੀ ਸ਼ੁਰੂਆਤ ਕਰ ਕੇ 2027 ਲਈ ਅਕਾਲੀ ਦਲ ਦਾ ਚੋਣ ਬਿਗਲ ਵਜਾਇਆ

ਜਲੰਧਰ ਈਡੀ ਨੇ ਕਾਰਵਾਈ ਕਰਦਿਆਂ ਡਿਜੀਟਲ ਗ੍ਰਿਫ਼ਤਾਰੀ ਧੋਖਾਧੜੀ ਮਾਮਲੇ ਵਿੱਚ 1.76 ਕਰੋੜ ਰੁਪਏ ਦਾ ਬੈਂਕ ਬੈਲੇਂਸ ਜ਼ਬਤ ਕੀਤਾ

ਖੇਤੀਬਾੜੀ ਮੰਤਰੀ  ਖੁੱਡੀਆਂ ਨੇ 12 ਸਾਲਾਂ ਬਾਅਦ ਬੈਲ ਗੱਡੀਆਂ ਦੀਆਂ ਦੌੜਾਂ ਦੀ ਸ਼ੁਰੂਆਤ ਨਾਲ ਕਿਲਾ ਰਾਏਪੁਰ ਪੇਂਡੂ ਓਲੰਪਿਕ-2026 ਕੀਤਾ ਉਦਘਾਟਨ