ਪੰਜਾਬ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅੰਮ੍ਰਿਤਸਰ ਦੇ ਹਲਕਾ ਦੱਖਣੀ 'ਚ ਵਿੱਚ ਵਿਸ਼ਾਲ ਰੈਲੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | February 18, 2026 06:47 PM


ਅੰਮ੍ਰਿਤਸਰ- ਅੰਮ੍ਰਿਤਸਰ ਦੇ ਹਲਕਾ ਦੱਖਣੀ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਸਰਪੰਚ ਬਲਜੀਤ ਸਿੰਘ ਜੀ ਚਾਟੀਵਿੰਡ ਦੀ ਅਗਵਾਈ ਵਿੱਚ ਇਕ ਵਿਸ਼ਾਲ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਉਚੇਚੇ ਤੌਰ ਤੇ ਪਹੁੰਚੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਤੋਂ ਇਲਾਵਾ ਭਾਈ ਹਰਭਜਨ ਸਿੰਘ ਤੁੜ, ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਪਰਮਜੀਤ ਸਿੰਘ ਜੌਹਲ, ਭਾਈ ਦਲਜੀਤ ਸਿੰਘ ਜਵੰਦਾ, ਭਾਈ ਹਰਜੀਤ ਸਿੰਘ ਲਾਲਾਨੰਗਲ, ਭਾਈ ਸੁਖਦੇਵ ਸਿੰਘ ਕਾਦੀਆਂ, ਭਾਈ ਭੁਪਿੰਦਰ ਸਿੰਘ ਗੱਦਲੀ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਦਯਾ ਸਿੰਘ, ਭਾਈ ਸਵਰਨ ਸਿੰਘ ਗੋਲਡਨ, ਭਾਈ ਸੁਖਬੀਰ ਸਿੰਘ ਵਲਟੋਹਾ, ਬਾਬਾ ਬਿਬੇਕ ਸਿੰਘ ਜੀ, ਭਾਈ ਸਕੱਤਰ ਸਿੰਘ ਪੰਡੋਰੀ, ਡਾਕਟਰ ਸੁਖਵਿੰਦਰ ਕੌਰ ਕੰਗ, ਭਾਈ ਬਲਦੇਵ ਸਿੰਘ ਜੱਲੂਪੁਰ, ਜਗਤਾਰ ਸਿੰਘ ਰਾਜੂ, ਬਲਵਿੰਦਰ ਸਿੰਘ ਬਿੱਲਾ, ਪ੍ਰਭਜੀਤ ਸਿੰਘ, ਸੁਰਿੰਦਰਪਾਲ ਸਿੰਘ, ਮਾਸਟਰ ਸੰਤੋਖ ਸਿੰਘ, ਪ੍ਰਗਟ ਸਿੰਘ ਮਾਹਲ, ਮੇਜਰ ਸਿੰਘ ਚਾਟੀਵਿੰਡ, ਡਾ. ਧਨਵੰਤ ਸਿੰਘ, ਜਥੇਦਾਰ ਕੁਲਵਿੰਦਰ ਸਿੰਘ ਵਡਾਲੀ, ਭਾਈ ਮਹਿੰਦਰਪਾਲ ਸਿੰਘ ਤੁੰਗ, ਜਥੇਦਾਰ ਹਰਪ੍ਰੀਤ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਵੱਲੋਂ ਸੰਬੋਧਨ ਕੀਤਾ ਗਿਆ ਅਤੇ ਬਾਪੂ ਤਰਸੇਮ ਸਿੰਘ ਜੀ ਨੇ ਬੋਲਦਿਆਂ ਹੋਇਆਂ ਕਿਹਾ ਕਿ ਪੰਜਾਬ ਅੱਜ ਨਸ਼ਿਆਂ, ਬੇਰੁਜ਼ਗਾਰੀ, ਕਿਸਾਨੀ ਸੰਕਟ ਅਤੇ ਸਰਕਾਰੀ ਧੱਕੇਸ਼ਾਹੀ ਕਾਰਨ ਗੰਭੀਰ ਹਾਲਾਤਾਂ ਵਿੱਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਂਮ ਰਹੀ ਹੈ ਅਤੇ ਸਿਰਫ਼ ਇਸ਼ਤਿਹਾਰਬਾਜ਼ੀ ਰਾਹੀਂ ਹਕੀਕਤ ਨੂੰ ਲੁਕਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਉਨ੍ਹਾਂ ਨੂੰ ਕੇਸਾਂ ਅਤੇ ਦਬਾਅ ਦੀ ਰਾਜਨੀਤੀ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ ਦੀ ਲੋਕਪ੍ਰਿਯਤਾ ਤੋਂ ਡਰ ਕੇ ਸਰਕਾਰਾਂ ਵੱਲੋਂ ਝੂਠੇ ਮਾਮਲੇ ਬਣਾਕੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਪੰਜਾਬ ਦੀ ਜਨਤਾ ਹੁਣ ਸਭ ਕੁਝ ਸਮਝ ਚੁੱਕੀ ਹੈ। ਲੋਕਾਂ ਦਾ ਉੱਭਰਦਾ ਸਮਰਥਨ ਇਸ ਗੱਲ ਦਾ ਸਬੂਤ ਹੈ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਅੱਜ ਪੰਜਾਬ ਦੀ ਅਸਲ ਪੰਥਕ ਅਤੇ ਲੋਕਧਾਰਾ ਦੀ ਨੁਮਾਇੰਦਗੀ ਕਰ ਰਿਹਾ ਹੈ। ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਦੀ ਹਾਜ਼ਰੀ ਨੇ ਸਾਬਤ ਕਰ ਦਿੱਤਾ ਕਿ ਪਾਰਟੀ ਦਾ ਆਧਾਰ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ। ਲੋਕਾਂ ਨੇ ਨਸ਼ਾ ਮੁਕਤ ਪੰਜਾਬ, ਇਨਸਾਫ਼ ਅਤੇ ਪੰਥਕ ਹਿੱਤਾਂ ਲਈ ਡੱਟ ਕੇ ਸੰਘਰਸ਼ ਕਰਨ ਦਾ ਸੰਕਲਪ ਲਿਆ। ਪਾਰਟੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੀ ਅਸਲੀ ਤਾਕਤ ਲੋਕ ਹਨ ਅਤੇ ਲੋਕਾਂ ਦੀ ਆਵਾਜ਼ ਨੂੰ ਕਿਸੇ ਵੀ ਕੀਮਤ ‘ਤੇ ਦਬਾਇਆ ਨਹੀਂ ਜਾ ਸਕਦਾ। ਅੰਤ ਵਿੱਚ ਸ੍ਰ ਬਲਜੀਤ ਸਿੰਘ ਚਾਟੀਵਿੰਡ ਨੇ ਪਹੁੰਚੀ ਸਮੂਹ ਲੀਡਰਸ਼ਿਪ ਅਤੇ ਸੰਗਤ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਸਾਰੇ ਆਗੂਆਂ ਨੇ ਇਕਜੁੱਟਤਾ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਦੀ ਚੜ੍ਹਦੀ ਕਲਾ, ਪੰਥਕ ਹੋਂਦ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਲੜਾਈ ਜਾਰੀ ਰਹੇਗੀ।

Have something to say? Post your comment

 
 
 
 

ਪੰਜਾਬ

ਬਾਦਲ ਪਰਿਵਾਰ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਕਮੇਟੀ ਭ੍ਰਿਸ਼ਟਾਚਾਰ ਦੇ ਗੜ੍ਹ ਵਿੱਚ ਬਦਲ ਗਈ: ਜਥੇਦਾਰ ਰਘਬੀਰ ਸਿੰਘ

ਹਰਬਰਿੰਦਰ  ਕਤਲ ਮਾਮਲਾ: ਮੁੱਖ ਮੰਤਰੀ  ਨੇ ਡੀਜੀਪੀ ਪੰਜਾਬ ਤੋਂ ਲਿਆ ਕਤਲ ਦਾ ਜਾਇਜ਼ਾ, ਕਿਹਾ ਅਧਿਕਾਰੀਆਂ ਦੀ ਜਵਾਬਦੇਹੀ ਕੀਤੀ ਜਾਵੇਗੀ ਤੈਅ

ਐਸਜੀਪੀਸੀ ਤੇ ਅਕਾਲੀ ਦਲ ਵਿੱਚ ਹੋ ਰਿਹਾ ਕੰਮ ਸ਼ਰਮਨਾਕ, ਪੁਛਿਆ- ਗੁਰੂ ਮਹਾਰਾਜ ਦੇ ਹੱਥ-ਲਿਖਤ ਸਰੂਪ ਕਿੱਥੇ ਗਏ? ਨਿੱਝਰ

ਗਿਆਨੀ ਰਘਬੀਰ ਸਿੰਘ ਨੇ ਬਾਦਲ ਪਰਵਾਰ ਤੇ ਲਗਾਈ ਇਲਜਾਮਾਂ ਦੀ ਝੜੀ ,ਕਿਸੇ ਅਦਿੱਖ ਸ਼ਕਤੀ ਦੇ ਇਸ਼ਾਰੇ ਤੇ ਬੋਲ ਰਹੇ ਹਨ..??ਸ਼ੰਟੀ

ਗਿਆਨੀ ਰਘਬੀਰ ਸਿੰਘ ਵੱਲੋਂ ਦਿੱਤੇ ਬਿਆਨ `ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਦਿੱਤੀ ਪ੍ਰਤੀਕਿਰਿਆ

ਮੁਢਲੀ ਸਿੱਖਿਆ ‘ਤੇ ਅਟਕੇ ਵਿਦਿਆਰਥੀਆਂ ਕਾਰਨ ਸਰਕਾਰੀ ਪ੍ਰਾਇਮਰੀ ਸਕੂਲ ਮਾਛੀਵਾੜਾ ਦੇ ਅਧਿਆਪਕਾਂ ‘ਤੇ ਕੀਤੀ ਕਾਰਵਾਈ : ਹਰਜੋਤ ਸਿੰਘ ਬੈਂਸ

ਕਿਸਾਨਾਂ ਦੇ ਮੁੱਦਿਆਂ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਲੋੜ- ਕੁਲਤਾਰ ਸਿੰਘ ਸੰਧਵਾਂ

ਸਮਾਜਿਕ ਸੁਰੱਖਿਆ ਸਕੀਮਾਂ ਹੇਠ ਜਨਵਰੀ 2026 ਤੱਕ ₹5,748 ਕਰੋੜ ਤੋਂ ਵੱਧ ਦੀ ਰਕਮ ਜਾਰੀ: ਡਾ. ਬਲਜੀਤ ਕੌਰ

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਗਿਆਨੀ ਰਘਬੀਰ ਸਿੰਘ ਨੇ ਬਹੁਤ ਵੱਡੇ ਖੁਲਾਸੇ ਕੀਤੇ ਹਨ, ਇਸ ਲਈ ਗੁਰਦੁਆਰਿਆਂ ਨੂੰ ਬਾਦਲਾਂ ਤੋਂ ਮੁਕਤ ਕਰਵਾਉਣਾ ਵੱਡੀ ਲੜਾਈ ਹੈ: ਸੇਖਵਾਂ