ਪੰਜਾਬ

ਹਰਬਰਿੰਦਰ  ਕਤਲ ਮਾਮਲਾ: ਮੁੱਖ ਮੰਤਰੀ  ਨੇ ਡੀਜੀਪੀ ਪੰਜਾਬ ਤੋਂ ਲਿਆ ਕਤਲ ਦਾ ਜਾਇਜ਼ਾ, ਕਿਹਾ ਅਧਿਕਾਰੀਆਂ ਦੀ ਜਵਾਬਦੇਹੀ ਕੀਤੀ ਜਾਵੇਗੀ ਤੈਅ

ਕੌਮੀ ਮਾਰਗ ਬਿਊਰੋ | February 18, 2026 09:34 PM

ਤਰਨ ਤਾਰਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰਬਰਿੰਦਰ ਸਿੰਘ ਦੇ ਕਤਲ ਦੀ ਜਾਂਚ ਦਾ ਨਿੱਜੀ ਤੌਰ ’ਤੇ ਜਾਇਜ਼ਾ ਲੈਣ ਪਿੱਛੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ, ਤਰਨ ਤਾਰਨ ਸੁਰੇਂਦਰ ਲਾਂਬਾ ਨੂੰ ਹਦਾਇਤ ਕੀਤੀ ਹੈ ਕਿ ਉਹ ਜਾਂਚ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਛੇਤੀ ਤੋਂ ਛੇਤੀ ਦੋਸ਼ੀਆਂ ਨੂੰ ਨਿਆਂ ਦੇ ਘੇਰੇ ਵਿੱਚ ਲਿਆਂਦਾ ਜਾਵੇ।

ਜਾਣਕਾਰੀ ਅਨੁਸਾਰ ਪੀੜਤ ਹਰਬਰਿੰਦਰ ਸਿੰਘ ਨੂੰ, ਸਰਹਾਲੀ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਸਿੱਧੂ ਫਾਰਮ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ ਅਤੇ ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ ਸੀ। ਮੌਕੇ ’ਤੇ ਮੌਜੂਦ ਇੱਕ ਹੋਰ ਵਿਅਕਤੀ ਨੇ ਹਮਲਾਵਰਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਗੋਲੀਬਾਰੀ ਦੌਰਾਨ ਉਸਦੀ ਲੱਤ ’ਤੇ ਗੋਲੀ ਲੱਗੀ ਅਤੇ ਉਹ ਇਸ ਸਮੇਂ ਜ਼ੇਰੇ-ਇਲਾਜ ਹੈ।

ਘਟਨਾ ਦੀ ਜਵਾਬਦੇਹੀ ਤੈਅ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਡੀ.ਐਸ.ਪੀ. ਪੱਟੀ, ਜਗਬੀਰ ਸਿੰਘ ਅਤੇ ਐਸ.ਐਚ.ਓ. ਸਰਹਾਲੀ , ਗੁਰਵਿੰਦਰ ਸਿੰਘ ਨੂੰ ਬਣਦੀ ਇਹਤਿਆਤੀ ਪੁਲਿਸ ਕਾਰਵਾਈ ਨਾ ਕਰਨ ਦੇ ਚਲਦਿਆਂ ਮੁਅੱਤਲ ਕਰ ਦਿੱਤਾ ਗਿਆ ਹੈ।


ਡੀਜੀਪੀ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੀ ਵੀ ਪੁਸ਼ਟੀ ਕੀਤੀ।

ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਅੱਗੇ ਦੱਸਿਆ ਕਿ ਹੁਣ ਤੱਕ ਕੀਤੀ ਗਈ ਜਾਂਚ ਦੇ ਆਧਾਰ ’ਤੇ ਇਸ ਮਾਮਲੇ ਵਿੱਚ ਧਮਕੀ ਜਾਂ ਜਬਰਨ ਵਸੂਲੀ ਆਦਿ ਨਾਲ ਸਬੰਧਤ ਕੋਈ ਵੀ ਪਹਿਲੂ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਮੁੱਢਲੀ ਪੁੱਛਗਿੱਛ ਤੋਂ ਜਾਪਦਾ ਹੈ ਕਿ ਨਿੱਜੀ ਦੁਸ਼ਮਣੀ ਜਾਂ ਬਦਲਾਖ਼ੋਰੀ ਵਾਰਦਾਤ ਦਾ ਸੰਭਾਵੀ ਕਾਰਨ ਹੋ ਸਕਦੀ ਹੈ।

ਐਸ.ਐਸ.ਪੀ. ਨੇ ਪੁਸ਼ਟੀ ਕਰਦਿਆਂ ਕਿਹਾ ਕਿ ਮਾਮਲੇ ਦੀ ਵਿਗਿਆਨਕ ਅਤੇ ਤਕਨੀਕੀ ਢੰਗ ਨਾਲ ਜਾਂਚ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਵੱਖ-ਵੱਖ ਅਧਿਕਾਰੀਆਂ ਦੀ ਨਿਗਰਾਨੀ ਹੇਠ ਸੀਸੀਟੀਵੀ ਵਿਸ਼ਲੇਸ਼ਣ ਲਈ ਚਾਰ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਇੱਕ ਟੀਮ, ਐਫ.ਐਸ.ਐਲ. ਟੀਮ ਦੇ ਨਾਲ ਮੌਕਾ-ਏ-ਵਾਰਦਾਤ ਦੀ ਜਾਂਚ ਕਰ ਰਹੀ ਹੈ।
ਐਸ.ਐਸ.ਪੀ. ਨੇ ਅੱਗੇ ਕਿਹਾ, ‘‘ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਅਸੀਂ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਵਾਂਗੇ।’’

Have something to say? Post your comment

 
 
 
 

ਪੰਜਾਬ

ਬਾਦਲ ਪਰਿਵਾਰ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਕਮੇਟੀ ਭ੍ਰਿਸ਼ਟਾਚਾਰ ਦੇ ਗੜ੍ਹ ਵਿੱਚ ਬਦਲ ਗਈ: ਜਥੇਦਾਰ ਰਘਬੀਰ ਸਿੰਘ

ਐਸਜੀਪੀਸੀ ਤੇ ਅਕਾਲੀ ਦਲ ਵਿੱਚ ਹੋ ਰਿਹਾ ਕੰਮ ਸ਼ਰਮਨਾਕ, ਪੁਛਿਆ- ਗੁਰੂ ਮਹਾਰਾਜ ਦੇ ਹੱਥ-ਲਿਖਤ ਸਰੂਪ ਕਿੱਥੇ ਗਏ? ਨਿੱਝਰ

ਗਿਆਨੀ ਰਘਬੀਰ ਸਿੰਘ ਨੇ ਬਾਦਲ ਪਰਵਾਰ ਤੇ ਲਗਾਈ ਇਲਜਾਮਾਂ ਦੀ ਝੜੀ ,ਕਿਸੇ ਅਦਿੱਖ ਸ਼ਕਤੀ ਦੇ ਇਸ਼ਾਰੇ ਤੇ ਬੋਲ ਰਹੇ ਹਨ..??ਸ਼ੰਟੀ

ਗਿਆਨੀ ਰਘਬੀਰ ਸਿੰਘ ਵੱਲੋਂ ਦਿੱਤੇ ਬਿਆਨ `ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਦਿੱਤੀ ਪ੍ਰਤੀਕਿਰਿਆ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅੰਮ੍ਰਿਤਸਰ ਦੇ ਹਲਕਾ ਦੱਖਣੀ 'ਚ ਵਿੱਚ ਵਿਸ਼ਾਲ ਰੈਲੀ

ਮੁਢਲੀ ਸਿੱਖਿਆ ‘ਤੇ ਅਟਕੇ ਵਿਦਿਆਰਥੀਆਂ ਕਾਰਨ ਸਰਕਾਰੀ ਪ੍ਰਾਇਮਰੀ ਸਕੂਲ ਮਾਛੀਵਾੜਾ ਦੇ ਅਧਿਆਪਕਾਂ ‘ਤੇ ਕੀਤੀ ਕਾਰਵਾਈ : ਹਰਜੋਤ ਸਿੰਘ ਬੈਂਸ

ਕਿਸਾਨਾਂ ਦੇ ਮੁੱਦਿਆਂ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਲੋੜ- ਕੁਲਤਾਰ ਸਿੰਘ ਸੰਧਵਾਂ

ਸਮਾਜਿਕ ਸੁਰੱਖਿਆ ਸਕੀਮਾਂ ਹੇਠ ਜਨਵਰੀ 2026 ਤੱਕ ₹5,748 ਕਰੋੜ ਤੋਂ ਵੱਧ ਦੀ ਰਕਮ ਜਾਰੀ: ਡਾ. ਬਲਜੀਤ ਕੌਰ

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਗਿਆਨੀ ਰਘਬੀਰ ਸਿੰਘ ਨੇ ਬਹੁਤ ਵੱਡੇ ਖੁਲਾਸੇ ਕੀਤੇ ਹਨ, ਇਸ ਲਈ ਗੁਰਦੁਆਰਿਆਂ ਨੂੰ ਬਾਦਲਾਂ ਤੋਂ ਮੁਕਤ ਕਰਵਾਉਣਾ ਵੱਡੀ ਲੜਾਈ ਹੈ: ਸੇਖਵਾਂ