ਪੰਜਾਬ

ਮੌਕਿਆਂ ਦੀ ਧਰਤੀ ਕੈਨੇਡਾ ਵਿਚ ਸਿੱਖ ਬਹੁਤ ਤਰੱਕੀ ਕਰ ਰਹੇ ਹਨ : ਗਿਲ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | February 19, 2026 07:24 PM

ਅੰਮ੍ਰਿਤਸਰ - ਕੈਨੇਡਾ ਦੇ ਟਰਾਂਟੋ ਤੋ ਮੈਂਬਰ ਪਾਰਲੀਮੈਂਟ ਸ੍ਰੀ ਅਮਰਜੀਤ ਸਿੰਘ ਗਿਲ ਨੇ ਅੱਜ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਪੱਤਰਕਾਰਾਂ ਨਾਲ ਗਲ ਕਰਦਿਆਂ ਸ੍ਰੀ ਗਿੱਲ ਨੇ ਕਿਹਾ ਕਿ ਗੁਰੂ ਘਰ ਆ ਕੇ ਮਨ ਨੂੰ ਬਹੁਤ ਸ਼ਾਤੀ ਮਿਲੀ ਹੈ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਪ੍ਰਧਾਨ ਸਾਹਿਬ ਅਤੇ ਵਖ ਵਖ ਅਧਿਕਾਰੀਆਂ ਨਾਲ ਮੁਲਾਕਾਤ ਵੀ ਹੋਈ ਹੈ ਅਤੇ ਅਸੀ ਸਿੱਖ ਕੌਮ ਦੀ ਚੜ੍ਹਦੀ ਕਲਾ ਬਾਰੇ ਵਿਚਾਰ ਸਾਂਝੇ ਕੀਤੇ ਹਨ। ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਸ਼ੋ੍ਰਮਣੀ ਕਮੇਟੀ ਅਤੇ ਵਿਦੇਸ਼ੀ ਗੁਰਦੁਆਰਾ ਕਮੇਟੀਆਂ ਵਿਚਾਲੇ ਤਾਲਮੇਲ ਹੋਰ ਮਜ਼ਬੂਤ ਹੋਵੇਗਾ ਜਿਸ ਨਾਲ ਸਿੱਖੀ ਦਾ ਪ੍ਰਚਾਰ ਵਧੇਗਾ। ਉਨਾਂ ਕੈਨੇਡਾ ਨੂੰ ਮੌਕਿਆਂ ਦੀ ਧਰਤੀ ਦੱਸਦਿਆਂ ਕਿਹਾ ਕਿ ਉੱਥੇ ਸਿੱਖ ਬਹੁਤ ਤਰੱਕੀ ਕਰ ਰਹੇ ਹਨ। ਨੌਜਵਾਨਾਂ ਨੂੰ ਸੰਦੇਸ਼ ਦਿੰਦਿਆਂ ਉਨਾਂ ਕਿਹਾ ਕਿ ਉਹ ਹਮੇਸ਼ਾ ਯੂਥ ਦੇ ਹੱਕਾਂ ਦੇ ਮੁਦਈ ਰਹੇ ਹਨ ਅਤੇ ਚਾਹੁੰਦੇ ਹਨ ਕਿ ਨੌਜਵਾਨ ਮਿਹਨਤ ਕਰਕੇ ਆਪਣਾ ਭਵਿੱਖ ਉੱਜਵਲ ਬਣਾਉਣ। ਇਸ ਮੌਕੇ ਉਨ੍ਹਾਂ ਦੇ ਨਾਲ ਆਏ ਸੀਨੀਅਰ ਅਕਾਲੀ ਸ੍ਰ ਉਪਕਾਰ ਸਿੰਘ ਸੰਧੂ ਨੇ ਕਿਹਾ ਕਿ ਇਹ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਵਿਦੇਸ਼ੀ ਧਰਤੀ ਤੇ ਸਾਡੇ ਸਿੱਖ ਭਰਾ ਸਿਆਸੀ ਨੁਮਾਇੰਦਗੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕੈਨੇਡਾ ਦੀ ਪਾਰਲੀਮੈਂਟ ਵਿੱਚ ਸਿੱਖਾਂ ਦੀ ਵੱਡੀ ਗਿਣਤੀ ਹੈ, ਜੋ ਪੰਜਾਬੀਆਂ ਲਈ ਫ਼ਖ਼ਰ ਦਾ ਵਿਸ਼ਾ ਹੈ।ਸ੍ਰ ਸੰਧੂ ਨੇ ਨਿਊਜ਼ੀਲੈਂਡ ਅਤੇ ਹੋਰ ਥਾਵਾਂ ਤੇ ਵਾਪਰੀਆਂ ਕੁਝ ਸ਼ਰਾਰਤੀ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੁਝ ਲੋਕ ਪ੍ਰੋਗਰਾਮਾਂ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰਦੇ ਹਨ, ਪਰ ਸਿੱਖ ਸੰਗਤ ਅਤੇ ਪੁਲਿਸ ਦੇ ਸਹਿਯੋਗ ਨਾਲ ਸਭ ਕੁਝ ਸ਼ਾਂਤੀਪੂਰਵਕ ਨੇਪਰੇ ਚੜ੍ਹਦਾ ਹੈ।

Have something to say? Post your comment

 
 
 
 

ਪੰਜਾਬ

ਪੰਜਾਬ ਸਕੱਤਰੇਤ ਨੂੰ ਬੰਬ ਦੀ ਧਮਕੀ ਮਿਲੀ, ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ

ਤਣਾਅ-ਮੁਕਤ ਪ੍ਰੀਖਿਆ ਨੂੰ ਯਕੀਨੀ ਬਣਾਉਣ ਲਈ 2,804 ਕੇਂਦਰ ਇੱਕ ਇੱਕ ਵਿਦਿਆਰਥੀ ਲਈ ਕੀਤੇ ਸਥਾਪਤ: ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਨੇ ਸੁਰੱਖਿਅਤ ਵਪਾਰਕ ਮਾਹੌਲ ਯਕੀਨੀ ਬਣਾਉਣ ਲਈ ਪੁਲਿਸ ਅਤੇ ਵਪਾਰੀਆਂ ਦੇ ਤਾਲਮੇਲ ਨੂੰ ਮਜ਼ਬੂਤ ਕੀਤਾ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ

ਬਾਦਲ ਪਰਿਵਾਰ ਨੇ ਐਸਜੀਪੀਸੀ ਨੂੰ ਭ੍ਰਿਸ਼ਟਾਚਾਰ ਦਾ ਅੱਡਾ ਬਣਾਇਆ, ਗੁਰੂ ਦੀ ਗੋਲਕ ਤੇ ਲੰਗਰ ਦੀ ਕਣਕ ਤੱਕ ਨਹੀਂ ਛੱਡੀ: ਤਲਬੀਰ ਸਿੰਘ ਗਿੱਲ

ਪਿਛਲੀਆਂ ਸਰਕਾਰਾਂ ਨੇ ਬੈਲ ਗੱਡੀਆਂ ਦੀਆਂ ਦੌੜਾਂ ਤੇ ਲਗਾਈ ਰੋਕ ਅਸੀਂ ਕਾਨੂੰਨ ਸੋਧ ਕੇ ਕੀਤਾ ਮੁੜ ਸ਼ੁਰੂ- ਮੁੱਖ ਮੰਤਰੀ ਭਗਵੰਤ ਮਾਨ

72 ਘੰਟਿਆਂ ਵਿੱਚ ਲਗਾਏ ਦੋਸ਼ਾਂ ਨੂੰ ਸਿੱਧ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਜਾਰੀ ਕੀਤਾ ਨੋਟਿਸ ਜਥੇਦਾਰ ਰਘਬੀਰ ਸਿੰਘ ਨੂੰ

ਪੁਲਿਸ ਜਬਰ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਵਲੋਂ ਜ਼ੋਰਦਾਰ ਵਿਰੋਧ ਪ੍ਰਦਰਸ਼ਨ

ਗੁਰਦੁਆਰਾ ਸਾਹਿਬ ਦੀ ਜਮੀਨ ਵੇਚਣ ਦੇ ਮਾਮਲੇ ਵਿੱਚ ਸਬੂਤ ਹੋਲੇ ਮਹੱਲੇ ਤੋਂ ਬਾਅਦ ਦੇ ਦਿਆਂਗੇ- ਗਿਆਨੀ ਹਰਪ੍ਰੀਤ ਸਿੰਘ