BREAKING NEWS
ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ ਜਦੋਂ ਪੰਜਾਬ ਨੂੰ ਇੱਕ ਮਜ਼ਬੂਤ ​​ਆਵਾਜ਼ ਦੀ ਲੋੜ ਸੀ, ਲੋਕਾਂ ਦੇ ਹੱਕਾਂ 'ਤੇ ਚੁੱਪ ਰਹਿਣਾ 'ਆਪ' ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ: ਅਮਨ ਅਰੋੜਾਜਾਖੜ ਸਾਹਿਬ ਅਤੇ ਭਾਜਪਾ ਨੂੰ ਇਸ ਗੱਲ ਦੀ ਤਕਲੀਫ਼ ਹੈ ਕਿ ਪੰਜਾਬ ਵਿੱਚ ਆਮ ਘਰਾਂ ਦੇ ਧੀਆਂ-ਪੁੱਤਾਂ ਦੀ ਸਰਕਾਰ ਕਿਵੇਂ ਬਣ ਗਈ: ਪੰਨੂਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀਕੇਜਰੀਵਾਲ ਨੇ ਗੁਜਰਾਤ ਦੇ ਸੀਐਮ ਨੂੰ ਚਿੱਠੀ ਲਿਖ ਕੇ ਮਿਲਣ ਦਾ ਮੰਗਿਆ ਸਮਾਂਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਸਾਰ

ਸਰੀ ਵਿੱਚ 21 ਫਰਵਰੀ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜਾ: ਬਲਵੰਤ ਸਿੰਘ ਸੰਘੇੜਾ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | February 19, 2026 09:01 PM

ਸਰੀ- ਪਿਛਲੇ 30 ਸਾਲਾਂ ਤੋਂ ਕੈਨੇਡਾ ਵਿੱਚ ਪੰਜਾਬੀ ਮਾਂ-ਬੋਲੀ ਦੀ ਪ੍ਰਫੁੱਲਤਾ ਲਈ ਨਿਰੰਤਰ ਯਤਨਸ਼ੀਲ ਸੰਸਥਾ 'ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ' (ਪਲੀਅ) ਵੱਲੋਂ ਇਸ ਸਾਲ ਵੀ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਬਹੁਤ ਹੀ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵਿਸ਼ੇਸ਼ ਸਮਾਗਮ 21 ਫਰਵਰੀ, ਦਿਨ ਸ਼ਨੀਵਾਰ ਨੂੰ ਤਾਜ ਪਾਰਕ ਕਨਵੈਨਸ਼ਨ ਸੈਂਟਰ (8580-132 ਸਟ੍ਰੀਟ) ਸਰੀ ਵਿਖੇ ਕਰਵਾਇਆ ਜਾ ਰਿਹਾ ਹੈ।

ਇਹ ਜਾਣਕਾਰੀ ਦਿੰਦਿਆਂ ਪਲੀਅ ਦੇ ਪ੍ਰਧਾਨ ਬਲਵੰਤ ਸਿੰਘ ਸੰਘੇੜਾ ਨੇ ਕਿਹਾ ਹੈ ਕਿ ਪੰਜਾਬੀ ਪ੍ਰੇਮੀਆਂ ਲਈ ਇਹ ਬਹੁਤ ਹੀ ਮਹੱਤਵਪੂਰਨ ਸਮਾਗਮ ਹੋਵੇਗਾ ਜੋ ਕਿ ਦੀਪਕ ਬਿਨਿੰਗ ਫਾਊਂਡੇਸ਼ਨ ਅਤੇ ਤਾਜ ਪਾਰਕ ਕਨਵੈਨਸ਼ਨ ਸੈਂਟਰ ਦੇ ਸਹਿਯੋਗ ਨਾਲ ਦੁਪਹਿਰ 12:30 ਵਜੇ ਤੋਂ 3:00 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਬੀ.ਸੀ. ਦੇ ਪੋਸਟ ਸੈਕੰਡਰੀ ਐਜੂਕੇਸ਼ਨ ਮੰਤਰੀ ਜੈਸੀ ਸੁੰਨੜ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਸਾਬਕਾ ਆਰ.ਸੀ.ਐਮ.ਪੀ. ਅਫਸਰ ਅਤੇ ਸਤਿਕਾਰਯੋਗ ਸੈਨੇਟਰ ਬਲਤੇਜ ਸਿੰਘ ਢਿੱਲੋਂ ਵੀ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਮਾਂ-ਬੋਲੀ ਪੰਜਾਬੀ ਪ੍ਰਤੀ ਆਪਣੇ ਤਜਰਬੇ ਸਾਂਝੇ ਕਰਨਗੇ। ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਵਿਦਿਆਰਥੀ ਪੰਜਾਬੀ ਵਿੱਚ ਭਾਸ਼ਣ, ਕਵਿਤਾਵਾਂ ਅਤੇ ਗੀਤ ਪੇਸ਼ ਕਰਕੇ ਇਸ ਸਮਾਗਮ ਦੀ ਸ਼ਾਨ ਵਧਾਉਣਗੇ।

ਪਲੀਅ ਦੇ ਪ੍ਰਧਾਨ ਬਲਵੰਤ ਸਿੰਘ ਸੰਘੇੜਾ ਵੱਲੋਂ ਸਮੁੱਚੀ ਕਮਿਊਨਿਟੀ ਨੂੰ ਇਸ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ ਤਾਂ ਜੋ ਆਪਣੀ ਮਾਂ-ਬੋਲੀ ਪੰਜਾਬੀ ਦੇ ਮਾਣ-ਸਤਿਕਾਰ ਨੂੰ ਹੋਰ ਵੀ ਵਧਾਇਆ ਜਾ ਸਕੇ।

Have something to say? Post your comment

 
 
 
 

ਸੰਸਾਰ

ਟਰੰਪ ਨੇ ਫਿਰ ਈਰਾਨ ਨੂੰ ਧਮਕੀ ਦਿੰਦੇ ਹੋਏ ਕਿਹਾ, "ਮੰਗਲਵਾਰ ਨੂੰ ਹੋਰਮੁਜ਼ ਖੋਲ੍ਹੋ ਜਾਂ ਤਬਾਹੀ ਦਾ ਸਾਹਮਣਾ ਕਰੋ

ਟਰੰਪ ਦੀ ਹੋਰਮੁਜ਼ ਬਾਰੇ ਧਮਕੀ, ਕਿਹਾ, "ਜੇ ਤੁਸੀਂ ਪਾਲਣਾ ਨਹੀਂ ਕੀਤੀ, ਤਾਂ 48 ਘੰਟਿਆਂ ਵਿੱਚ ਤਬਾਹੀ ਹੋਵੇਗੀ

ਈਰਾਨ ਨੇ ਐਫ15 ਦੇ ਬਾਅਦ ਅਮਰੀਕਾ ਏ 10 ਲੜਾਕੂ ਜਹਾਜ਼ ਨੂੰ ਮਾਰ ਸੁੱਟਿਆ, ਲਾਪਤਾ ਪਾਇਲਟ ਦੀ ਭਾਲ ਜਾਰੀ

ਟਰੰਪ ਈਰਾਨ ਨਾਲ ਜੰਗ ਖਤਮ ਕਰਨ ਲਈ ਤਿਆਰ ਹਨ - ਅਮਰੀਕੀ ਮੀਡੀਆ

ਈਰਾਨ ਨਾਲ ਤਣਾਅ ਦੇ ਵਿਚਕਾਰ, ਟਰੰਪ ਨੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਆਸਿਫ ਮੁਨੀਰ ਨਾਲ ਕੀਤੀ ਫ਼ੋਨ 'ਤੇ ਗੱਲਬਾਤ

ਟਰੰਪ ਦੇ ਹਮਲੇ ਰੋਕਣ ਦੇ ਐਲਾਨ 'ਤੇ ਬਾਜ਼ਾਰਾਂ ਦੀ ਪ੍ਰਤੀਕਿਰਿਆ, ਤੇਲ ਦੀਆਂ ਕੀਮਤਾਂ ਡਿੱਗੀਆਂ

ਈਰਾਨ ਨੇ ਖੇਤਰੀ ਸੁਰੱਖਿਆ ਢਾਂਚਾ ਬਣਾਉਣ ਦਾ ਪ੍ਰਸਤਾਵ ਰੱਖਿਆ, ਯੁੱਧ ਖਤਮ ਕਰਨ ਲਈ ਸ਼ਰਤਾਂ ਦੁਹਰਾਈਆਂ

ਕਤਰ ਵਿੱਚ ਹੋਏ ਹਮਲੇ ਤੋਂ ਗੁੱਸੇ ਵਿੱਚ ਆਏ ਟਰੰਪ ਨੇ ਈਰਾਨ ਵਿਰੁੱਧ ਤਬਾਹੀ ਦੀ ਚੇਤਾਵਨੀ

ਟਰੰਪ ਨੇ ਸਹਿਯੋਗੀਆਂ ਦੇ ਢੁੱਲਮੁਲ ਰਵੱਈਏ ਤੇ ਸਾਧਿਆ ਨਿਸ਼ਾਨਾ

ਈਰਾਨੀ ਰਾਸ਼ਟਰਪਤੀ ਨੇ ਨਾਗਰਿਕਾਂ ਨੂੰ 84 ਮਲਾਹਾਂ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ