ਪੰਜਾਬ

ਬਾਦਲ ਪਰਿਵਾਰ ਨੇ ਐਸਜੀਪੀਸੀ ਨੂੰ ਭ੍ਰਿਸ਼ਟਾਚਾਰ ਦਾ ਅੱਡਾ ਬਣਾਇਆ, ਗੁਰੂ ਦੀ ਗੋਲਕ ਤੇ ਲੰਗਰ ਦੀ ਕਣਕ ਤੱਕ ਨਹੀਂ ਛੱਡੀ: ਤਲਬੀਰ ਸਿੰਘ ਗਿੱਲ

ਕੌਮੀ ਮਾਰਗ ਬਿਊਰੋ | February 19, 2026 09:19 PM

ਚੰਡੀਗੜ੍ਹ-ਆਮ ਆਦਮੀ ਪਾਰਟੀ ਦੇ ਆਗੂ ਅਤੇ ਹਲਕਾ ਮਜੀਠਾ ਦੇ ਇੰਚਾਰਜ ਸਰਦਾਰ ਤਲਬੀਰ ਸਿੰਘ ਗਿੱਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਦੀ ਕਾਰਜਪ੍ਰਣਾਲੀ ਅਤੇ ਇਸ ਵਿੱਚ ਬਾਦਲ ਪਰਿਵਾਰ ਦੀ ਦਖ਼ਲਅੰਦਾਜ਼ੀ 'ਤੇ ਤਿੱਖਾ ਹਮਲਾ ਕੀਤਾ ਹੈ। ਗਿੱਲ ਨੇ ਕਿਹਾ ਕਿ ਸਿੱਖਾਂ ਦੀ ਸਰਵਉੱਚ ਸੰਸਥਾ ਅੱਜ ਭ੍ਰਿਸ਼ਟਾਚਾਰ ਦਾ ਗੜ੍ਹ ਬਣ ਚੁੱਕੀ ਹੈ ਅਤੇ ਇਸ ਦੇ ਪਿੱਛੇ ਸਿੱਧੇ ਤੌਰ 'ਤੇ ਬਾਦਲ ਪਰਿਵਾਰ ਦਾ ਹੱਥ ਹੈ।

ਤਲਬੀਰ ਸਿੰਘ ਗਿੱਲ ਨੇ ਗੁਰਦੁਆਰਾ ਸ਼੍ਰੀ ਅੰਬ ਸਾਹਿਬ ਦੀ ਜ਼ਮੀਨ ਵੇਚੇ ਜਾਣ ਦੇ ਮਾਮਲੇ 'ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਮੰਨਣਾ ਮੁਸ਼ਕਲ ਹੈ ਕਿ ਇਕ ਮਾਮੂਲੀ ਮੈਨੇਜਰ ਬਿਨਾਂ ਕਿਸੇ ਪ੍ਰਭਾਵਸ਼ਾਲੀ ਸਿਆਸੀ ਸਰਪ੍ਰਸਤੀ ਦੇ ਇੰਨਾ ਵੱਡਾ ਘੁਟਾਲਾ ਕਿਵੇਂ ਕਰ ਸਕਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੈਨੇਜਰ ਤਾਂ ਸਿਰਫ਼ ਇਕ ਮੋਹਰਾ ਹੈ, ਅਸਲੀ ਖੇਡ ਪਿੱਛੇ ਬੈਠੇ 'ਆਕਾ' ਖੇਡ ਰਹੇ ਹਨ। ਗਿੱਲ ਨੇ ਖ਼ਦਸ਼ਾ ਪ੍ਰਗਟਾਇਆ ਕਿ ਐਸਜੀਪੀਸੀ ਦੀਆਂ ਕੀਮਤੀ ਜਾਇਦਾਦਾਂ ਨੂੰ ਵੇਚ ਕੇ ਆਉਣ ਵਾਲੀਆਂ ਚੋਣਾਂ ਲਈ ਫੰਡ ਇਕੱਠਾ ਕੀਤਾ ਜਾ ਰਿਹਾ ਹੈ, ਤਾਂ ਜੋ ਬਾਦਲ ਦਲ ਆਪਣੀ ਸਿਆਸੀ ਜ਼ਮੀਨ ਬਚਾ ਸਕੇ।

ਗਿਆਨੀ ਰਘਬੀਰ ਸਿੰਘ ਜੀ ਦੇ ਹਾਲੀਆ ਬਿਆਨ ਦਾ ਹਵਾਲਾ ਦਿੰਦਿਆਂ ਗਿੱਲ ਨੇ ਕਿਹਾ ਕਿ ਇਹ ਸੁਣ ਕੇ ਦੁਖ ਹੁੰਦਾ ਹੈ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ 5-5 ਲੱਖ ਰੁਪਏ ਵਿੱਚ ਵੇਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਵੱਲੋਂ ਕਰੋੜਾਂ ਦੇ ਰਾਸ਼ਨ ਘੁਟਾਲੇ ਅਤੇ ਪਾਠਾਂ ਦੀ ਵਿਕਰੀ ਦੇ ਕੀਤੇ ਖੁਲਾਸੇ ਤੋਂ ਬਾਅਦ ਐਸਜੀਪੀਸੀ ਪ੍ਰਧਾਨ ਧਾਮੀ ਸਾਹਿਬ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਗਿੱਲ ਨੇ ਕਿਹਾ ਕਿ ਧਾਮੀ ਸਾਹਿਬ ਇਨ੍ਹਾਂ ਘੁਟਾਲਿਆਂ ਨੂੰ 'ਛੋਟੇ-ਮੋਟੇ' ਦੱਸ ਕੇ ਗੁਰੂ ਦੀ ਗੋਲਕ ਲੁੱਟਣ ਵਾਲਿਆਂ ਨੂੰ ਬਚਾ ਰਹੇ ਹਨ।

ਗਿੱਲ ਨੇ ਸਿੱਧੇ ਤੌਰ 'ਤੇ ਸੁਖਬੀਰ ਬਾਦਲ ਅਤੇ ਮਜੀਠੀਆ ਨੂੰ ਸਵਾਲ ਕੀਤਾ ਕਿ ਜੇਕਰ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਵਉੱਚ ਮੰਨਦੇ ਹਨ, ਤਾਂ 90 ਲੱਖ ਰੁਪਏ ਦੇ ਇਸ਼ਤਿਹਾਰਾਂ ਦੇ ਪੈਸੇ ਜਮ੍ਹਾਂ ਕਰਾਉਣ ਦੀ ਰਸੀਦ ਸੰਗਤ ਨੂੰ ਕਿਉਂ ਨਹੀਂ ਦਿਖਾਉਂਦੇ? ਉਨ੍ਹਾਂ ਕਿਹਾ ਕਿ ਹੁਕਮਨਾਮਾ ਹੋਣ ਦੇ ਬਾਵਜੂਦ ਪੈਸੇ ਜਮ੍ਹਾਂ ਨਾ ਕਰਵਾਉਣਾ ਸਾਬਤ ਕਰਦਾ ਹੈ ਕਿ ਉਹ ਅਕਾਲ ਤਖ਼ਤ ਸਾਹਿਬ ਦੇ ਭਗੌੜੇ ਅਤੇ ਦੋਸ਼ੀ ਹਨ। ਅਕਾਲੀ ਦਲ ਅਤੇ ਐਸਜੀਪੀਸੀ ਸਿਰਫ਼ ਆਪਣੀਆਂ ਜੇਬਾਂ ਭਰਨ ਵਾਲੇ ਚਾਟੂਕਾਰਾਂ ਨੂੰ ਹੀ ਮੈਨੇਜਰ ਅਤੇ ਸਕੱਤਰ ਦੇ ਅਹੁਦਿਆਂ 'ਤੇ ਦੇਖਣਾ ਚਾਹੁੰਦੇ ਹਨ। ਉਨ੍ਹਾਂ ਨੇ ਇਕ ਸਕੱਤਰ ਤੋਂ 85 ਵਿਭਾਗ ਵਾਪਸ ਲੈਣ ਦੇ ਡਰਾਮੇ ਨੂੰ ਮਹਿਜ਼ ਇਕ ਢੋਂਗ ਕਰਾਰ ਦਿੱਤਾ।

ਗਿੱਲ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਐਸਜੀਪੀਸੀ ਦੇ ਕੁਝ ਖ਼ਾਸ ਮੈਂਬਰਾਂ ਨੇ ਗੁਰਦੁਆਰਿਆਂ ਦੀਆਂ ਜ਼ਮੀਨਾਂ 'ਤੇ ਕਬਜ਼ੇ ਕੀਤੇ ਹੋਏ ਹਨ। ਹੱਦ ਤਾਂ ਉਦੋਂ ਹੋ ਗਈ ਜਦੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਲਈ ਸੰਗਤ ਵੱਲੋਂ ਭੇਜੀ ਗਈ ਕਣਕ ਨੂੰ ਵੇਚ ਕੇ ਇਕ ਖ਼ਾਸ ਮੈਂਬਰ ਡਕਾਰ ਗਿਆ ਅਤੇ ਦੋ ਸਾਲ ਤੱਕ ਉਸ ਦੇ ਪੈਸੇ ਨਹੀਂ ਦਿੱਤੇ। ਉਨ੍ਹਾਂ ਕਿਹਾ ਕਿ ਜੋ ਲੋਕ ਗੁਰੂ ਦੇ ਲੰਗਰ ਦੀ ਕਣਕ ਖਾ ਸਕਦੇ ਹਨ, ਉਨ੍ਹਾਂ ਤੋਂ ਪੰਥ ਦੀ ਭਲਾਈ ਦੀ ਉਮੀਦ ਰੱਖਣੀ ਬੇਕਾਰ ਹੈ।

ਤਲਬੀਰ ਸਿੰਘ ਗਿੱਲ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਸੁਖਬੀਰ ਬਾਦਲ ਅਤੇ ਮਜੀਠੀਆ ਚਾਹੇ ਕਿੰਨੀਆਂ ਵੀ ਰੈਲੀਆਂ ਕਰ ਲੈਣ ਜਾਂ ਮੁਆਫ਼ੀਨਾਮੇ ਲਿਖ ਲੈਣ, ਪਰ ਹੁਣ ਅਕਾਲ ਪੁਰਖ ਅਤੇ ਗੁਰੂ ਦੀ ਸੰਗਤ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰੇਗੀ। ਉਨ੍ਹਾਂ ਐਸਜੀਪੀਸੀ ਦੇ ਇਮਾਨਦਾਰ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਇਸ ਭ੍ਰਿਸ਼ਟਾਚਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਅਤੇ ਸੰਸਥਾ ਦੀ ਮਰਯਾਦਾ ਨੂੰ ਬਚਾਉਣ।

Have something to say? Post your comment

 
 
 
 

ਪੰਜਾਬ

ਪੰਜਾਬ ਸਕੱਤਰੇਤ ਨੂੰ ਬੰਬ ਦੀ ਧਮਕੀ ਮਿਲੀ, ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ

ਤਣਾਅ-ਮੁਕਤ ਪ੍ਰੀਖਿਆ ਨੂੰ ਯਕੀਨੀ ਬਣਾਉਣ ਲਈ 2,804 ਕੇਂਦਰ ਇੱਕ ਇੱਕ ਵਿਦਿਆਰਥੀ ਲਈ ਕੀਤੇ ਸਥਾਪਤ: ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਨੇ ਸੁਰੱਖਿਅਤ ਵਪਾਰਕ ਮਾਹੌਲ ਯਕੀਨੀ ਬਣਾਉਣ ਲਈ ਪੁਲਿਸ ਅਤੇ ਵਪਾਰੀਆਂ ਦੇ ਤਾਲਮੇਲ ਨੂੰ ਮਜ਼ਬੂਤ ਕੀਤਾ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ

ਪਿਛਲੀਆਂ ਸਰਕਾਰਾਂ ਨੇ ਬੈਲ ਗੱਡੀਆਂ ਦੀਆਂ ਦੌੜਾਂ ਤੇ ਲਗਾਈ ਰੋਕ ਅਸੀਂ ਕਾਨੂੰਨ ਸੋਧ ਕੇ ਕੀਤਾ ਮੁੜ ਸ਼ੁਰੂ- ਮੁੱਖ ਮੰਤਰੀ ਭਗਵੰਤ ਮਾਨ

72 ਘੰਟਿਆਂ ਵਿੱਚ ਲਗਾਏ ਦੋਸ਼ਾਂ ਨੂੰ ਸਿੱਧ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਜਾਰੀ ਕੀਤਾ ਨੋਟਿਸ ਜਥੇਦਾਰ ਰਘਬੀਰ ਸਿੰਘ ਨੂੰ

ਪੁਲਿਸ ਜਬਰ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਵਲੋਂ ਜ਼ੋਰਦਾਰ ਵਿਰੋਧ ਪ੍ਰਦਰਸ਼ਨ

ਮੌਕਿਆਂ ਦੀ ਧਰਤੀ ਕੈਨੇਡਾ ਵਿਚ ਸਿੱਖ ਬਹੁਤ ਤਰੱਕੀ ਕਰ ਰਹੇ ਹਨ : ਗਿਲ

ਗੁਰਦੁਆਰਾ ਸਾਹਿਬ ਦੀ ਜਮੀਨ ਵੇਚਣ ਦੇ ਮਾਮਲੇ ਵਿੱਚ ਸਬੂਤ ਹੋਲੇ ਮਹੱਲੇ ਤੋਂ ਬਾਅਦ ਦੇ ਦਿਆਂਗੇ- ਗਿਆਨੀ ਹਰਪ੍ਰੀਤ ਸਿੰਘ