ਪੰਜਾਬ

ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ

ਸੰਜੀਵ ਜਿੰਦਲ /ਕੌਮੀ ਮਾਰਗ ਬਿਊਰੋ | February 19, 2026 09:23 PM

ਮਾਨਸਾ- ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੇਂਦਰੀ ਬੋਰਡ ਸੈਕੰਡਰੀ ਸਿੱਖਿਆ, ਨਵੀਂ ਦਿੱਲੀ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਲਈ ਜ਼ਿਲ੍ਹਾ ਮਾਨਸਾ ਵਿਚ ਨਿਰਧਾਰਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਹੁਕਮ ਵਿਚ ਕਿਹਾ ਗਿਆ ਹੈ ਕਿ ਕੇਂਦਰੀ ਬੋਰਡ ਸੈਕੰਡਰੀ ਸਿੱਖਿਆ, ਨਵੀਂ ਦਿੱਲੀ ਵੱਲੋਂ ਪ੍ਰਾਪਤ ਪੱਤਰ ਅਨੁਸਾਰ ਦੇਸ਼ ਭਰ ਵਿਚ 17 ਫਰਵਰੀ ਤੋਂ 11 ਅਪ੍ਰੈਲ, 2026 ਤੱਕ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਵੱਖ ਵੱਖ ਸਕੂਲਾਂ ਵਿਚ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਮਾਨਸਾ ਵਿਖੇ ਐਸ.ਡੀ.ਕੇ.ਐੱਲ. ਡੀ.ਏ.ਵੀ. ਸੇਨਟੇਨਰੀ ਪਬਲਿਕ ਸਕੂਲ, ਵਾਟਰ ਵਰਕਸ ਰੋਡ, ਮਾਨਸਾ, ਲਾਲਾ ਅਰਜਣ ਦਾਸ ਮੈਮੋਰੀਅਲ ਡੀ.ਏ.ਵੀ. ਪਬਲਿਕ ਸਕੂਲ, ਬੁਢਲਾਡਾ, ਮੀਰਾ ਪਬਲਿਕ ਸਕੂਲ, ਮਾਨਸਾ ਰੋਡ ਸਰਦੂਲੇਵਾਲਾ, ਬਾਲ ਵਾਟਿਕਾ ਪਬਲਿਕ ਸਕੂਲ, ਟਿੱਬੀ ਹਰੀ ਸਿੰਘ, ਸ੍ਰੀ ਚੇਤੰਨਯਾ ਟੈਕਨੋ ਸਕੂਲ, ਨੰਗਲ ਖੁਰਦ, ਸਿਰਸਾ ਰੋਡ ਮਾਨਸਾ, ਸਰਵਹਿੱਤਕਾਰੀ ਵਿੱਦਿਆ ਮੰਦਰ, ਮੂਲਾ ਸਿੰਘ ਵਾਲਾ ਰੋਡ, ਭੀਖੀ, ਆਤਮਾ ਰਾਮ ਮੈਮੋਰੀਅਲ ਕਾਨਵੈਂਟ ਸਕੂਲ, ਵਾਟਰ ਵਰਕਸ ਰੋਡ ਬਰੇਟਾ, ਸ. ਚੇਤਨ ਸਿੰਘ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ, ਜਵਾਹਰਕੇ ਰੋਡ, ਮਾਨਸਾ ਅਤੇ ਐੱਨ.ਆਰ.ਐੱਮ. ਹੋਲੀ ਹਾਰਟ ਕਾਨਵੈਂਟ ਸਕੂਲ, ਬੁਢਲਾਡਾ ਪ੍ਰੀਖਿਆ ਕੇਂਦਰ ਨਿਰਧਾਰਤ ਕੀਤੇ ਗਏ ਹਨ।

ਪ੍ਰੀਖਿਆ ਕੇਂਦਰਾਂ ਦੇ ਵਿਚ ਅਣਉਚਿੱਤ ਸਾਧਨਾਂ ਦੇ ਪ੍ਰਯੋਗ ਹੋਣ, ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸ਼ਰਾਰਤੀ ਅਨਸਰਾਂ ਦੇ ਇਕੱਠੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਜਿਸ ਨਾਲ ਉਨ੍ਹਾਂ ਵੱਲੋਂ ਪ਼੍ਰੀਖਿਆ ਕੇਂਦਰਾਂ ਵਿਚ ਪ੍ਰੀਖਿਆ ਦੀ ਪਵਿੱਤਰਤਾ ਅਤੇ ਅਨੁਸ਼ਾਸਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ।

ਇਸ ਲਈ ਉਕਤ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ/ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣਾ, ਕਿਸੇ ਵੀ ਵਿਅਕਤੀ ਵੱਲੋਂ ਨਾਅਰੇ ਲਗਾਉਣਾ ਅਤੇ ਕਾਨੂੰਨ ਤੇ ਵਿਵਸਥਾ ਵਿਚ ਨੁਕਸੇ ਅਮਨ ਪੈਦਾ ਕਰਨ 'ਤੇ ਮਨਾਹੀ ਰਹੇਗੀ।

Have something to say? Post your comment

 
 
 
 

ਪੰਜਾਬ

ਪੰਜਾਬ ਸਕੱਤਰੇਤ ਨੂੰ ਬੰਬ ਦੀ ਧਮਕੀ ਮਿਲੀ, ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ

ਤਣਾਅ-ਮੁਕਤ ਪ੍ਰੀਖਿਆ ਨੂੰ ਯਕੀਨੀ ਬਣਾਉਣ ਲਈ 2,804 ਕੇਂਦਰ ਇੱਕ ਇੱਕ ਵਿਦਿਆਰਥੀ ਲਈ ਕੀਤੇ ਸਥਾਪਤ: ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਨੇ ਸੁਰੱਖਿਅਤ ਵਪਾਰਕ ਮਾਹੌਲ ਯਕੀਨੀ ਬਣਾਉਣ ਲਈ ਪੁਲਿਸ ਅਤੇ ਵਪਾਰੀਆਂ ਦੇ ਤਾਲਮੇਲ ਨੂੰ ਮਜ਼ਬੂਤ ਕੀਤਾ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਬਾਦਲ ਪਰਿਵਾਰ ਨੇ ਐਸਜੀਪੀਸੀ ਨੂੰ ਭ੍ਰਿਸ਼ਟਾਚਾਰ ਦਾ ਅੱਡਾ ਬਣਾਇਆ, ਗੁਰੂ ਦੀ ਗੋਲਕ ਤੇ ਲੰਗਰ ਦੀ ਕਣਕ ਤੱਕ ਨਹੀਂ ਛੱਡੀ: ਤਲਬੀਰ ਸਿੰਘ ਗਿੱਲ

ਪਿਛਲੀਆਂ ਸਰਕਾਰਾਂ ਨੇ ਬੈਲ ਗੱਡੀਆਂ ਦੀਆਂ ਦੌੜਾਂ ਤੇ ਲਗਾਈ ਰੋਕ ਅਸੀਂ ਕਾਨੂੰਨ ਸੋਧ ਕੇ ਕੀਤਾ ਮੁੜ ਸ਼ੁਰੂ- ਮੁੱਖ ਮੰਤਰੀ ਭਗਵੰਤ ਮਾਨ

72 ਘੰਟਿਆਂ ਵਿੱਚ ਲਗਾਏ ਦੋਸ਼ਾਂ ਨੂੰ ਸਿੱਧ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਜਾਰੀ ਕੀਤਾ ਨੋਟਿਸ ਜਥੇਦਾਰ ਰਘਬੀਰ ਸਿੰਘ ਨੂੰ

ਪੁਲਿਸ ਜਬਰ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਵਲੋਂ ਜ਼ੋਰਦਾਰ ਵਿਰੋਧ ਪ੍ਰਦਰਸ਼ਨ

ਮੌਕਿਆਂ ਦੀ ਧਰਤੀ ਕੈਨੇਡਾ ਵਿਚ ਸਿੱਖ ਬਹੁਤ ਤਰੱਕੀ ਕਰ ਰਹੇ ਹਨ : ਗਿਲ

ਗੁਰਦੁਆਰਾ ਸਾਹਿਬ ਦੀ ਜਮੀਨ ਵੇਚਣ ਦੇ ਮਾਮਲੇ ਵਿੱਚ ਸਬੂਤ ਹੋਲੇ ਮਹੱਲੇ ਤੋਂ ਬਾਅਦ ਦੇ ਦਿਆਂਗੇ- ਗਿਆਨੀ ਹਰਪ੍ਰੀਤ ਸਿੰਘ