ਨਵੀਂ ਦਿੱਲੀ-ਫਰਾਂਸ ਦੇ ਰਾਸ਼ਟਰਪਤੀ ਐਮੂਨਲ ਮੈਕਰੋਲ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਫਰਾਂਸ ਦੇ ਰਾਸ਼ਟਰਪਤੀ ਐਮੂਨਲ ਮੈਕਰੋਨ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਹਨਾਂ ਕਿਹਾ ਕਿ ਰਾਸ਼ਟਰਪਤੀ ਨੇ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਉਸ ਸਮੇਂ ਗੁਰੂ ਘਰ ਵਿਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਜਦੋਂ ਕੀਰਤਨੀ ਜੱਥੇ ਗੁਰੂ ਕੀ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰ ਰਹੇ ਸਨ। ਉਹਨਾਂ ਕਿਹਾ ਕਿ ਕੁਝ ਲੋਕ ਜਾਣ ਬੁੱਝ ਕੇ ਅਜਿਹਾ ਕੂੜ ਪ੍ਰਚਾਰ ਕਰ ਰਹੇ ਹਨ ਕਿ ਕੋਈ ਰਸਤਾ ਬੰਦ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਹੈ ਤੇ ਉਹ ਸਪਸ਼ਟ ਕਰਨਾ ਚਾਹੁੰਦੇ ਹਨ ਕਿ ਜਦੋਂ ਵੀ ਕੋਈ ਵੀ ਵੀ ਆਈ ਪੀ ਆਉਂਦੇ ਹਨ ਤਾਂ ਕਿਸੇ ਵੀ ਤਰੀਕੇ ਕੋਈ ਰਸਤਾ ਬੰਦ ਨਹੀਂ ਕੀਤਾ ਜਾਂਦਾ। ਉਹਨਾਂ ਨੇ ਸੰਗਤਾਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਫਿਰ ਤੋਂ ਵਿਸ਼ਵਾਸ ਦੁਆਇਆ ਕਿ ਕਮੇਟੀ ਹਰ ਤਰੀਕੇ ਤੇ ਹਰ ਸਹਿਯੋਗ ਵਾਸਤੇ ਸੰਗਤਾਂ ਦੇ ਸਹਿਯੋਗ ਲਈ ਹਾਜ਼ਰ ਹੈ ਤੇ ਇਸ ਵਿਚ ਕੋਈ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।