ਨੈਸ਼ਨਲ

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਖੁਦ ਨੂੰ ਬਾਦਲ ਪਰਿਵਾਰ ਦਾ ਬੁਲਾਰਾ ਕੀਤਾ ਸਾਬਤ: ਦਿੱਲੀ ਗੁਰਦੁਆਰਾ ਕਮੇਟੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | February 20, 2026 09:13 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਿਲਾਫ ਲਗਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰਨ ਤੋਂ ਪਹਿਲਾਂ ਹੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ 72 ਘੰਟਿਆਂ ਦਾ ਨੋਟਿਸ ਜਾਰੀ ਕਰਕੇ ਆਪਣੇ ਆਪ ਨੂੰ ਬਾਦਲ ਪਰਿਵਾਰ ਦਾ ਬੁਲਾਰਾ ਸਾਬਤ ਕਰ ਦਿੱਤਾ ਹੈ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਐਡਵੋਕੇਟ ਧਾਮੀ ਨੇ ਗਿਆਨੀ ਰਘਬੀਰ ਸਿੰਘ ਵੱਲੋਂ ਲਗਾਏ ਗੰਭੀਰ ਦੋਸ਼ਾਂ ਦੀ ਜਾਂਚ ਦੇ ਹੁਕਮ ਦੇਣ ਦੀ ਥਾਂ ਸਿੱਧੇ ਤੌਰ ’ਤੇ ਬਾਦਲ ਪਰਿਵਾਰ ਦੇ ਬੁਲਾਰੇ ਵਜੋਂ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਅਤੇ ਗੁਰਦੁਆਰਾ ਭੱਠਾ ਸਾਹਿਬ ਰੋਪੜ ਦੀਆਂ ਜ਼ਮੀਨਾਂ ਦੀ ਵੇਚ ਖਰੀਦ ਵਿਚ ਹੋਏ ਵੱਡੇ ਘਪਲੇ ਦਾ ਸੱਚ ਸੰਗਤਾਂ ਸਾਹਮਣੇ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਜਦੋਂ ਵੀ ਸ਼੍ਰੋਮਣੀ ਕਮੇਟੀ ਨੇ ਕੋਈ ਜ਼ਮੀਨ ਵੇਚਣੀ ਹੋਵੇ ਤਾਂ ਉਸਨੂੰ ਆਪਣੇ ਹੀ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚ ਦਿੱਤਾ ਜਾਂਦਾ ਹੈ। ਜਦੋਂ ਕਮੇਟੀ ਨੇ ਜ਼ਮੀਨ ਖਰੀਦਣੀ ਹੋਵੇ ਤਾਂ ਮਹਿੰਦੇ ਭਾਅ ਜ਼ਮੀਨਾਂ ਖਰੀਦੀਆਂ ਜਾਂਦੀਆਂ ਹਨ। ਉਹਨਾਂ ਕਿਹਾ ਕਿ ਐਡਵੋਕੇਟ ਧਾਮੀ ਨੇ ਗਿਆਨੀ ਰਘਬੀਰ ਸਿੰਘ ਖਿਲਾਫ ਜੋ ਕਾਰਵਾਈ ਕੀਤੀ ਉਸਦੀ ਜਿੰਨੀ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ। ਉਹਨਾਂ ਕਿਹਾ ਕਿ ਖੁਦ ਐਡਵੋਕੇਟ ਧਾਮੀ ਨੇ ਵੀ ਇਹ ਮੰਨਿਆ ਹੈ ਕਿ ਉਹਨਾਂ ਦੇ ਕਾਰਜਕਾਲ ਵਿਚ ਸ਼੍ਰੋਮਣੀ ਕਮੇਟੀ ਵਿਚ ਭ੍ਰਿਸ਼ਟਾਚਾਰ ਹੋਇਆ ਹੈ। ਉਹਨਾਂ ਕਿਹਾ ਕਿ ਐਡਵੋਕੇਟ ਧਾਮੀ ਪਿਛਲੇ ਕੁਝ ਮਹੀਨਿਆਂ ਤੋਂ ਬਾਦਲ ਪਰਿਵਾਰ ਦੇ ਵਕੀਲ ਬਣ ਕੇ ਵਿਚਰ ਰਹੇ ਹਨ ਜਿਸ ਕਾਰਨ ਸੰਗਤਾਂ ਵਿਚ ਰੋਸ ਹੈ। ਉਹਨਾਂ ਕਿਹਾ ਕਿ 49 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਜਿਹੜੀ ਜਾਇਦਾਦ ਵੇਚੀ ਗਈ, ਉਹ ਪੈਸਾ ਕਿਥੇ ਹੈ, ਇਸਦਾ ਹਿਸਾਬ ਸੰਗਤ ਮੰਗ ਰਹੀ ਹੈ। ਉਹਨਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਦੇ ਖਿਲਾਫ ਜੋ ਵੀ ਕਾਰਵਾਈ ਹੋ ਰਹੀ ਹੈ, ਉਹ 2 ਦਸੰਬਰ 2024 ਦੇ ਹੁਕਮਨਾਮੇ ਦੇ ਮਾਮਲੇ ਵਿਚ ਬਦਲਾਖੋਰੀ ਦੀ ਕਾਰਵਾਈ ਵਜੋਂ ਹੋ ਰਹੀ ਹੈ।
ਸਵਾਲਾਂ ਦੇ ਜਵਾਬ ਦਿੰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਐਕਟ ਵਿਚ ਕੋਈ ਵਿਵਸਥਾ ਨਹੀਂ ਹੈ ਕਿ ਗੁਰੂ ਘਰਾਂ ਦੀਆਂ ਜਾਇਦਾਦਾਂ ਵੇਚੀਆਂ ਜਾਣ। ਉਹਨਾਂ ਕਿਹਾ ਕਿ ਕਿਸੇ ਕੋਲ ਵੀ ਇਹ ਤਾਕਤ ਨਹੀਂ ਹੈ ਕਿ ਗੁਰੂ ਘਰਾਂ ਦੀਆਂ ਜਾਇਦਾਦਾਂ ਵੇਚੀਆਂ ਜਾਣ।
ਉਹਨਾਂ ਕਿਹਾ ਕਿ ਪੰਜਾਬ ਵਿਚ ਜਿਹੜੀਆਂ ਸਰਕਾਰਾਂ ਸਮੇਂ ਬੇਅਦਬੀਆਂ ਹੋਈਆਂ, ਸੰਗਤਾਂ ’ਤੇ ਗੋਲੀਆਂ ਚਲਾਈਆਂ ਗਈਆਂ ਤੇ ਸੰਗਤ ਦੇ ਹਿਰਦੇ ਵਲੂੰਧਰੇ ਗਏ, ਉਹਨਾਂ ਖਿਲਾਫ ਅੱਜ ਵੀ ਸੰਗਤ ਵਿਚ ਰੋਸ ਹੈ। ਉਹਨਾਂ ਕਿਹਾ ਕਿ ਸਮੁੱਚੀ ਕੌਮ ਅੱਜ ਵੀ ਗਿਆਨੀ ਰਘਬੀਰ ਸਿੰਘ ਦੇ ਨਾਲ ਹੈ। ਉਹਨਾਂ ਕਿਹਾ ਕਿ ਉਹ ਗਿਆਨੀ ਰਘਬੀਰ ਸਿੰਘ ਨਾਲ ਵੀ ਗੱਲਬਾਤ ਕਰਨਗੇ ਅਤੇ ਜੋ ਵੀ ਸੰਗਤਾਂ ਦਾ ਫੈਸਲਾ ਹੋਇਆ, ਉਸ ਮੁਤਾਬਕ ਅੱਗੇ ਦੀ ਰਣਨੀਤੀ ਤੈਅ ਕਰਨਗੇ। ਉਹਨਾਂ ਇਹ ਵੀ ਕਿਹਾ ਕਿ ਜੇਕਰ ਸਰਬੱਤ ਖਾਲਸਾ ਸੱਦਿਆ ਜਾਂਦਾ ਹੈ ਤਾਂ ਉਹ ਉਸ ਵਿਚ ਜ਼ਰੂਰ ਸ਼ਾਮਲ ਹੋਣਗੇ।
ਸਵਾਲਾਂ ਦੇ ਜਵਾਬ ਦਿੰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਸਪਸ਼ਟ ਕੀਤਾ ਕਿ ਪਰਮਜੀਤ ਸਿੰਘ ਸਰਨਾ ਗੁਰੂ ਘਰ ਦੇ ਦਰਵਾਜ਼ਿਆਂ ਬਾਰੇ ਕੂੜ ਪ੍ਰਚਾਰ ਕਰ ਰਹੇ ਹਨ ਜਦੋਂ ਕਿ ਗੁਰੂ ਦੇ ਦਰਵਾਜ਼ੇ ਕਦੇ ਵੀ ਬੰਦ ਨਹੀਂ ਹੋ ਸਕਦੇ ਭਾਵੇਂ ਜਿੰਨਾ ਮਰਜ਼ੀ ਵੱਡਾ ਵੀ ਵੀ ਆਈ ਪੀ ਗੁਰੂ ਘਰ ਆ ਜਾਵੇ। ਉਹਨਾਂ ਕਿਹਾ ਕਿ ਸਾਡੀ ਪੁਲਿਸ ਅਧਿਕਾਰੀਆਂ ਨਾਲ ਵੀ ਗੱਲਬਾਤ ਹੋਈ ਹੈ ਤੇ ਜਿਹੜਾ ਵੀ ਕੋਈ ਦੋਸ਼ੀ ਪੁਲਿਸ ਮੁਲਾਜ਼ਮ ਹੈ, ਉਸ ਖਿਲਾਫ ਕਾਰਵਾਈ ਕੀਤੇ ਜਾਣ ਦਾ ਮਾਮਲਾ ਅਸੀਂ ਚੁੱਕ ਰਹੇ ਹਾਂ।

Have something to say? Post your comment

 
 
 
 

ਨੈਸ਼ਨਲ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਕੇ (ਰਜਿ) ਅਜ਼ਾਦਾਨਾ ਤੌਰ 'ਤੇ ਰਹੇਗਾ ਵਿਚਰਦਾ

ਫਰਾਂਸ ਦੇ ਰਾਸ਼ਟਰਪਤੀ ਐਮੂਨਲ ਮੈਕਰੋਨ ਗੁਰਦੁਆਰਾ ਬੰਗਲਾ ਸਾਾਹਿਬ ਵਿਖੇ ਹੋਏ ਨਤਮਸਤਕ

ਰਾਹੁਲ ਗਾਂਧੀ ਨੂੰ ਗੋਲੀ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਪੁਲਿਸ ਹਿਰਾਸਤ ਵਿੱਚ

ਬੇਦੀ ਟੇਲਰ ਦੁਕਾਨ ਦੇ ਮਾਲਿਕ ਸਰਦਾਰ ਹਰਜਿੰਦਰ ਸਿੰਘ ਬੇਦੀ ਨੂੰ ਅਣਪਛਾਤਿਆਂ ਵਲੋਂ ਗੋਲੀ ਮਾਰਣ ਦੀ ਦਿਤੀਆਂ ਜਾ ਰਹੀਆਂ ਹਨ ਧਮਕੀਆਂ

ਦਿੱਲੀ ਕਮੇਟੀ ਪ੍ਰਬੰਧਕਾਂ ਨੇ ਫਰਾਂਸੀਸੀ ਰਾਸ਼ਟਰਪਤੀ ਅੱਗੇ ਦਸਤਾਰ ਦਾ ਮੁੱਦਾ ਚੁਕਿਆ ਜਾ ਨਹੀਂ ਸਪਸ਼ਟ ਕੀਤਾ ਜਾਏ: ਸਰਨਾ

ਬਿਹਾਰ ਸਰਕਾਰ ਸਿੱਖਾਂ ਨੂੰ ਮੰਨਦੀ ਹੈ ਘੱਟਗਿਣਤੀ, ਪਰ ਇਸ ਸੰਬੰਧੀ ਕੋਈ ਸਰਟੀਫਿਕੇਟ ਕਿਉਂ ਨਹੀਂ ਜਾਰੀ ਨਹੀਂ ਕੀਤਾ ਜਾ ਰਿਹਾ: ਲਖਵਿੰਦਰ ਸਿੰਘ

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ’ਚ ਸਕਿੱਲ ਡਵੈਲਪਮੈਂਟ ਸੈਂਟਰ ਦਾ ਹੋਇਆ ਉਦਘਾਟਨ

ਜਗਦੀਸ਼ ਟਾਈਟਲਰ ਵਿਰੁੱਧ ਮਾਮਲੇ ਵਿੱਚ ਅਦਾਲਤ ਅੰਦਰ ਜੱਜ ਹਾਜਿਰ ਨਾ ਹੋਣ ਕਰਕੇ ਸੁਣਵਾਈ ਟਲੀ

ਸੰਤ ਬਾਬਾ ਅਤਰ ਸਿੰਘ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਦਿੱਲੀ ਵਿਖੇ ਕਰਵਾਏ ਗਏ 'ਸੰਤ ਸਮਾਗਮ'

ਚੀਨੀ ਰੋਬੋਟ ਕੁੱਤੇ ਦੇ ਵਿਵਾਦ 'ਤੇ ਰਾਹੁਲ ਗਾਂਧੀ: ਏਆਈ ਸੰਮੇਲਨ ਇੱਕ ਪੀਆਰ ਤਮਾਸ਼ਾ