ਪੰਜਾਬ

ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਦਿਆਂ ਪਿੰਡਾਂ ਅੰਦਰ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਕਰਵਾਏ ਜਾਣਗੇ- ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | February 20, 2026 09:13 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਇਕੱਤਰਤਾ ਕਰਕੇ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ, ਨੌਜੁਆਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੇ ਮਰਯਾਦਾ ਨਾਲ ਜੋੜਨ, ਹਲਕਾ ਪੱਧਰ ’ਤੇ ਪਿੰਡਾਂ ਅੰਦਰ ਗੁਰਮਤਿ ਸਮਾਗਮ ਕਰਨ ਸਬੰਧੀ ਵਿਚਾਰਾਂ ਕਰਨ ਦੇ ਨਾਲ-ਨਾਲ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਵੀ ਚਰਚਾ ਕੀਤੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਸਮੇਂ ਜਿਥੇ ਸੰਗਤਾਂ ਦਾ ਵੱਡਾ ਸਹਿਯੋਗ ਰਿਹਾ, ਉਥੇ ਹੀ ਸਮੂਹ ਮੁਲਾਜ਼ਮਾਂ ਨੇ ਵੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ। ਉਨ੍ਹਾਂ ਕਿਹਾ ਕਿ ਹੁਣ ਜਿਥੇ 14 ਮਾਰਚ 2026 ਨੂੰ ਕੌਮ ਦੇ ਮਹਾਨ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ ਸ਼ਹੀਦੀ ਸ਼ਤਾਬਦੀ ਵੱਡੇ ਪੱਧਰ ’ਤੇ ਮਨਾਈ ਜਾ ਰਹੀ ਹੈ, ਉਥੇ ਹੀ ਮਈ ਮਹੀਨੇ ਸ੍ਰੀ ਕੀਰਤਪੁਰ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ ਜਾਣਾ ਹੈ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਦਿਆਂ ਹਰ ਹਲਕੇ ਦੇ ਪਿੰਡਾਂ ਅੰਦਰ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਉਣ ਦੀ ਰੂਪ ਰੇਖਾ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲਾਂ/ਕਾਲਜਾਂ ਅੰਦਰ ਵਿਦਿਆਰਥੀਆਂ ਦੇ ਪੇਪਰਾਂ ਉਪਰੰਤ ਵਿਸ਼ੇਸ਼ ਤੌਰ ’ਤੇ ਕੈਂਪ ਲਗਾ ਕੇ ਬੱਚਿਆਂ ਨੂੰ ਗੁਰਮਤਿ, ਸਿੱਖ ਇਤਿਹਾਸ ਅਤੇ ਰਹਿਤ ਮਰਯਾਦਾ ਦੀ ਜਾਣਕਾਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਪਿੰਡਾਂ ਅੰਦਰ ਗੁਰਦੁਆਰਾ ਸਾਹਿਬ ਦੇ ਗ੍ਰੰਥੀਆਂ ਨੂੰ ਗੁਰਬਾਣੀ ਸੰਥਿਆਂ ਦੇਣ ਮਰਯਾਦਾ ਅਨੁਸਾਰ ਕਾਰਜ ਕਰਨ ਲਈ ਵਿਸ਼ੇਸ਼ ਤੌਰ ’ਤੇ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਧਰਮ ਪ੍ਰਚਾਰ ਲਹਿਰ ਤਹਿਤ ਸ੍ਰੀ ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਪਟਿਆਲਾ ਵਿਖੇ ਚਾਰ ਵੱਡੇ ਗੁਰਮਤਿ ਵੀ ਆਯੋਜਤ ਕੀਤੇ ਜਾਣਗੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਿੰਘਾਂ ਨੂੰ ਪਹਿਲਾਂ ਦੀ ਤਰ੍ਹਾਂ ਸਮਰਮਣ ਭਾਵਨਾ ਨਾਲ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਲਈ ਕਾਰਜਸ਼ੀਲ ਹੋਣ ਲਈ ਆਖਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਜੰਗ ਬਹਾਦਰ ਸਿੰਘ, ਮੈਂਬਰ ਸ. ਫੁੰਮਣ ਸਿੰਘ, ਓਐਸਡੀ ਸ. ਸਤਬੀਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਹੈੱਡ ਪ੍ਰਚਾਰਕ ਸ. ਸਰਬਜੀਤ ਸਿੰਘ ਢੋਟੀਆਂ, ਭਾਈ ਬਲਵੰਤ ਸਿੰਘ ਐਨੋਕੋਟ ਸਮੇਤ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥੇ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਵੋਟਰ ਸੂਚੀਆਂ ਸੁਧਾਰਨ ਦੇ ਨਾਮ 'ਤੇ ਵੱਡੇ ਪੱਧਰ 'ਤੇ ਦਲਿਤ ਅਤੇ ਵਿਰੋਧੀ ਧਿਰਾਂ ਦੀ ਵੋਟਾਂ ਨੂੰ ਮਿਟਾਉਣਾ ਅਸਵੀਕਾਰਨਯੋਗ ਹੈ: ਗਰਗ

ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਲਈ ਕੈਂਪ ਦਾ ਆਯੋਜਨ

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਮਨਸੂਈ ਬੌਧਿਕਤਾ ਅਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ

ਸਕੂਲਾਂ ਵਿੱਚ ਲਾਪਰਵਾਹੀ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਨੀਤੀ ਨੂੰ ਦੁਹਰਾਇਆ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ

ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ; ਰਾਜਪੁਰਾ ਵਿੱਚ 1,500 ਕਰੋੜ ਨਿਵੇਸ਼ ਦਾ ਐਲਾਨ

ਚੌਥਾ ਯਾਦਗਾਰੀ ਪੁਰਸਕਾਰ ਪੰਜਾਬੀ ਦੇ ਨਾਮਵਰ ਸ਼ਾਇਰ ਪ੍ਰੋ. ਗੁਰਭਜਨ ਗਿੱਲ ਨੂੰ ਕੀਤਾ ਗਿਆ ਭੇਟ

ਦਸਤੀ,ਸਰਕਾਰੀ ਡਾਕ ਤੇ ਵਟਸਐਪ ਰਾਹੀ ਗਿਆਨੀ ਰਘਬੀਰ ਸਿੰਘ ਨੂੰ ਭੇਜਿਆ ਕਾਰਨ ਦਸੋ ਨੋਟਿਸ

ਪੰਜਾਬ ਸਕੱਤਰੇਤ ਨੂੰ ਬੰਬ ਦੀ ਧਮਕੀ ਮਿਲੀ, ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ

ਤਣਾਅ-ਮੁਕਤ ਪ੍ਰੀਖਿਆ ਨੂੰ ਯਕੀਨੀ ਬਣਾਉਣ ਲਈ 2,804 ਕੇਂਦਰ ਇੱਕ ਇੱਕ ਵਿਦਿਆਰਥੀ ਲਈ ਕੀਤੇ ਸਥਾਪਤ: ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਨੇ ਸੁਰੱਖਿਅਤ ਵਪਾਰਕ ਮਾਹੌਲ ਯਕੀਨੀ ਬਣਾਉਣ ਲਈ ਪੁਲਿਸ ਅਤੇ ਵਪਾਰੀਆਂ ਦੇ ਤਾਲਮੇਲ ਨੂੰ ਮਜ਼ਬੂਤ ਕੀਤਾ: ਹਰਪਾਲ ਸਿੰਘ ਚੀਮਾ