ਪੰਜਾਬ

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਮਨਸੂਈ ਬੌਧਿਕਤਾ ਅਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ

ਕੌਮੀ ਮਾਰਗ ਬਿਊਰੋ | February 20, 2026 09:02 PM

ਚੰਡੀਗੜ੍ਹ-  ਪੱਖੋਂ ਹੋਰ ਨਿਪੁੰਨ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਦਾ ਉੱਚ-ਪੱਧਰੀ ਵਫ਼ਦ ਅੱਜ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਇੰਡੀਆ ਏ.ਆਈ. ਇੰਪੈਕਟ ਐਕਸਪੋ 2026 ਵਿੱਚ ਸ਼ਾਮਲ ਹੋਇਆ, ਜਿੱਥੇ ਉਨ੍ਹਾਂ ਨੇ ਸੂਬੇ ਦੇ ਵਿਸ਼ਾਲ ਸਕੂਲੀ ਢਾਂਚੇ ਲਈ ਮਨਸੂਈ ਬੌਧਿਕਤਾ ਅਧਾਰਤ ਵਿਸਥਾਰਤ ਸੰਭਾਵਨਾਵਾਂ ਅਤੇ ਸਿੱਖਿਆ ਦੇ ਹੋਰ ਉਸਾਰੂ ਨਤੀਜਿਆਂ ਵਾਸਤੇ ਸਮਾਧਾਨ ਤਲਾਸ਼ਣ ਲਈ ਵਿਸ਼ਵ ਪੱਧਰੀ ਤਕਨੀਕੀ ਖੇਤਰ ਦੇ ਦਿੱਗਜਾਂ ਅਤੇ ਕੇਂਦਰ ਸਰਕਾਰ ਦੇ ਅਦਾਰਿਆਂ ਨਾਲ ਲੜੀਵਾਰ ਰਣਨੀਤਕ ਵਿਚਾਰ-ਵਟਾਂਦਰਿਆਂ ‘ਚ ਹਿੱਸਾ ਲਿਆ।

ਪ੍ਰਦਰਸ਼ਨੀ ਹਾਲਾਂ ਦੇ ਵਿਆਪਕ ਦੌਰੇ, ਜਿਸ ਮੌਕੇ ਉਨ੍ਹਾਂ ਨਾਲ ਸਕੂਲ ਸਿੱਖਿਆ ਦੇ ਸਕੱਤਰ ਸੋਨਾਲੀ ਗਿਰਿ, ਪੀ.ਐਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਅਤੇ ਡੀ.ਜੀ.ਐਸ.ਈ ਸ੍ਰੀ ਅਰਵਿੰਦ ਵੀ ਮੌਜੂਦ ਸਨ, ਦੌਰਾਨ ਸਿੱਖਿਆ ਮੰਤਰੀ ਨੇ ਗੂਗਲ, ਡੇਲੋਇਟ, ਇੰਟੈਲ, ਓਪਨ ਏਆਈ, ਨਵੀਡੀਆ ਅਤੇ ਡੈਲ ਸਮੇਤ ਪ੍ਰਮੁੱਖ ਵਿਸ਼ਵ ਤਕਨਾਲੋਜੀ ਫਰਮਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਉੱਨਤ ਏਆਈ ਤਕਨੀਕਾਂ ਅਪਨਾਉਣ ਵੱਲ ਵਿਸ਼ੇਸ਼ ਧਿਆਨ ਦੇ ਨਾਲ ਭਵਿੱਖ ਦੀ ਸਿੱਖਿਆ ਬਾਰੇ ਵਿਚਾਰ-ਚਰਚਾ ਕੀਤੀ। ਇਸ ਦੌਰਾਨ ਵਫ਼ਦ ਨੇ ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਅਤੇ ਸਿੱਖਿਆ ਮੰਤਰਾਲੇ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕੀਤੀ ਅਤੇ ਦੇਸ਼ ਦੀ ਏਆਈ ਰਣਨੀਤੀ, ਡਿਜੀਟਲ ਜਨਤਕ ਬੁਨਿਆਦੀ ਢਾਂਚੇ ਅਤੇ ਗਵਰਨੈਂਸ ਮਾਡਲਾਂ, ਜੋ ਪੰਜਾਬ ਦੇ ਕਲਾਸਰੂਮਾਂ ਲਈ ਅਨੁਕੂਲ ਹੋ ਸਕਦੇ ਹਨ, ਬਾਰੇ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ।

ਸਿੱਖਿਆ ਮੰਤਰੀ ਨੇ ਸਿੱਖਿਆ ਅਤੇ ਏ.ਆਈ. ਈਕੋਸਿਸਟਮ ਵਿੱਚ ਮੋਹਰੀ ਕੰਪਨੀਆਂ, ਜਿਨ੍ਹਾਂ ਵਿੱਚ ਵਾਧਵਾਨੀ ਏਆਈ, ਜੀਐਨਏਐਨਆਈ.ਏਆਈ ਅਤੇ ਬੋਧ ਏਆਈ ਸ਼ਾਮਲ ਹਨ, ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਵੀ ਕੀਤਾ। ਇਹ ਵਿਚਾਰ-ਵਟਾਂਦਰਾ ਏਆਈ-ਸਮਰੱਥ ਸਕੂਲ ਸਿੱਖਿਆ ਐਪਲੀਕੇਸ਼ਨਾਂ ’ਤੇ ਕੇਂਦ੍ਰਿਤ ਸੀ, ਜਿਸ ਵਿੱਚ ਵਿਅਕਤੀਗਤ ਅਨੁਕੂਲ ਸਿਖਲਾਈ (ਪੀ.ਏ.ਐਲ.), ਬੁਨਿਆਦੀ ਸਾਖ਼ਰਤਾ ਅਤੇ ਗਣਿਤ ਸਿੱਖਿਆ (ਐਫਐਲਐਨ), ਏਆਈ-ਸਮਰਥਿਤ ਮੁਲਾਂਕਣ, ਬਹੁ-ਭਾਸ਼ਾਈ ਸਿਖਲਾਈ ਟੂਲਜ਼, ਅਧਿਆਪਕ ਸਹਾਇਤਾ ਅਤੇ ਮਜ਼ਬੂਤ ਸ਼ਾਸਨ ਅਤੇ ਬੁਨਿਆਦੀ ਢਾਂਚੇ ਦੀ ਨਿਗਰਾਨੀ ਲਈ ਸਮਾਂ-ਅਧਾਰਤ ਨਿਗਰਾਨ ਪ੍ਰਣਾਲੀਆਂ ਦੇ ਵਿਸ਼ਲੇਸ਼ਣ ਬਾਰੇ ਚਰਚਾ ਕੀਤੀ ਗਈ।

ਸ. ਹਰਜੋਤ ਸਿੰਘ ਬੈਂਸ ਨੇ ਐਕਸਪੋ ਵਿਖੇ ਪੰਜਾਬ ਸਟਾਰਟਅੱਪ ਪੈਵੇਲੀਅਨ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਪ੍ਰੋਗਰਾਮਾਂ ਅਧੀਨ ਤਿਆਰ ਕੀਤੇ ਗਏ ਕਈ ਖਾਸ, ਖੇਤਰ-ਵਿਸ਼ੇਸ਼ ਏਆਈ ਸਟਾਰਟਅੱਪਸ ਨਾਲ ਗੱਲਬਾਤ ਕੀਤੀ, ਜੋ ਵਿਦਿਅਕ ਤਕਨਾਲੋਜੀ ਨਵੀਨਤਾ ਦੇ ਖੇਤਰ ਵਿੱਚ ਇੱਕ ਧੁਰੇ ਵਜੋਂ ਉਭਰ ਰਹੇ ਪੰਜਾਬ ਨੂੰ ਉਜਾਗਰ ਕਰਦੇ ਹਨ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਦੌਰਾ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਭਵਿੱਖ ਦੇ ਸਾਧਨਾਂ ਨਾਲ ਲੈਸ ਕਰਨ ਵਿੱਚ ਮਦਦ ਕਰੇਗਾ। ਐਨਵੀਆਈਡੀਆਈ (ਨਵੀਡੀਆ), ਗੂਗਲ, ਅਤੇ ਓਪਨ ਏਆਈ ਵਰਗੀਆਂ ਆਲਮੀ ਕੰਪਨੀਆਂ ਨਾਲ ਚੱਲ ਰਹੀ ਸਾਡੀ ਵਿਚਾਰ-ਚਰਚਾ ਅਤੇ ਸਾਡੇ ਘਰੇਲੂ ਸਟਾਰਟਅੱਪਸ ਨੇ ਸਾਨੂੰ ਇੱਕ ਸਪੱਸ਼ਟ ਭਵਿੱਖੀ ਦਿਸ਼ਾ ਦਿੱਤੀ ਹੈ। ਅਸੀਂ ਹੁਣ ਵਿਸ਼ੇਸ਼ ਤੌਰ ’ਤੇ ਵਿਅਕਤੀਗਤ ਅਨੁਕੂਲ ਸਿਖਲਾਈ ਅਤੇ ਏਆਈ ਰਾਹੀਂ ਫਾਊਂਡੇਸ਼ਨ ਲਿਟ੍ਰੇਸੀ ਅਤੇ ਨਿਊਮਰੇਸੀ ਨੂੰ ਮਜ਼ਬੂਤ ਕਰਨ ’ਤੇ ਕੇਂਦ੍ਰਿਤ ਹਾਂ। ਇਹਨਾਂ ਤਕਨਾਲੋਜੀਆਂ ਨੂੰ ਐਮਈਆਈਟੀਵਾਈ ਅਤੇ ਸਿੱਖਿਆ ਮੰਤਰਾਲੇ ਵੱਲੋਂ ਸਾਂਝੇ ਕੀਤੇ ਗਏ ਮਜ਼ਬੂਤ ਨੀਤੀਗਤ ਢਾਂਚੇ ਨਾਲ ਜੋੜ ਕੇ, ਅਸੀਂ ਅਜਿਹਾ ਮਾਡਲ ਤਿਆਰ ਕਰਾਂਗੇ ਜਿੱਥੇ ਤਕਨਾਲੋਜੀ ਸਾਡੇ ਅਧਿਆਪਕਾਂ ਲਈ ਇੱਕ ਸਾਰਥਕ ਸਾਧਨ ਅਤੇ ਪੰਜਾਬ ਦੇ ਹਰੇਕ ਵਿਦਿਆਰਥੀ ਲਈ ਇੱਕ ਵਿਅਕਤੀਗਤ ਗਾਈਡ ਵਜੋਂ ਕੰਮ ਕਰੇਗੀ।

 

Have something to say? Post your comment

 
 
 
 

ਪੰਜਾਬ

ਵੋਟਰ ਸੂਚੀਆਂ ਸੁਧਾਰਨ ਦੇ ਨਾਮ 'ਤੇ ਵੱਡੇ ਪੱਧਰ 'ਤੇ ਦਲਿਤ ਅਤੇ ਵਿਰੋਧੀ ਧਿਰਾਂ ਦੀ ਵੋਟਾਂ ਨੂੰ ਮਿਟਾਉਣਾ ਅਸਵੀਕਾਰਨਯੋਗ ਹੈ: ਗਰਗ

ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਲਈ ਕੈਂਪ ਦਾ ਆਯੋਜਨ

ਸਕੂਲਾਂ ਵਿੱਚ ਲਾਪਰਵਾਹੀ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਨੀਤੀ ਨੂੰ ਦੁਹਰਾਇਆ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ

ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ; ਰਾਜਪੁਰਾ ਵਿੱਚ 1,500 ਕਰੋੜ ਨਿਵੇਸ਼ ਦਾ ਐਲਾਨ

ਚੌਥਾ ਯਾਦਗਾਰੀ ਪੁਰਸਕਾਰ ਪੰਜਾਬੀ ਦੇ ਨਾਮਵਰ ਸ਼ਾਇਰ ਪ੍ਰੋ. ਗੁਰਭਜਨ ਗਿੱਲ ਨੂੰ ਕੀਤਾ ਗਿਆ ਭੇਟ

ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਦਿਆਂ ਪਿੰਡਾਂ ਅੰਦਰ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਕਰਵਾਏ ਜਾਣਗੇ- ਐਡਵੋਕੇਟ ਧਾਮੀ

ਦਸਤੀ,ਸਰਕਾਰੀ ਡਾਕ ਤੇ ਵਟਸਐਪ ਰਾਹੀ ਗਿਆਨੀ ਰਘਬੀਰ ਸਿੰਘ ਨੂੰ ਭੇਜਿਆ ਕਾਰਨ ਦਸੋ ਨੋਟਿਸ

ਪੰਜਾਬ ਸਕੱਤਰੇਤ ਨੂੰ ਬੰਬ ਦੀ ਧਮਕੀ ਮਿਲੀ, ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ

ਤਣਾਅ-ਮੁਕਤ ਪ੍ਰੀਖਿਆ ਨੂੰ ਯਕੀਨੀ ਬਣਾਉਣ ਲਈ 2,804 ਕੇਂਦਰ ਇੱਕ ਇੱਕ ਵਿਦਿਆਰਥੀ ਲਈ ਕੀਤੇ ਸਥਾਪਤ: ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਨੇ ਸੁਰੱਖਿਅਤ ਵਪਾਰਕ ਮਾਹੌਲ ਯਕੀਨੀ ਬਣਾਉਣ ਲਈ ਪੁਲਿਸ ਅਤੇ ਵਪਾਰੀਆਂ ਦੇ ਤਾਲਮੇਲ ਨੂੰ ਮਜ਼ਬੂਤ ਕੀਤਾ: ਹਰਪਾਲ ਸਿੰਘ ਚੀਮਾ