ਪੰਜਾਬ

ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਤਖਤ ਪਟਨਾ ਸਾਹਿਬ ਨਤਮਸਤਕ ਹੋਏ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | February 21, 2026 08:54 PM

ਨਵੀਂ ਦਿੱਲੀ- ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨ੍ਹਾ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਲਿਆ ਅਤੇ ਪੰਜਾਬ ਦੀ ਖੁਸ਼ਹਾਲੀ, ਆਰਥਿਕ ਉੱਨਤੀ, ਤਰੱਕੀ ਅਤੇ ਪੰਜਾਬ ਵਾਸੀਆਂ ਵਿਚ ਆਪਸੀ ਭਾਈਚਾਰੇ ਤੇ ਸਾਂਝ ਲਈ ਅਰਦਾਸ ਕੀਤੀ। ਇਸ ਮੌਕੇ ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਵੱਲੋਂ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ ਸਿਰੋਪਾ ਭੇਟ ਕੀਤਾ ਗਿਆ। ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਮੁੱਖ ਸਕੱਤਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਤਖ਼ਤ ਪਟਨਾ ਸਾਹਿਬ ਦੇ ਪ੍ਰਬੰਧ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਹਰ ਧਾਰਮਿਕ ਸਥਾਨ ‘ਤੇ ਇਸੇ ਤਰ੍ਹਾਂ ਦਾ ਪ੍ਰਬੰਧ ਹੋਣਾ ਚਾਹੀਦਾ ਹੈ। ਸ੍ਰੀ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ 1992 ਬੈਚ ਦੇ ਆਈ.ਪੀ.ਐਸ. ਕੈਡਰ ਨਾਲ ਸੰਬੰਧਿਤ ਹਨ ਅਤੇ ਉਨ੍ਹਾਂ ਵੱਲੋਂ ਪੰਜਾਬ ਅਤੇ ਪੰਜਾਬੀਅਤ ਲਈ ਕੀਤੇ ਜਾ ਰਹੇ ਕੰਮ ਕਾਬਿਲ-ਏ-ਤਾਰੀਫ਼ ਹਨ। ਉਨ੍ਹਾਂ ਦੱਸਿਆ ਕਿ ਅੱਜ ਜਦੋਂ ਮੁੱਖ ਸਕੱਤਰ ਤਖ਼ਤ ਪਟਨਾ ਸਾਹਿਬ ਦਰਸ਼ਨਾਂ ਲਈ ਪਹੁੰਚੇ ਤਾਂ ਉਨ੍ਹਾਂ ਨੇ ਸਮੂਹ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਤਰੱਕੀ ਲਈ ਅਰਦਾਸ ਕੀਤੀ। ਉਨ੍ਹਾਂ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਕਿ ਪੰਜਾਬ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਹੋਰ ਵਧੀਆ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣ ਤਾਂ ਜੋ ਹਜ਼ਾਰਾਂ ਮੀਲ ਦਾ ਸਫ਼ਰ ਤੈਅ ਕਰਕੇ ਤਖ਼ਤ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਉਹ ਖੁਦ ਰੇਲ ਮੰਤਰਾਲੇ ਕੋਲੋਂ ਪੰਜਾਬ ਤੋਂ ਤਖ਼ਤ ਸਾਹਿਬ ਲਈ ਹੋਰ ਵੱਧ ਟ੍ਰੇਨਾਂ ਚਲਾਉਣ ਦੀ ਮੰਗ ਕਰਨਗੇ, ਕਿਉਂਕਿ ਇਸ ਵੇਲੇ ਪੰਜਾਬ ਤੋਂ ਇੱਥੇ ਕੇਵਲ ਇੱਕ-ਦੋ ਟ੍ਰੇਨਾਂ ਹੀ ਆਉਂਦੀਆਂ ਹਨ, ਜਿਸ ਕਾਰਨ ਸੰਗਤਾਂ ਨੂੰ ਬੁਕਿੰਗ ਲਈ ਕਾਫ਼ੀ ਸਮਾਂ ਇੰਤਜ਼ਾਰ ਕਰਨਾ ਪੈਂਦਾ ਹੈ।

Have something to say? Post your comment

 
 
 
 

ਪੰਜਾਬ

22 ਵੇਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਦੀ ਹੋਈ ਆਰੰਭਤਾ- ਪੰਥ ਦੇ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਗੁਰਬਾਣੀਂ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ

22ਫਰਵਰੀ ਨੂੰ ਅੰਤਿਮ ਅਰਦਾਸ ਮੌਕੇ ਲਈ ਸਫ਼ਲ ਕਿਸਾਨ, ਲੇਖਕ ਤੇ ਸਮਾਜਿਕ ਆਗੂ ਬਾਪੂ ਜੀ ਸ. ਹਰੀ ਸਿੰਘ ਵਿਰਕ ਦਾ ਦੁਖਦਾਈ ਵਿਛੋੜਾ

 ਵਿਸ਼ਵ ਮਾਂ ਬੋਲੀ ਦਿਹਾੜੇ ਤੇ-- ਮੈਨੂੰ ਇਉਂ ਨਾ ਮਨੋਂ ਵਿਸਾਰ

ਡੀਜੀਪੀ ਪੰਜਾਬ ਵੱਲੋਂ 1951 ਬੈਚ ਦੇ ਆਈਪੀਐਸ ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ 'ਤੇ ਨਿੱਘੀਆਂ ਸ਼ੁਭਕਾਮਨਾਵਾਂ

ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਬਣਨ ਵਾਲੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਚੀਮਾ

ਹਰਜੋਤ ਬੈਂਸ ਵੱਲੋਂ ਪੰਜਾਬੀਆਂ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਦੀ ਵਧਾਈ; ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੀਤੇ ਉਪਰਾਲਿਆਂ ‘ਤੇ ਚਾਨਣਾ ਪਾਇਆ

ਅਕਾਲੀ ਦਲ ਕੇਂਦਰੀ ਏਸ਼ੀਆ ਨਾਲ ਵਪਾਰ ਵਾਸਤੇ ਵਾਹਗਾ ਤੇ ਫਾਜ਼ਿਲਕਾ ਬਾਰਡਰ ਖੋਲ੍ਹਣ ਲਈ ਵਚਨਬੱਧ: ਸੁਖਬੀਰ ਸਿੰਘ ਬਾਦਲ

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਗੁਰੂ ਦੀ ਗੋਲਕ, ਦਸਵੰਧ ਅਤੇ ਪੰਥਕ ਜਾਇਦਾਦਾਂ ਦੀ ਹਿਸਾਬਦੇਹੀ ਜਨਤਕ ਹੋਣੀ ਚਾਹੀਦੀ ਹੈ -ਬਾਪੂ ਤਰਸੇਮ ਸਿੰਘ