ਨੈਸ਼ਨਲ

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਲਿਫਟ ਸਹੂਲਤ ਦੀ ਹੋਈ ਸ਼ੁਰੂਆਤ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | February 21, 2026 07:12 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਲਿਫਟ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਲਿਫਟ ਵਾਸਤੇ ਸੇਵਾ ਆਨੰਦ ਪਰਿਵਾਰ ਵੱਲੋਂ ਕੀਤੀ ਗਈ ਹੈ ਤੇ ਉਹਨਾਂ ਦਾ ਉਪਰਾਲਾ ਸ਼ਲਾਘਾਯੋਗ ਹੈ। ਉਹਨਾਂ ਦੱਸਿਆ ਕਿ ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਜੀ ਅਤੇ ਬਾਬਾ ਸੁਰਿੰਦਰ ਸਿੰਘ ਜੀ ਦੀ ਨਿਗਰਾਨੀ ਹੇਠ ਲਿਫਟ ਲਗਾਉਣ ਦੀ ਸੇਵਾ ਕੀਤੀ ਗਈ ਹੈ ਜਿਸ ਵਾਸਤੇ ਕਮੇਟੀ ਹਮੇਸ਼ਾ ਹੀ ਬਾਬਾ ਜੀ ਦੀ ਧੰਨਵਾਦੀ ਰਹੇਗੀ।ਉਹਨਾਂ ਕਿਹਾ ਕਿ ਜਿਹੜੀਆਂ ਸੰਗਤਾਂ ਨੂੰ ਪੌੜੀਆਂ ਚੜ੍ਹ ਕੇ ਗੁਰੂ ਘਰ ਦੇ ਦਰਸ਼ਨ ਕਰਨ ਵਿਚ ਮੁਸ਼ਕਿਲ ਆਉਂਦੀ ਸੀ, ਹੁਣ ਉਹ ਲਿਫਟ ਰਾਹੀਂ ਗੁਰਦੁਆਰਾ ਸਾਹਿਬ ਤੱਕ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਸਥਾਨ ਦੇ ਦਰਸ਼ਨ ਕਰ ਸਕਣਗੀਆਂ। ਉਹਨਾਂ ਕਿਹਾ ਕਿ ਇਹ ਬਹੁਤ ਵੱਡੀ ਸੇਵਾ ਹੈ ਜਿਸ ਵਾਸਤੇ ਆਨੰਦ ਪਰਿਵਾਰ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ। ਉਹਨਾਂ ਨੇ ਆਸ ਪ੍ਰਗਟਾਈ ਕਿ ਇਹ ਸਹੂਲਤ ਸੰਗਤਾਂ ਵਾਸਤੇ ਬਹੁਤ ਲਾਹੇਵੰਦ ਸਾਬਤ ਹੋਵੇਗੀ।

Have something to say? Post your comment

 
 
 
 

ਨੈਸ਼ਨਲ

ਪਤਨੀ ਵਲੋਂ ਪਤੀ ਨੂੰ ਦੱਸੇ ਬਿਨਾਂ ਉਸਦੇ ਮਾਪਿਆਂ ਦੇ ਘਰ ਰਹਿਣ 'ਤੇ ਪਤੀ ਵੱਲੋਂ ਮਾਰਿਆ ਗਿਆ ਥੱਪੜ ਬੇਰਹਿਮੀ ਨਹੀਂ: ਗੁਜਰਾਤ ਹਾਈ ਕੋਰਟ

ਆਤਿਸ਼ੀ ਵੀਡੀਓ ਵਿਵਾਦ: ਦਿੱਲੀ ਵਿਧਾਨ ਸਭਾ ਸਕੱਤਰੇਤ ਨੇ ਪੰਜਾਬ ਦੇ ਡੀਜੀਪੀ, ਤਿੰਨ ਹੋਰ ਅਧਿਕਾਰੀਆਂ ਨੂੰ ਸੰਮਨ ਭੇਜਿਆ

ਦਿੱਲੀ ਕਮੇਟੀ ਦੇ ਮੌਜੂਦਾ ਪ੍ਰਬੰਧਕ ਦਿਸ਼ਾਹੀਣ ਦੇ ਨਾਲ ਦ੍ਰਿਸ਼ਟੀਹੀਣ: ਪਰਮਜੀਤ ਸਿੰਘ ਵੀਰਜੀ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਕੇ (ਰਜਿ) ਅਜ਼ਾਦਾਨਾ ਤੌਰ 'ਤੇ ਰਹੇਗਾ ਵਿਚਰਦਾ

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਖੁਦ ਨੂੰ ਬਾਦਲ ਪਰਿਵਾਰ ਦਾ ਬੁਲਾਰਾ ਕੀਤਾ ਸਾਬਤ: ਦਿੱਲੀ ਗੁਰਦੁਆਰਾ ਕਮੇਟੀ

ਫਰਾਂਸ ਦੇ ਰਾਸ਼ਟਰਪਤੀ ਐਮੂਨਲ ਮੈਕਰੋਨ ਗੁਰਦੁਆਰਾ ਬੰਗਲਾ ਸਾਾਹਿਬ ਵਿਖੇ ਹੋਏ ਨਤਮਸਤਕ

ਰਾਹੁਲ ਗਾਂਧੀ ਨੂੰ ਗੋਲੀ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਪੁਲਿਸ ਹਿਰਾਸਤ ਵਿੱਚ

ਬੇਦੀ ਟੇਲਰ ਦੁਕਾਨ ਦੇ ਮਾਲਿਕ ਸਰਦਾਰ ਹਰਜਿੰਦਰ ਸਿੰਘ ਬੇਦੀ ਨੂੰ ਅਣਪਛਾਤਿਆਂ ਵਲੋਂ ਗੋਲੀ ਮਾਰਣ ਦੀ ਦਿਤੀਆਂ ਜਾ ਰਹੀਆਂ ਹਨ ਧਮਕੀਆਂ

ਦਿੱਲੀ ਕਮੇਟੀ ਪ੍ਰਬੰਧਕਾਂ ਨੇ ਫਰਾਂਸੀਸੀ ਰਾਸ਼ਟਰਪਤੀ ਅੱਗੇ ਦਸਤਾਰ ਦਾ ਮੁੱਦਾ ਚੁਕਿਆ ਜਾ ਨਹੀਂ ਸਪਸ਼ਟ ਕੀਤਾ ਜਾਏ: ਸਰਨਾ

ਬਿਹਾਰ ਸਰਕਾਰ ਸਿੱਖਾਂ ਨੂੰ ਮੰਨਦੀ ਹੈ ਘੱਟਗਿਣਤੀ, ਪਰ ਇਸ ਸੰਬੰਧੀ ਕੋਈ ਸਰਟੀਫਿਕੇਟ ਕਿਉਂ ਨਹੀਂ ਜਾਰੀ ਨਹੀਂ ਕੀਤਾ ਜਾ ਰਿਹਾ: ਲਖਵਿੰਦਰ ਸਿੰਘ