ਪੰਜਾਬ

ਗੁਰੂ ਦੀ ਗੋਲਕ, ਦਸਵੰਧ ਅਤੇ ਪੰਥਕ ਜਾਇਦਾਦਾਂ ਦੀ ਹਿਸਾਬਦੇਹੀ ਜਨਤਕ ਹੋਣੀ ਚਾਹੀਦੀ ਹੈ -ਬਾਪੂ ਤਰਸੇਮ ਸਿੰਘ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | February 21, 2026 07:17 PM

ਅੰਮ੍ਰਿਤਸਰ - ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਨੇ  ਕਿਹਾ ਕਿ ਮੌਜੂਦਾ ਹਾਲਾਤ ਸਿਰਫ਼ ਸਿਆਸੀ ਤਕਰਾਰ ਨਹੀਂ, ਸਗੋਂ ਪੰਥ ਦੀ ਆਸਥਾ ਅਤੇ ਸੰਗਤ ਦੇ ਵਿਸ਼ਵਾਸ ਨਾਲ ਜੁੜਿਆ ਗੰਭੀਰ ਮਾਮਲਾ ਹੈ। ਉਹਨਾਂ ਕਿਹਾ ਕਿ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਲਗਾਏ ਗਏ ਭ੍ਰਿਸ਼ਟਾਚਾਰ, ਗੁਰੂ ਦੀ ਗੋਲਕ ਦੇ ਦੁਰਉਪਯੋਗ, ਪਾਵਨ ਸਰੂਪਾਂ ਸਬੰਧੀ ਦੋਸ਼ ਬਹੁਤ ਹੀ ਗੰਭੀਰ ਹਨ। ਇਹ ਇਲਜ਼ਾਮ ਕਿਸੇ ਇਕ ਵਿਅਕਤੀ ਤੱਕ ਸੀਮਿਤ ਨਹੀਂ ਰਹਿੰਦੇ, ਸਗੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪੂਰੀ ਪ੍ਰਬੰਧਕੀ ਪ੍ਰਣਾਲੀ ਤੇ ਸਵਾਲ ਖੜ੍ਹੇ ਕਰਦੇ ਹਨ। ਇਨ੍ਹਾਂ ਮਸਲਿਆਂ ਨੂੰ ਦਬਾਉਣ ਦੀ ਬਜਾਏ ਪਾਰਦਰਸ਼ੀ ਅਤੇ ਨਿਰਪੱਖ ਕਰਵਾਉਣੀ ਲਾਜ਼ਮੀ ਹੈ। ਬਾਪੂ ਜੀ ਨੇ ਕਿਹਾ ਕਿ ਉਹਨਾਂ ਨੂੰ ਬੇਹੱਦ ਅਫਸੋਸ ਹੈ ਕਿ ਅਜਿਹਾ ਕਰਨ ਦੀ ਬਜਾਏ ਐਸ ਜੀ ਪੀ ਸੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ 72 ਘੰਟਿਆਂ ਵਿੱਚ ਸਬੂਤ ਪੇਸ਼ ਕਰਨ ਦਾ ਨੋਟਿਸ ਜਾਰੀ ਕਰਕੇ ਇਕ ਸਿਆਸੀ ਪਰਿਵਾਰ ਦਾ ਪੱਖ ਪੂਰਿਆ ਜਾ ਰਿਹਾ ਹੈ ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ। ਕਮੇਟੀ ਉੱਪਰ ਭ੍ਰਿਸ਼ਟਾਚਾਰ ਦੇ ਲੱਗੇ ਇਲਜ਼ਾਮਾਂ ਦੀ ਨਿਰਪੱਖ ਜਾਂਚ ਕਰਨ ਦੀ ਥਾਂ ਕਾਨੂੰਨੀ ਤਰੀਕੇ ਨਾਲ ਪੜਦੇ ਪਾ ਕੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਕਿ ਸਿੱਖ ਕੌਮ ਦੀ ਸਿਰਮੌਰ ਸੰਸਥਾ ਉਪਰੋਂ ਸੰਗਤ ਦੇ ਵਿਸ਼ਵਾਸ ਨੂੰ ਤੋੜਨ ਦੇ ਬਰਾਬਰ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਗੁਰੂ ਘਰ ਅਤੇ ਸਿੱਖ ਸੰਸਥਾਵਾਂ ਹਰ ਤਰਾਂ ਦੇ ਸਿਆਸੀ ਪ੍ਰਭਾਵ ਤੋਂ ਉੱਪਰ ਹੋਣੀਆਂ ਚਾਹੀਦੀਆਂ ਹਨ। ਗੁਰੂ ਦੀ ਗੋਲਕ, ਦਸਵੰਧ ਅਤੇ ਪੰਥਕ ਜਾਇਦਾਦਾਂ ਸੰਗਤ ਦੀ ਅਮਾਨਤ ਹਨ ਅਤੇ ਹਰ ਪੈਸੇ ਦੀ ਪੂਰੀ ਹਿਸਾਬਦੇਹੀ ਜਨਤਕ ਹੋਣੀ ਚਾਹੀਦੀ ਹੈ ਅਤੇ ਧਾਮੀ ਸਾਹਿਬ ਨੂੰ ਆਪਣੇ ਅਹੁੱਦੇ ਦੀ ਮਰਿਆਦਾ ਕਾਇਮ ਰੱਖਦਿਆਂ ਸਿੱਖੀ ਦੇ ਮੂਲ ਸਿਧਾਂਤਾਂ ਅਨੁਸਾਰ ਨਿਰਪੱਖ, ਪਾਰਦਰਸ਼ੀ ਜਾਂਚ ਦੀ ਪ੍ਰਕਿਰਿਆ ਸ਼ੁਰੂ ਕਰਨੀ ਚਾਹੀਦੀ ਹੈ ਨਾਂ ਕਿ ਇਕ ਧੜੇ ਵੱਜੋਂ ਵਿਚਰਨਾਂ ਚਾਹੀਦਾ ਹੈ। ਅਖੀਰ ਵਿੱਚ ਉਨ੍ਹਾਂ ਕਿਹਾ ਕਿ ਇਹ ਸਮਾਂ ਕਿਸੇ ਧੜੇ ਦੀ ਰੱਖਿਆ ਕਰਨ ਦਾ ਨਹੀਂ, ਸੱਚ ਨੂੰ ਸਾਹਮਣੇ ਲਿਆਉਣ ਦਾ ਹੈ। ਪੰਥ ਹੁਣ ਸਪੱਸ਼ਟਤਾ, ਨਿਆਂ ਅਤੇ ਜਵਾਬਦੇਹੀ ਦੀ ਉਡੀਕ ਕਰ ਰਿਹਾ ਹੈ ਅਤੇ ਅਸੀਂ ਸੰਗਤ ਦੀ ਆਵਾਜ਼ ਵਜੋਂ ਇਸ ਮੰਗ ‘ਤੇ ਡਟੇ ਰਹਿਣ ਦੇ ਨਾਲ-ਨਾਲ ਜਲਦ ਹੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਕਾਬਜ਼ ਧਿਰ ਦੀ ਛਤਰਛਾਇਆ ਹੇਠ ਹੋ ਰਹੇ ਹੋਰ ਘਪਲਿਆਂ ਨੂੰ ਵੀ ਜਲਦ ਸੰਗਤ ਦੀ ਕਚਿਹਰੀ ਵਿੱਚ ਲਿਆਂਦਾ ਜਾਵੇਗਾ।

Have something to say? Post your comment

 
 
 
 

ਪੰਜਾਬ

22 ਵੇਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਦੀ ਹੋਈ ਆਰੰਭਤਾ- ਪੰਥ ਦੇ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਗੁਰਬਾਣੀਂ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ

22ਫਰਵਰੀ ਨੂੰ ਅੰਤਿਮ ਅਰਦਾਸ ਮੌਕੇ ਲਈ ਸਫ਼ਲ ਕਿਸਾਨ, ਲੇਖਕ ਤੇ ਸਮਾਜਿਕ ਆਗੂ ਬਾਪੂ ਜੀ ਸ. ਹਰੀ ਸਿੰਘ ਵਿਰਕ ਦਾ ਦੁਖਦਾਈ ਵਿਛੋੜਾ

 ਵਿਸ਼ਵ ਮਾਂ ਬੋਲੀ ਦਿਹਾੜੇ ਤੇ-- ਮੈਨੂੰ ਇਉਂ ਨਾ ਮਨੋਂ ਵਿਸਾਰ

ਡੀਜੀਪੀ ਪੰਜਾਬ ਵੱਲੋਂ 1951 ਬੈਚ ਦੇ ਆਈਪੀਐਸ ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ 'ਤੇ ਨਿੱਘੀਆਂ ਸ਼ੁਭਕਾਮਨਾਵਾਂ

ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਬਣਨ ਵਾਲੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਚੀਮਾ

ਹਰਜੋਤ ਬੈਂਸ ਵੱਲੋਂ ਪੰਜਾਬੀਆਂ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਦੀ ਵਧਾਈ; ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੀਤੇ ਉਪਰਾਲਿਆਂ ‘ਤੇ ਚਾਨਣਾ ਪਾਇਆ

ਅਕਾਲੀ ਦਲ ਕੇਂਦਰੀ ਏਸ਼ੀਆ ਨਾਲ ਵਪਾਰ ਵਾਸਤੇ ਵਾਹਗਾ ਤੇ ਫਾਜ਼ਿਲਕਾ ਬਾਰਡਰ ਖੋਲ੍ਹਣ ਲਈ ਵਚਨਬੱਧ: ਸੁਖਬੀਰ ਸਿੰਘ ਬਾਦਲ

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਤਖਤ ਪਟਨਾ ਸਾਹਿਬ ਨਤਮਸਤਕ ਹੋਏ