ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਕੌਮੀ ਮਾਰਗ ਬਿਊਰੋ | February 21, 2026 08:54 PM

ਫਾਜ਼ਿਲਕਾ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਉੱਘੇ ਸਮਾਜ ਸੇਵਕ ਸੰਦੀਪ ਗਿਲਹੋਤਰਾ ਦੇ ਦੇਹਾਂਤ 'ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਗਿਲਹੋਤਰਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ, ਜਿਨ੍ਹਾਂ ਦਾ ਕੁਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ। ਸੰਦੀਪ ਗਿਲਹੋਤਰਾ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਹੁਰਾ ਸਾਹਿਬ ਸਨ।

ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰ ਨਾਲ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਵਰਗੀ ਸੰਦੀਪ ਗਿਲਹੋਤਰਾ ਨਿਰਸਵਾਰਥ ਸੇਵਾ ਦੇ ਚਾਨਣ ਮੁਨਾਰੇ ਅਤੇ ਸਮਰਪਿਤ ਸਮਾਜ ਸੇਵਕ ਸਨ, ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਲੋਕਾਂ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ, ਖਾਸ ਕਰ ਕੇ ਹਾਸ਼ੀਏ 'ਤੇ ਧੱਕੇ ਭਾਈਚਾਰਿਆਂ ਦੀ ਬਿਹਤਰੀ ਲਈ ਅਣਥੱਕ ਕੰਮ ਕੀਤਾ। ਉਹ ਦੱਬੇ-ਕੁਚਲੇ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦੇ ਸਨ।"

ਮੁੱਖ ਮੰਤਰੀ ਨੇ ਅੱਗੇ ਕਿਹਾ, "ਸੰਦੀਪ ਗਿਲਹੋਤਰਾ ਦੇ ਚੰਗੇ ਕੰਮ ਹਮੇਸ਼ਾ ਲੋਕਾਂ ਦੇ ਦਿਲਾਂ ਵਿੱਚ ਉੱਕਰੇ ਰਹਿਣਗੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰਦੇ ਰਹਿਣਗੇ। ਉਨ੍ਹਾਂ ਦੇ ਬੇਵਕਤੀ ਅਕਾਲ ਚਲਾਣੇ ਨੇ ਇੱਕ ਅਜਿਹਾ ਖਲਾਅ ਪੈਦਾ ਕਰ ਦਿੱਤਾ ਹੈ, ਜੋ ਕਦੇ ਵੀ ਭਰਿਆ ਨਹੀਂ ਜਾ ਸਕਦਾ। ਇਸ ਮਹਾਨ ਸਮਾਜ ਸੇਵਕ ਦੇ ਯੋਗਦਾਨ ਹਮੇਸ਼ਾ ਸਮਾਜ ਸੇਵਾ ਦੇ ਮਾਰਗ ਨੂੰ ਰੌਸ਼ਨ ਕਰਦੇ ਰਹਿਣਗੇ।"

ਪਰਿਵਾਰ ਦੀ ਲੋਕ ਸੇਵਾ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਇਸ ਮਹਾਨ ਆਤਮਾ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ, ਉਨ੍ਹਾਂ ਦਾ ਜਵਾਈ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਮਿਸ਼ਨਰੀ ਉਤਸ਼ਾਹ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪੀੜਤ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸਨੇਹੀਆਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦੀ ਤਾਕਤ ਦੇਣ ਅਤੇ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਬਖ਼ਸ਼ਣ।

ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਜਗਦੀਪ ਕੰਬੋਜ ਗੋਲਡੀ ਅਤੇ ਹੋਰ ਵੀ ਮੌਜੂਦ ਸਨ।

Have something to say? Post your comment

 
 
 
 

ਪੰਜਾਬ

22 ਵੇਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਦੀ ਹੋਈ ਆਰੰਭਤਾ- ਪੰਥ ਦੇ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਗੁਰਬਾਣੀਂ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ

22ਫਰਵਰੀ ਨੂੰ ਅੰਤਿਮ ਅਰਦਾਸ ਮੌਕੇ ਲਈ ਸਫ਼ਲ ਕਿਸਾਨ, ਲੇਖਕ ਤੇ ਸਮਾਜਿਕ ਆਗੂ ਬਾਪੂ ਜੀ ਸ. ਹਰੀ ਸਿੰਘ ਵਿਰਕ ਦਾ ਦੁਖਦਾਈ ਵਿਛੋੜਾ

 ਵਿਸ਼ਵ ਮਾਂ ਬੋਲੀ ਦਿਹਾੜੇ ਤੇ-- ਮੈਨੂੰ ਇਉਂ ਨਾ ਮਨੋਂ ਵਿਸਾਰ

ਡੀਜੀਪੀ ਪੰਜਾਬ ਵੱਲੋਂ 1951 ਬੈਚ ਦੇ ਆਈਪੀਐਸ ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ 'ਤੇ ਨਿੱਘੀਆਂ ਸ਼ੁਭਕਾਮਨਾਵਾਂ

ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਬਣਨ ਵਾਲੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਚੀਮਾ

ਹਰਜੋਤ ਬੈਂਸ ਵੱਲੋਂ ਪੰਜਾਬੀਆਂ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਦੀ ਵਧਾਈ; ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੀਤੇ ਉਪਰਾਲਿਆਂ ‘ਤੇ ਚਾਨਣਾ ਪਾਇਆ

ਅਕਾਲੀ ਦਲ ਕੇਂਦਰੀ ਏਸ਼ੀਆ ਨਾਲ ਵਪਾਰ ਵਾਸਤੇ ਵਾਹਗਾ ਤੇ ਫਾਜ਼ਿਲਕਾ ਬਾਰਡਰ ਖੋਲ੍ਹਣ ਲਈ ਵਚਨਬੱਧ: ਸੁਖਬੀਰ ਸਿੰਘ ਬਾਦਲ

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਮਾਨ

ਗੁਰੂ ਦੀ ਗੋਲਕ, ਦਸਵੰਧ ਅਤੇ ਪੰਥਕ ਜਾਇਦਾਦਾਂ ਦੀ ਹਿਸਾਬਦੇਹੀ ਜਨਤਕ ਹੋਣੀ ਚਾਹੀਦੀ ਹੈ -ਬਾਪੂ ਤਰਸੇਮ ਸਿੰਘ

ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਤਖਤ ਪਟਨਾ ਸਾਹਿਬ ਨਤਮਸਤਕ ਹੋਏ